ਮੁੰਬਈ: ਕਾਮੇਡੀਅਨ ਕਪਿਲ ਸ਼ਰਮਾ ਨੂੰ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪੁੱਛਗਿੱਛ ਲਈ ਬੁਲਾਇਆ ਹੈ। ਕਪਿਲ ਸ਼ਰਮਾ ਨੂੰ ਕਾਰ ਡਿਜ਼ਾਈਨਰ ਦਿਲੀਪ ਛਾਬੀਆ ਦੀ ਡੀਸੀ ਡਿਜ਼ਾਈਨ ਧੋਖਾਧੜੀ ਮਾਮਲੇ ਵਿੱਚ ਬਿਆਨ ਦਰਜ ਕਰਾਉਣ ਲਈ ਕਿਹਾ ਗਿਆ ਹੈ। ਅੱਜ ਕਪਿਲ ਸ਼ਰਮਾ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋ ਸਕਦੇ ਹਨ।

ਪੁਲਿਸ ਨੇ ਦੱਸਿਆ ਕਿ ਕਪਿਲ ਸ਼ਰਮਾ ਨੇ ਕਾਰ ਡਿਜ਼ਾਈਨਰ ਦਿਲੀਪ ਛਾਬੀਆ ਖਿਲਾਫ ਧੋਖਾਧੜੀ ਕਰਨ ਦੇ ਦੋਸ਼ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਹੁਣ ਉਨ੍ਹਾਂ ਨੂੰ ਗਵਾਹ ਵਜੋਂ ਆਪਣਾ ਬਿਆਨ ਦਰਜ ਕਰਨ ਲਈ ਬੁਲਾਇਆ ਗਿਆ ਹੈ।

ਦੱਸ ਦੇਈਏ ਕਿ 29 ਦਸੰਬਰ ਦੀ ਸ਼ਾਮ ਨੂੰ ਡੀਸੀ ਡਿਜ਼ਾਈਨ ਪ੍ਰਾਈਵੇਟ ਲਿਮਟਿਡ ਦੇ ਸੰਸਥਾਪਕ, ਦਿਲੀਪ ਛਾਬੀਆ ਨੂੰ ਕ੍ਰਾਈਮ ਬ੍ਰਾਂਚ ਦੀ ਕਰਾਈਮ ਇੰਟੈਲੀਜੈਂਸ ਯੂਨਿਟ (CIU) ਨੇ ਅੰਧੇਰੀ ਦੇ ਐਮਆਈਡੀਸੀ ਤੋਂ ਗ੍ਰਿਫਤਾਰ ਕੀਤਾ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904