ਬਾਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੇ ਦਿਹਾਂਤ ਦੀਆਂ ਖਬਰਾਂ ਆ ਰਹੀਆਂ ਸਨ। ਇਹ ਸੁਣ ਕੇ ਉਨ੍ਹਾਂ ਦੇ ਫੈਨ ਪਰੇਸ਼ਾਨ ਹੋ ਗਏ। ਪਰ ਹੁਣ ਉਨ੍ਹਾਂ ਦੀ ਬੇਟੀ ਈਸ਼ਾ ਦਿਓਲ ਨੇ ਪੋਸਟ ਸਾਂਝੀ ਕਰਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਪਿਤਾ ਦੀ ਸਿਹਤ ਠੀਕ ਹੈ ਅਤੇ ਉਹ ਰਿਕਵਰੀ ਕਰ ਰਹੇ ਹਨ। ਈਸ਼ਾ ਦੇ ਇਸ ਪੋਸਟ ਤੋਂ ਬਾਅਦ ਧਰਮਿੰਦਰ ਦੇ ਫੈਨਾਂ ਨੇ ਰਾਹਤ ਦਾ ਸਾਂਹ ਲਿਆ ਹੈ।

Continues below advertisement

ਈਸ਼ਾ ਨੇ ਦਿੱਤਾ ਹੈਲਥ ਅਪਡੇਟ

ਧਰਮਿੰਦਰ ਦੇ ਦਿਹਾਂਤ ਦੀਆਂ ਖਬਰਾਂ ਜਿਵੇਂ ਹੀ ਸਾਹਮਣੇ ਆਈਆਂ ਤਾਂ ਈਸ਼ਾ ਨੇ ਤੁਰੰਤ ਪੋਸਟ ਕਰਕੇ ਇਸ ਗਲਤ ਜਾਣਕਾਰੀ ਨੂੰ ਸਾਫ਼ ਕਰ ਦਿੱਤਾ। ਉਨ੍ਹਾਂ ਨੇ ਲਿਖਿਆ- 'ਮੇਰੇ ਪਾਪਾ ਦੀ ਸਿਹਤ ਸਥਿਰ ਹੈ ਅਤੇ ਉਹ ਰਿਕਵਰੀ ਕਰ ਰਹੇ ਹਨ। ਅਸੀਂ ਸਾਰਿਆਂ ਤੋਂ ਬੇਨਤੀ ਕਰਦੇ ਹਾਂ ਕਿ ਸਾਡੇ ਪਰਿਵਾਰ ਦੀ ਪ੍ਰਾਈਵੇਸੀ ਦਾ ਸਨਮਾਨ ਕਰੋ। ਪਾਪਾ ਦੇ ਜਲਦੀ ਠੀਕ ਹੋਣ ਦੀਆਂ ਦੁਆਵਾਂ ਲਈ ਤੁਹਾਡਾ ਧੰਨਵਾਦ।' ਈਸ਼ਾ ਦੇਓਲ ਦਾ ਇਹ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Continues below advertisement

 

 

ਫੈਨਾਂ ਨੇ ਲਈ ਰਾਹਤ ਦੀ ਸਾਹਈਸ਼ਾ ਦੇਓਲ ਦੇ ਇਸ ਪੋਸਟ ਤੋਂ ਬਾਅਦ ਫੈਨਾਂ ਨੇ ਰਾਹਤ ਦਾ ਸਾਂਹ ਲਿਆ ਹੈ। ਲੋਕ ਦੁਖੀ ਹੋ ਗਏ ਸਨ। ਇਹ ਅਫਵਾਹਾਂ ਸਾਹਮਣੇ ਆਉਣ ਤੋਂ ਬਾਅਦ ਫੈਨਾਂ ਅਤੇ ਸੈਲੇਬਸ ਨੇ ਸੋਸ਼ਲ ਮੀਡੀਆ 'ਤੇ ਸ਼ਰਧਾਂਜਲੀ ਦੇਣ ਲੱਗੇ ਸਨ। ਈਸ਼ਾ ਦੇਓਲ ਤੋਂ ਬਾਅਦ ਹੇਮਾ ਮਾਲਿਨੀ ਨੇ ਵੀ ਪੋਸਟ ਸਾਂਝੀ ਕਰਕੇ ਫਟਕਾਰ ਲਗਾਈ ਹੈ।

ਪੂਰਾ ਪਰਿਵਾਰ ਹਸਪਤਾਲ ਵਿੱਚ ਹੈ

ਧਰਮਿੰਦਰ ਦੀ ਬਿਮਾਰੀ ਤੋਂ ਬਾਅਦ ਪੂਰਾ ਪਰਿਵਾਰ ਹਸਪਤਾਲ ਪਹੁੰਚ ਗਿਆ ਸੀ। ਸੰਨੀ ਦਿਓਲ ਪਾਪਾ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਨ। ਰਿਪੋਰਟਾਂ ਅਨੁਸਾਰ ਉਨ੍ਹਾਂ ਦੀਆਂ ਬੇਟੀਆਂ ਨੂੰ ਵੀ ਅਮਰੀਕਾ ਤੋਂ ਬੁਲਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਧਰਮਿੰਦਰ ਨੂੰ ਮਿਲਣ ਦੀ ਕੋਈ ਖ਼ਬਰ ਨਹੀਂ ਆਈ ਹੈ।ਧਰਮਿੰਦਰ 89 ਸਾਲ ਦੀ ਉਮਰ ਵਿੱਚ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਸਨ। ਉਹ ਆਉਂਦੇ-ਜਾਂਦੇ ਫੈਨਾਂ ਲਈ ਕੁਝ ਨਾ ਕੁਝ ਸਾਂਝਾ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਫੈਨਾਂ ਨੂੰ ਪੋਸਟਾਂ ਦਾ ਇੰਤਜ਼ਾਰ ਰਹਿੰਦਾ ਹੈ। ਉਹ ਅਕਸਰ ਹੀ ਆਪਣੇ ਫਾਰਮ ਹਾਊਸ ਤੋਂ ਖੇਤੀਬਾੜੀ ਵਾਲੀਆਂ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।