(Source: ECI/ABP News/ABP Majha)
ਕਾਮੇਡੀਅਨ ਭਾਰਤੀ ਸਿੰਘ ਦੀ ਵਧੀ ਮੁਸੀਬਤ! ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ-ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ, ਮੰਗੀ ਰਿਪੋਰਟ
ਟੈਲੀਵਿਜ਼ਨ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਇਨ੍ਹੀਂ ਦਿਨੀਂ ਆਪਣੇ ਨਵੇਂ ਵੀਡੀਓ ਕਾਰਨ ਵਿਵਾਦਾਂ ਵਿੱਚ ਹੈ। ਆਪਣੇ ਵੀਡੀਓ 'ਚ ਭਾਰਤੀ ਦਾੜ੍ਹੀ ਤੇ ਮੁੱਛਾਂ ਲਗਾ ਕੇ ਮਜ਼ਾਕੀਆ ਅੰਦਾਜ਼ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ
Bharti Singh’s Beard Remark: ਟੈਲੀਵਿਜ਼ਨ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਇਨ੍ਹੀਂ ਦਿਨੀਂ ਆਪਣੇ ਨਵੇਂ ਵੀਡੀਓ ਕਾਰਨ ਵਿਵਾਦਾਂ ਵਿੱਚ ਹੈ। ਆਪਣੇ ਵੀਡੀਓ 'ਚ ਭਾਰਤੀ ਦਾੜ੍ਹੀ ਤੇ ਮੁੱਛਾਂ ਲਗਾ ਕੇ ਮਜ਼ਾਕੀਆ ਅੰਦਾਜ਼ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ ਪਰ ਇਸ ਵਾਰ ਇਹ ਮਸਤੀ ਭਾਰਤੀ ਨੂੰ ਕਾਫ਼ੀ ਮਹਿੰਗੀ ਪੈ ਗਈ ਹੈ। ਉਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (national commission for minorities) ਨੇ ਇਸ ਨੂੰ ਧਿਆਨ ਵਿੱਚ ਲਿਆ ਹੈ।
ਦਰਅਸਲ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਭਾਰਤੀ ਸਿੰਘ ਦੀ ਵੀਡੀਓ ਨੂੰ ਲੈ ਕੇ ਸ਼ਿਕਾਇਤ ਮਿਲੀ ਸੀ। ਖਬਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਭਾਰਤੀ ਸਿੰਘ ਨੇ ਆਪਣੀ ਤਾਜ਼ਾ ਵੀਡੀਓ 'ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਹੈ। ਇਸ ਤੋਂ ਬਾਅਦ ਹੁਣ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਤੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਰਿਪੋਰਟ ਮੰਗੀ ਹੈ।
ਦੱਸ ਦੇਈਏ ਕਿ ਭਾਰਤੀ ਸਿੰਘ 'ਤੇ ਦੋਸ਼ ਹੈ ਕਿ ਉਸ ਦੀ ਵੀਡੀਓ ਨਾਲ ਧਾਰਮਿਕ ਭਾਵਨਾਵਾਂ ਨੂੰ ਕਾਫੀ ਠੇਸ ਪਹੁੰਚਾਈ ਗਈ ਹੈ। ਇੰਨਾ ਹੀ ਨਹੀਂ ਵੀਡੀਓ ਦੇਖਣ ਤੋਂ ਬਾਅਦ ਲੋਕਾਂ ਦਾ ਦਾਅਵਾ ਹੈ ਕਿ ਭਾਰਤੀ ਨੇ ਆਪਣੀ ਨਵੀਂ ਵੀਡੀਓ 'ਚ ਦਾੜ੍ਹੀ-ਮੁੱਛਾਂ ਰੱਖ ਕੇ ਜੋ ਕਾਮੇਡੀ ਕੀਤੀ ਹੈ, ਉਹ ਸਿੱਖ ਕੌਮ ਦਾ ਨਿਰਾਦਰ ਸੀ। ਹਾਲਾਂਕਿ ਭਾਰਤੀ ਸਿੰਘ ਨੇ ਵੀ ਇਸ ਮਾਮਲੇ 'ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਆਪਣਾ ਪੱਖ ਰੱਖਿਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਸਿੰਘ ਨੇ ਕਿਹਾ ਹੈ ਕਿ ਉਸ ਦਾ ਆਪਣੀਆਂ ਵੀਡੀਓਜ਼ ਰਾਹੀਂ ਕਿਸੇ ਵੀ ਭਾਈਚਾਰੇ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਇਸ ਤੋਂ ਇਲਾਵਾ ਭਾਰਤੀ ਨੇ ਆਪਣੇ ਮਜ਼ਾਕ ਲਈ ਮਾਫ਼ੀ ਮੰਗ ਕੇ ਬੇਨਤੀ ਕੀਤੀ ਹੈ ਕਿ ਕਿਰਪਾ ਕਰਕੇ ਉਨ੍ਹਾਂ ਦੇ ਸ਼ਬਦਾਂ ਨੂੰ ਗਲਤ ਨਾ ਸਮਝਿਆ ਜਾਵੇ।
ਭਾਰਤੀ ਇੰਸਟਾਗ੍ਰਾਮ ਹੈਂਡਲ 'ਤੇ ਮੰਗ ਚੁੱਕੀ ਮਾਫੀ
ਭਾਰਤੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਰਾਹੀਂ ਵੀਡੀਓ ਬਣਾ ਕੇ ਮੁਆਫੀ ਮੰਗੀ ਹੈ। ਵੀਡੀਓ 'ਚ ਉਸ ਨੇ ਕਿਹਾ ਕਿ ਮੈਂ ਲੋਕਾਂ ਨੂੰ ਖੁਸ਼ ਕਰਨ ਲਈ ਕਾਮੇਡੀ ਕਰਦੀ ਹਾਂ। ਕਿਸੇ ਦਾ ਦਿਲ ਦੁਖਾਉਣ ਲਈ ਨਹੀਂ। ਉਹ ਅੱਗੇ ਲਿਖਦੀ ਹੈ ਕਿ ਜੇਕਰ ਉਸ ਦੀਆਂ ਗੱਲਾਂ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਆਪਣੀ ਭੈਣ ਨੂੰ ਮੁਆਫ ਕਰ ਦਿਓ।
ਕਮਿਸ਼ਨ ਦਾ ਕੀ ਕਹਿਣਾ
ਇਸ ਦੇ ਨਾਲ ਹੀ NCM ਯਾਨੀ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਕਿਹਾ ਹੈ ਕਿ ਭਾਰਤੀ ਸਿੰਘ 'ਤੇ ਲੱਗੇ ਦੋਸ਼ਾਂ 'ਤੇ ਰਿਪੋਰਟ ਮੰਗੀ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਉਸ ਦੇ ਆਧਾਰ 'ਤੇ ਉਚਿਤ ਸਮਝੇ ਜਾਣ 'ਤੇ ਹੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕੀਤੀ ਜਾਵੇਗੀ।