ਪੜਚੋਲ ਕਰੋ

ਕੋਹਲੀ ਤੇ ਅਨੁਸ਼ਕਾ ਨੂੰ ਕਰਵਾਉਣਾ ਪੈ ਸਕਦਾ ਮੁੜ ਵਿਆਹ!

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਤੇ ਬਾਲੀਵੁੱਡ ਸਟਾਰ ਅਨੁਸ਼ਕਾ ਸ਼ਰਮਾ ਦੇ ਵਿਆਹ ਦੀ ਰਜਿਸਟ੍ਰੇਸ਼ਨ 'ਤੇ ਤਲਵਾਰ ਲਟਕ ਗਈ ਹੈ। ਇਟਲੀ 'ਚ ਵਿਆਹ ਕਰਵਾਉਣ ਤੇ ਉੱਥੇ ਭਾਰਤੀ ਸਫਾਰਤਖਾਨੇ ਨੂੰ ਇਸ ਦੀ ਸੂਚਨਾ ਨਾ ਪਹੁੰਚਾਉਣ ਕਾਰਨ ਇਸ ਜੋੜੇ ਨੂੰ ਵਿਆਹ ਦਾ ਪ੍ਰਮਾਣ ਪੱਤਰ ਜਾਰੀ ਹੋਣ ਵਿੱਚ ਮੁਸ਼ਕਲਾਂ ਆ ਸਕਦੀਆਂ ਹਨ। ਰੋਮ ਸਥਿਤ ਭਾਰਤੀ ਸਫਾਰਤਖ਼ਾਨੇ ਨੇ ਇਹ ਜਵਾਬ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਦਿੱਤਾ ਹੈ। ਆਪਣਾ ਵਿਆਹ ਰਜਿਸਟਰ ਕਰਵਾਉਣ ਲਈ ਹੋ ਸਕਦਾ ਹੈ ਕਿ ਵਿਰਾਟ ਤੇ ਅਨੁਸ਼ਕਾ ਇੱਥੇ ਰਸਮੀ ਤੌਰ 'ਤੇ ਦੁਬਾਰਾ ਵਿਆਹ ਕਰਨ। ਕਾਨੂੰਨ ਮੁਤਾਬਕ ਜੇਕਰ ਕੋਈ ਭਾਰਤੀ ਨਾਗਰਿਕ ਦੇਸ਼ 'ਚੋਂ ਬਾਹਰ ਜਾ ਕੇ ਵਿਆਹ ਕਰਦਾ ਹੈ ਤਾਂ ਉਹ ਵਿਦੇਸ਼ੀ ਵਿਆਹ ਕਾਨੂੰਨ 1969 ਤਹਿਤ ਰਜਿਸਟਰ ਹੁੰਦਾ ਹੈ। ਵਿਦੇਸ਼ ਮੰਤਰਾਲੇ ਵਿੱਚ ਬੀਤੀ 13 ਦਸੰਬਰ ਨੂੰ ਪਾਈ ਆਰ.ਟੀ.ਆਈ. ਦੇ ਜਵਾਬ ਤੋਂ ਪਤਾ ਲੱਗਾ ਹੈ ਕਿ ਵਿਰਾਟ ਤੇ ਅਨੁਸ਼ਕਾ ਨੇ ਆਪਣੇ ਵਿਆਹ ਦੀ ਜਾਣਕਾਰੀ ਰੋਮ ਸਥਿਤ ਭਾਰਤੀ ਸਫਾਰਤਖਾਨੇ ਨੂੰ ਦਿੱਤੀ ਹੀ ਨਹੀਂ। ਵਿਰਾਟ ਤੇ ਅਨੁਸ਼ਕਾ ਵਿਆਹ ਤੋਂ ਬਾਅਦ ਮਹਾਰਾਸ਼ਟਰ ਵਿੱਚ ਰਹਿਣਗੇ ਤਾਂ ਇੱਥੋਂ ਦੇ ਵਿਆਹ ਰਜਿਸਟ੍ਰੇਸ਼ਨ ਕਾਨੂੰਨ 1998 ਦੀ ਧਾਰਾ 4 ਤਹਿਤ ਸੂਬੇ ਵਿੱਚ ਹੋਏ ਵਿਆਹ ਨੂੰ ਇੱਥੇ ਰਜਿਸਟਰ ਕਰਵਾਉਣਾ ਪੈਂਦਾ ਹੈ। ਹੁਣ ਇਹ ਦੇਖਣਾ ਹੋਵੇਗਾ ਕਿ ਕੀ ਵਿਦੇਸ਼ ਵਿੱਚ ਹੋਏ ਵਿਆਹ ਨੂੰ ਸੂਬੇ ਵਿੱਚ ਮਾਨਤਾ ਮਿਲ ਜਾਵੇਗੀ ਜਾਂ ਉਨ੍ਹਾਂ ਨੂੰ ਮਹਾਰਾਸ਼ਟਰ ਵਿੱਚ ਸੰਕੇਤਕ ਤੌਰ 'ਤੇ ਵਿਆਹ ਦੀਆਂ ਕੁਝ ਰਸਮਾਂ ਪੂਰੀਆਂ ਕਰਨੀਆਂ ਹੋਣਗੀਆਂ। ਹਾਲਾਂਕਿ, ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ ਇਹ ਕੋਈ ਵੱਡਾ ਮਸਲਾ ਨਹੀਂ। ਅੰਬਾਲਾ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰੋਹਿਤ ਜੈਨ ਦਾ ਕਹਿਣਾ ਹੈ ਕਿ ਵਿਆਹ ਬਾਰੇ ਭਾਰਤ ਵਿੱਚ ਹਰ ਸੂਬੇ ਦੇ ਕਾਨੂੰਨ ਵੱਖਰੇ ਹਨ, ਤੇ ਕੋਈ ਵੀ ਕਿਸੇ ਵੀ ਸੂਬੇ ਵਿੱਚ ਗਵਾਹਾਂ ਨਾਲ ਆਪਣੀ ਅਰਜ਼ੀ ਦੇ ਕੇ ਵਿਆਹ ਰਜਿਸਟਰ ਕਰਵਾ ਸਕਦਾ ਹੈ। ਵਿਆਹ ਰਜਿਸਟਰ ਕਰਵਾਉਣ ਲਈ ਲੋੜੀਂਦੇ ਸਬੂਤ- ਲਾੜਾ-ਲਾੜੀ ਦੇ ਵਿਆਹ ਦੇ ਸੱਦਾ ਪੱਤਰ, ਵਿਆਹ ਮੌਕੇ ਦੀਆਂ 8 ਤਸਵੀਰਾਂ, ਦੋਹਾਂ ਦੇ ਵਾਰਸਾਂ ਦੇ ਦੋ-ਦੋ ਵੱਖੋ-ਵੱਖ ਗਵਾਹ, ਵਿਆਹ ਜਿੱਥੇ ਹੋਇਆ ਜਿਵੇਂ ਵਿਆਹ ਮੈਰਿਜ ਪੈਲੇਸ ਜਾਂ ਹੋਟਲ ਵਿੱਚ ਹੋਇਆ, ਉੱਥੋਂ ਦੇ ਸੰਚਾਲਕ ਦਾ ਪ੍ਰਮਾਣ-ਪੱਤਰ, ਪੰਡਤ ਦਾ ਪ੍ਰਮਾਣ ਪੱਤਰ, ਲਾੜਾ ਲਾੜੀ ਦੋਵਾਂ ਦੇ ਨਾਂ 'ਤੇ ਹਲਫੀਆ ਬਿਆਨ, ਬੈਂਕ ਦਾ 100 ਰੁਪਏ ਦਾ ਚਲਾਣ, ਆਦਿ ਦਸਤਾਵੇਜਾਂ ਦੀ ਲੋੜ ਪੈਂਦੀ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget