ਕੋਰੋਨਾ ਵਾਇਰਸ ਦਾ ਸਾਇਆ, ਲਤਾ ਮੰਗੇਸ਼ਕਰ ਦੀ ਬਿਲਡਿੰਗ ਸੀਲ
ਬਿਲਡਿੰਗ 'ਚ ਰਹਿਣ ਵਾਲੇ ਪੰਜ ਲੋਕ ਕੋਰੋਨਾ ਪੀੜਤ ਪਾਏ ਗਏ ਹਨ ਜਿਸ ਤੋਂ ਬਾਅਦ ਸਾਵਧਾਨੀ ਵਜੋਂ ਇਹ ਕਦਮ ਚੁੱਕਿਆ ਗਿਆ। ਰਿਪੋਰਟਾਂ ਮੁਤਾਬਕ ਲਤਾ ਮੰਗੇਸ਼ਕਰ ਦੇ ਪਰਿਵਾਰ ਨੇ ਜਾਣਕਾਰੀ ਦਿੱਤੀ ਕਿ ਬਿਲਡਿੰਗ 'ਚ ਜ਼ਿਆਦਾਤਰ ਮੈਂਬਰ ਉਮਰਦਰਾਜ ਹਨ।
ਮੁੰਬਈ: ਸੁਰੀਲੀ ਆਵਾਜ਼ ਦੀ ਮਾਲਿਕ ਗਾਇਕਾ ਲਤਾ ਮੰਗੇਸ਼ਕਰ ਦੀ ਬਿਲਡਿੰਗ ਸੀਲ ਕਰ ਦਿੱਤੀ ਗਈ ਹੈ। ਦੱਖਣੀ ਮੁੰਬਈ ਦੇ ਚਾਂਬਲਾ ਹਿੱਲ ਇਲਾਕੇ 'ਚ ਪ੍ਰਭੂਕੁੰਜ ਬਿਲਡਿੰਗ 'ਚ ਲਤਾ ਮੰਗੇਸ਼ਕਰ ਰਹਿੰਦੀ ਹੈ ਜਿਸ ਨੂੰ ਹੁਣ ਬੀਐਮਸੀ ਨੇ ਸੀਲ ਕਰ ਦਿੱਤਾ ਹੈ।
ਬਿਲਡਿੰਗ 'ਚ ਰਹਿਣ ਵਾਲੇ ਪੰਜ ਲੋਕ ਕੋਰੋਨਾ ਪੀੜਤ ਪਾਏ ਗਏ ਹਨ ਜਿਸ ਤੋਂ ਬਾਅਦ ਸਾਵਧਾਨੀ ਵਜੋਂ ਇਹ ਕਦਮ ਚੁੱਕਿਆ ਗਿਆ। ਰਿਪੋਰਟਾਂ ਮੁਤਾਬਕ ਲਤਾ ਮੰਗੇਸ਼ਕਰ ਦੇ ਪਰਿਵਾਰ ਨੇ ਜਾਣਕਾਰੀ ਦਿੱਤੀ ਕਿ ਬਿਲਡਿੰਗ 'ਚ ਜ਼ਿਆਦਾਤਰ ਮੈਂਬਰ ਉਮਰਦਰਾਜ ਹਨ। ਇਸ ਕਾਰਨ ਬੀਐਮਸੀ ਨੇ ਸਾਵਧਾਨੀ ਵਜੋਂ ਇਸ ਨੂੰ ਸੀਲ ਕਰ ਦਿੱਤਾ ਹੈ। ਹਾਲਾਂਕਿ ਲਤਾ ਮੰਗੇਸ਼ਕਰ ਦੇ ਪਰਿਵਾਰ 'ਚ ਵੀ ਸਾਰੇ ਸੁਰੱਖਿਅਤ ਹਨ।
ਪਰਿਵਾਰ ਵੱਲੋਂ ਜਾਰੀ ਬਿਆਨ 'ਚ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਲਤਾ ਮੰਗੇਸ਼ਕਰ ਨਾਲ ਜੁੜੀ ਕਿਸੇ ਵੀ ਖ਼ਬਰ ਨੂੰ ਲੈ ਕੇ ਪ੍ਰਤੀਕ੍ਰਿਆ ਵਿਅਕਤ ਨਾ ਕੀਤੀ ਜਾਵੇ। ਨਾਲ ਹੀ ਲੋਕਾਂ ਨੂੰ ਮੌਜੂਦਾ ਹਾਲਾਤ ਨੂੰ ਧਿਆਨ 'ਚ ਰੱਖਦਿਆਂ ਹੀ ਗਣੇਸ਼ਉਤਸਵ ਮਨਾਉਣ ਦੀ ਅਪੀਲ ਕੀਤੀ ਗਈ ਹੈ।
ਮੁੰਬਈ 'ਚ ਕਰੀਬ ਡੇਢ ਲੱਥ ਕੋਰੋਨਾ ਕੇਸ:
ਮੁੰਬਈ 'ਚ ਅਜੇ ਤਕ ਕੋਰੋਨਾ ਵਾਇਰਸ ਦੇ ਇੱਕ ਲੱਖ, 43 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਸ਼ਨੀਵਾਰ ਵੀ ਸ਼ਹਿਰ 'ਚ 1,432 ਨਵੇਂ ਮਾਮਲੇ ਸਾਹਮਣੇ ਆਏ ਸਨ। ਜਦਕਿ 31 ਲੋਕਾਂ ਦੀ ਮੌਤ ਹੋ ਗਈ। ਹੁਣ ਤਕ ਮੁੰਬਈ 'ਚ 7,593 ਲੋਕ ਇਸ ਬਿਮਾਰੀ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ।
ਅਨਲੌਕ-4: ਵਿਆਹਾਂ 'ਤੇ 100 ਲੋਕਾਂ ਦੇ ਇਕੱਠ ਦੀ ਇਜਾਜ਼ਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ