Dharmendra Health News: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ 89 ਸਾਲ ਦੇ ਹਨ। ਕੁਝ ਦਿਨ ਪਹਿਲਾਂ ਖ਼ਬਰਾਂ ਆਈਆਂ ਸਨ ਕਿ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਫਿਰ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ। ਫਿਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਮੌਤ ਦੀਆਂ ਅਫਵਾਹਾਂ ਫੈਲ ਗਈਆਂ। ਹੇਮਾ ਮਾਲਿਨੀ ਅਤੇ ਉਨ੍ਹਾਂ ਦੀ ਧੀ ਈਸ਼ਾ ਦਿਓਲ ਨੇ ਪੋਸਟ ਕੀਤਾ ਕਿ ਧਰਮਿੰਦਰ ਠੀਕ ਹਨ ਅਤੇ ਲੋਕਾਂ ਨੂੰ ਅਜਿਹੀਆਂ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਧਰਮਿੰਦਰ ਨੂੰ ਘਰ ਸ਼ਿਫਟ ਕਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਉੱਥੇ ਇਲਾਜ ਚੱਲ ਰਿਹਾ ਸੀ।
ਇਸ ਵਿਚਾਲੇ ਦੱਸ ਦੇਈਏ ਕਿ ਦਿੱਗਜ ਅਦਾਕਾਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਸੰਬਰ ਮਹੀਨੇ, 90ਵਾਂ ਜਨਮਦਿਨ ਮਨਾਉਣਾ ਸੀ। ਇੱਕ ਅਪਡੇਟ ਆਈ ਸੀ ਕਿ ਉਨ੍ਹਾਂ ਦਾ ਜਨਮਦਿਨ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ। ਹਾਲਾਂਕਿ, ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ, ਅਤੇ ਉਨ੍ਹਾਂ ਦਾ ਘਰ ਵਿੱਚ ਇਲਾਜ ਚੱਲ ਰਿਹਾ ਹੈ। ਹਾਲਾਂਕਿ, ਅੱਜ, ਧਰਮਿੰਦਰ ਦੇ ਘਰ ਦੇ ਬਾਹਰ ਇੱਕ ਐਂਬੂਲੈਂਸ ਫਿਰ ਤੋਂ ਦਿਖਾਈ ਦਿੱਤੀ। ਅਤੇ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਭਾਰਤੀ ਫਿਲਮ ਨਿਰਮਾਤਾ ਕਰਨ ਜੌਹਰ ਵੱਲੋਂ ਧਰਮਿੰਦਰ ਦੇ ਦੇਹਾਂਤ ਦੀ ਖਬਰ ਦੀ ਪੋਸਟ ਸ਼ੇਅਰ ਕਰਦੇ ਹੋਏ ਪੁਸ਼ਟੀ ਕੀਤੀ ਗਈ ਹੈ। ਇੱਥੇ ਵੇਖੋ ਪੋਸਟ...
ਦੱਸ ਦੇਈਏ ਕਿ ਧਰਮਿੰਦਰ ਦਾ ਪੂਰਾ ਪਰਿਵਾਰ ਸ਼ਮਸ਼ਾਨ ਘਾਟ ਪਹੁੰਚ ਗਿਆ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ ਦੇ ਕਈ ਸਿਤਾਰੇ ਇਸ ਮਹਾਨ ਅਦਾਕਾਰ ਨੂੰ ਅੰਤਿਮ ਵਿਦਾਇਗੀ ਦੇਣ ਲਈ ਸ਼ਮਸ਼ਾਨਘਾਟ ਪਹੁੰਚ ਰਹੇ ਹਨ। ਅਮਿਤਾਭ ਬੱਚਨ, ਉਨ੍ਹਾਂ ਦੇ ਪੁੱਤਰ ਅਤੇ ਅਦਾਕਾਰ ਅਭਿਸ਼ੇਕ ਬੱਚਨ ਦੇ ਨਾਲ, ਵੀ ਮਰਹੂਮ ਅਦਾਕਾਰ ਨੂੰ ਅੰਤਿਮ ਵਿਦਾਇਗੀ ਦੇਣ ਲਈ ਪਹੁੰਚੇ। ਅਦਾਕਾਰ ਦਾ ਅਚਾਨਕ ਦੇਹਾਂਤ ਬਾਲੀਵੁੱਡ ਇੰਡਸਟਰੀ ਲਈ ਕਦੇਂ ਨਾ ਪੂਰਾ ਹੋਣ ਵਾਲਾ ਘਾਟਾ ਹੈ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।