ਚੰਡੀਗੜ੍ਹ: 1962 ਭਾਰਤ-ਚੀਨ ਯੁੱਧ ‘ਚ ਸ਼ਹੀਦ ਹੋਏ ਸੂਬੇਦਾਰ ਜੋਗਿੰਦਰ ਸਿੰਘ ਦੀ ਜੀਵਨੀ ‘ਤੇ ਬਣੀ ਫ਼ਿਲਮ ‘ਸੂਬੇਦਾਰ ਜੋਗਿੰਦਰ ਸਿੰਘ’ 6 ਅਪ੍ਰੈਲ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਜਿੱਥੇ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉੱਥੇ ਹੀ ਫ਼ਿਲਮ ਦੇਖਣ ਤੋਂ ਬ੍ਰਿਗੇਡੀਅਰ ਗਾਖਲ ਨੇ ਫ਼ਿਲਮ ਨੂੰ ਸੂਬੇ ‘ਚ ਟੈਕਸ ਫ੍ਰੀ ਕਰਨ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਵੱਲੋਂ ਇਹ ਅਪੀਲ ਫੇਸਬੁੱਕ ‘ਤੇ ਪੋਸਟ ਕਰ ਕੇ ਕੀਤੀ ਗਈ ਹੈ। ਇਨ੍ਹਾਂ ਹੀ ਨਹੀਂ ਗਾਖਲ ਨੇ ਕਿਹਾ ਉਨ੍ਹਾਂ ਦੀਆਂ ਜੜ੍ਹਾਂ ਵੀ ਪਹਿਲੀ ਸਿੱਖ ਰੈਜੀਮੈਂਟ ਨਾਲ ਜੁੜੀਆਂ ਹੋਈਆਂ ਨੇ ਅਤੇ ਇੱਕ ਫ਼ੌਜੀ ਹੋਣ ਦੇ ਨਾਤੇ ਉਨ੍ਹਾਂ ਨੂੰ ਇਸ ਫ਼ਿਲਮ ‘ਤੇ ਮਾਣ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਜਦੋਂ ਵੀ ਦੇਸ਼ ਨੂੰ ਲੋੜ ਪਈ ਹੈ ਸਿੱਖ ਰੈਜੀਮੈਂਟ ਦੇ ਜਵਾਨਾਂ ਨੇ ਪੂਰੀ ਸ਼ਰਧਾ ਨਾਲ ਦੇਸ਼ ਦੀ ਰੱਖਿਆ ਕੀਤੀ ਹੈ। ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਇਸ ਦੀ ਉੱਘੀ ਮਿਸਾਲ ਹੈ। ਪੰਜਾਬ ਸਰਕਾਰ ਨੂੰ ਇਹ ਫ਼ਿਲਮ ਟੈਕਸ ਰਹਿਤ ਕਰਨ ਦੀ ਅਪੀਲ ਕੀਤੀ ਉੱਥੇ ਹੀ ਉਨ੍ਹਾਂ ਫ਼ਿਲਮ ਦੇਖਣ ਤੋਂ ਬਾਦ ਫ਼ਿਲਮ ਵਿਚ ਕਿਰਦਾਰ ਨਿਭਾਉਣ ਵਾਲੇ ਕਲਾਕਾਰਾਂ ਦੀ ਵੀ ਰੱਜ ਕੇ ਸਿਫਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਫ਼ਿਲਮ ਵਿੱਚ ਹੂਬਹੂ ਕਿਰਦਾਰ ਨਿਭਾਅ ਕੇ ਸੂਬੇਦਾਰ ਜੋਗਿੰਦਰ ਸਿੰਘ ਨੂੰ ਅਮਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ 'ਸੂਬੇਦਾਰ ਜੋਗਿੰਦਰ ਸਿੰਘ' ਫ਼ਿਲਮ 'ਚ ਗਿੱਪੀ ਗਰੇਵਾਲ, ਅਦਿਤੀ ਸ਼ਰਮਾ, ਕੁਲਵਿੰਦਰ ਬਿੱਲਾ, ਰਾਜਵੀਰ ਜਵੰਦਾ, ਕਰਮਜੀਤ ਅਨਮੋਲ, ਗੁੱਗੂ ਗਿੱਲ, ਨਿਰਮਲ ਰਿਸ਼ੀ ਤੇ ਜੌਰਡਨ ਸੰਧੂ ਸਮੇਤ ਕਈ ਪੰਜਾਬੀ ਸਿਤਾਰੇ ਮੁੱਖ ਭੂਮਿਕਾ ਨਿਭਾਅ ਰਹੇ ਨੇ। ਫ਼ਿਲਮ ਨੂੰ ਸੁਮੀਤ ਸਿੰਘ ਨੇ ਪ੍ਰੋਡਿਊਸ ਕੀਤਾ ਹੈ ਤੇ ਇਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਦਾ ਹੈ। ਫਿਲਮ ਨੂੰ ਦੇਸ਼-ਵਿਦੇਸ਼ਾਂ 'ਚ ਅੱਜ ਪਹਿਲੇ ਦਿਨ ਕਾਫੀ ਚੰਗਾ ਹੁੰਗਾਰਾ ਮਿਲਿਆ ਹੈ। ਫ਼ਿਲਮ ਦਾ ਟ੍ਰੇਲਰ ਇੱਥੇ ਵੇਖੋ- [embed]