ਕਬੂਤਰਬਾਜ਼ੀ ਕੇਸ 'ਚ ਦਲੇਰ ਮਹਿੰਦੀ ਨੂੰ ਦੋ ਸਾਲ ਕੈਦ
ਏਬੀਪੀ ਸਾਂਝਾ | 16 Mar 2018 01:52 PM (IST)
ਚੰਡੀਗੜ੍ਹ: ਪਟਿਆਲਾ ਦੀ ਅਦਾਲਤ ਨੇ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਕੇਸ ਵਿੱਚ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ 21 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਬਾਅਦ ਵਿੱਚ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਦਲੇਰ ਮਹਿੰਦੀ ਖਿਲਾਫ 2003 ਵਿੱਚ ਕੇਜ ਦਰਜ ਕੀਤਾ ਗਿਆ ਸੀ। https://twitter.com/ANI/status/974562740013543425 15 ਸਾਲ ਪੁਰਾਣੇ ਕੇਸ 'ਚ ਅੱਜ ਜੇਐਮਆਈਸੀ ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ। ਇਸ ਮਾਮਲੇ 'ਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਹੈ, ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਅਦਾਲਤ ਨੇ ਦਲੇਰ ਮਹਿੰਦੀ ਨੂੰ ਪੁਲਿਸ ਹਿਰਾਸਤ 'ਚ ਭੇਜ ਦਿੱਤਾ। ਥੋੜੇ ਸਮੇਂ ਬਾਅਦ ਹੀ ਦਲੇਰ ਮਹਿੰਦੀ ਨੂੰ ਜ਼ਮਾਨਤ ਮਿਲ ਗਈ। ਮਹਿੰਦੀ ਉੱਪਰ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਨਾਲ ਗੈਰ-ਕਾਨੂੰਨੀ ਤਰੀਕੇ ਨਾਲ ਬੰਦੇ ਬਾਹਰ ਭੇਜੇ ਹਨ। ਇਸ ਕੇਸ ਵਿੱਚ ਕਈ ਉਤਰਾਅ ਚੜ੍ਹਾਅ ਆਏ। ਇਹ ਕੇਸ ਥਾਣਾ ਸਦਰ ਪਟਿਆਲਾ ਵਿੱਚ ਸਤੰਬਰ 2003 ਵਿੱਚ ਬਲਬੇੜਾ ਵਾਸੀ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ। ਉਸ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ‘ਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਉਸ ਦੇ ਰੁਪਏ ਵਾਪਸ ਕੀਤੇ। ਜਾਂਚ ਵਿੱਚ ਪਤਾ ਲੱਗਾ ਕਿ ਦਲੇਰ ਮਹਿੰਦੀ ਆਪਣੇ ਗਰੁੱਪ ਵਿੱਚ ਬੰਦੇ ਭਰਤੀ ਕਰਕੇ ਵਿਦੇਸ਼ ਲੈ ਜਾਂਦੀ ਸੀ ਤੇ ਉਨ੍ਹਾਂ ਨੂੰ ਉੱਥੇ ਹੀ ਛੱਡ ਆਉਂਦਾ ਸੀ। ਇਸ ਬਦਲੇ ਉਹ ਮੋਟੀਆਂ ਰਕਮਾਂ ਵਸੂਲਦਾ ਸੀ।