ਚੰਡੀਗੜ੍ਹ: ਦਾੜ੍ਹੀ ਤੇ ਮੁੱਛ 'ਤੇ ਟਿੱਪਣੀ ਲਈ ਮੁਆਫੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਭਾਰਤੀ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣੀ ਟਿੱਪਣੀ ਲਈ ਮੁਆਫੀ ਮੰਗ ਲਈ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ (GRTFP) ਦੀ ਸ਼ਿਕਾਇਤ 'ਤੇ ਉਨ੍ਹਾਂ ਖਿਲਾਫ ਅੰਮ੍ਰਿਤਸਰ ਤੇ ਜਲੰਧਰ 'ਚ ਦੋ ਮਾਮਲੇ ਦਰਜ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਭਾਰਤੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਭਾਰਤੀ ਸਿੰਘ ਨੇ ਦਾੜ੍ਹੀ ਤੇ ਮੁੱਛਾਂ 'ਤੇ ਟਿੱਪਣੀ ਕੀਤੀ ਸੀ। ਉਸ ਨੇ ਕਿਹਾ ਸੀ ਕਿ ਦਾੜ੍ਹੀ-ਮੁੱਛ ਕਿਉਂ ਨਹੀਂ ਰੱਖਣੀ ਚਾਹੀਦੀ? ਦੁੱਧ ਪੀਣ ਤੋਂ ਬਾਅਦ ਦਾੜ੍ਹੀ ਨੂੰ ਮੂੰਹ ਵਿੱਚ ਪਾਓ ਤਾਂ ਸੇਵੀਆਂ ਦਾ ਟੇਸਟ ਆਉਂਦਾ ਹੈ।
ਭਾਰਤੀ ਸਿੰਘ ਉੱਥੇ ਹੀ ਨਹੀਂ ਰੁਕੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਉਸਦੀਆਂ ਕਈ ਸਹੇਲੀਆਂ ਦੇ ਵਿਆਹ ਹੋ ਚੁੱਕੇ ਹਨ ਅਤੇ ਉਹ ਹੁਣ ਦਾੜ੍ਹੀ ਅਤੇ ਮੁੱਛਾਂ 'ਚੋਂ ਜੂਆਂ ਕੱਢਣ 'ਚ ਵਿਅਸਥ ਰਹਿੰਦੀਆਂ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਨੇ ਉਸ ਦਾ ਵਿਰੋਧ ਕੀਤਾ। ਲੋਕਾਂ ਦਾ ਕਹਿਣਾ ਸੀ ਕਿ ਭਾਰਤੀ ਪੰਜਾਬ ਵਿੱਚ ਜੰਮੀ-ਪਲੀ ਹੈ, ਫਿਰ ਵੀ ਉਸ ਨੇ ਸਿੱਖੀ ਚਿੰਨ੍ਹ ਲਈ ਅਜਿਹੀ ਸ਼ਬਦਾਵਲੀ ਵਰਤੀ ਹੈ।
SGPC ਤੇ GRTFP ਦੀ ਸ਼ਿਕਾਇਤ 'ਤੇ ਕੀਤੀ ਗਈ ਕਾਰਵਾਈ
ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਸੀ ਕਿ ਉਹ ਭਾਰਤੀ ਸਿੰਘ ਵਿਰੁੱਧ ਕੇਸ ਦਰਜ ਕਰਨ ਜਾ ਰਹੀ ਹੈ। ਐਸਜੀਪੀਸੀ ਨੇ ਕਿਹਾ ਕਿ ਵੀਡੀਓ ਵਿੱਚ ਭਾਰਤੀ ਸਿੰਘ ਨੂੰ ਸਿੱਖਾਂ ਦੇ ਸਵਰੂਪ ਦਾੜ੍ਹੀ ਅਤੇ ਮੁੱਛਾਂ ’ਤੇ ਟਿੱਪਣੀ ਕਰਦਿਆਂ ਸ਼ਰੇਆਮ ਦੇਖਿਆ ਜਾ ਸਕਦਾ ਹੈ। ਸਪਸ਼ਟ ਹੈ ਕਿ ਭਾਰਤੀ ਨੇ ਇਹ ਸ਼ਬਦਾਵਲੀ ਜਾਣਬੁੱਝ ਕੇ ਵਰਤੀ ਹੈ। ਇਸ ਦੇ ਨਾਲ ਹੀ ਜੀਆਰਟੀਐਫਪੀ ਨੇ ਆਦਮਪੁਰ, ਜਲੰਧਰ ਵਿੱਚ ਲਿਖਤੀ ਸ਼ਿਕਾਇਤ ਵੀ ਦਿੱਤੀ।
295-ਏ ਤਹਿਤ ਮਾਮਲਾ ਦਰਜ
ਐਸਜੀਪੀਸੀ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਦੇਰ ਸ਼ਾਮ ਥਾਣਾ ਈ-ਡਵੀਜ਼ਨ ਵਿੱਚ ਭਾਰਤੀ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਈ-ਡਵੀਜ਼ਨ ਦੇ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਭਾਰਤੀ ਸਿੰਘ ਖ਼ਿਲਾਫ਼ ਆਈਪੀਸੀ-295ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਜਲੰਧਰ ਦਿਹਾਤੀ ਪੁਲੀਸ ਨੇ ਵੀ ਭਾਰਤੀ ਸਿੰਘ ਖ਼ਿਲਾਫ਼ ਥਾਣਾ ਆਦਮਪੁਰ ਵਿਖੇ ਆਈਪੀਸੀ-295ਏ ਤਹਿਤ ਕੇਸ ਦਰਜ ਕੀਤਾ ਹੈ।
ਦਾੜ੍ਹੀ ਤੇ ਮੁੱਛ 'ਤੇ ਟਿੱਪਣੀ ਮਗਰੋਂ ਕਾਮੇਡੀਅਨ ਭਾਰਤੀ ਸਿੰਘ ਦੀ ਵਧੀ ਮੁਸੀਬਤ, ਅੰਮ੍ਰਿਤਸਰ ਤੇ ਜਲੰਧਰ 'ਚ ਦੋ ਕੇਸ ਦਰਜ
ਏਬੀਪੀ ਸਾਂਝਾ
Updated at:
17 May 2022 01:28 PM (IST)
Edited By: shankerd
ਦਾੜ੍ਹੀ ਤੇ ਮੁੱਛ 'ਤੇ ਟਿੱਪਣੀ ਲਈ ਮੁਆਫੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਭਾਰਤੀ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣੀ ਟਿੱਪਣੀ ਲਈ ਮੁਆਫੀ ਮੰਗ ਲਈ ਸੀ
Bharti Singh
NEXT
PREV
Published at:
17 May 2022 01:28 PM (IST)
- - - - - - - - - Advertisement - - - - - - - - -