ਪੜਚੋਲ ਕਰੋ
Advertisement
Dharmendra Supports Farmers: ਆਖਰ ਕਿਸਾਨਾਂ ਨਾਲ ਡਟੇ ਧਰਮਿੰਦਰ, ਸਰਕਾਰ ਨੂੰ ਦਿੱਤੀ ਇਹ ਸਲਾਹ
ਬਾਲੀਵੁੱਡ ਐਕਟਰ ਧਰਮਿੰਦਰ ਦਿਓਲ ਨੇ ਇੱਕ ਵਾਰ ਫਿਰ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ ਹੈ। ਧਰਮਿੰਦਰ ਨੇ ਕਿਹਾ ਕਿ ਮੈਂ ਆਪਣੇ ਕਿਸਾਨ ਭਰਾਵਾਂ ਦਾ ਦੁਖ ਵੇਖ ਕੇ ਬਹੁਤ ਦੁਖੀ ਹਾਂ। ਸਰਕਾਰ ਇਸ ਨੂੰ ਜਲਦੀ ਹੱਲ ਕਰੇ।
ਮੁੰਬਈ: ਦਿੱਲੀ 'ਚ ਕਿਸਾਨੀ ਅੰਦੋਲਨ (Farmers Protest) ਨੂੰ ਦੋ ਹਫ਼ਤੇ ਤੋਂ ਵੀ ਵੱਧ ਸਮਾਂ ਬੀਤ ਚੁੱਕਾ ਹੈ। ਸਰਕਾਰ ਤੇ ਕਿਸਾਨਾਂ ਦਰਮਿਆਨ ਗੱਲਬਾਤ ਦਾ ਹਰ ਦੌਰ ਬੇਨਤੀਜਾ ਰਿਹਾ ਹੈ। ਮਸ਼ਹੂਰ ਹਸਤੀਆਂ ਵੀ ਕਿਸਾਨ ਅੰਦੋਲਨ ਤੋਂ ਦੁਖੀ ਹਨ। ਮਸ਼ਹੂਰ ਬਾਲੀਵੁੱਡ ਅਭਿਨੇਤਾ ਧਰਮਿੰਦਰ (dharmendra) ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ ਕਿ ਉਹ ਆਪਣੇ ਕਿਸਾਨ ਭਰਾਵਾਂ ਦੀ ਪ੍ਰੇਸ਼ਾਨੀ ਵੇਖ ਕੇ ਬਹੁਤ ਦੁਖੀ ਹੈ। ਸਰਕਾਰ ਨੂੰ ਇਸ ਮਸਲੇ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।
ਇਹ ਪਹਿਲੀ ਵਾਰ ਨਹੀਂ ਹੋਇਆ। ਇਸ ਤੋਂ ਕੁਝ ਦਿਨ ਪਹਿਲਾਂ ਧਰਮਿੰਦਰ ਨੇ ਕਿਸਾਨ ਅੰਦੋਲਨ ਬਾਰੇ ਇੱਕ ਟਵੀਟ ਕੀਤਾ ਸੀ, ਜਿਸ ‘ਤੇ ਉਹ ਸੋਸ਼ਲ ਮੀਡੀਆ ‘ਤੇ ਟ੍ਰੋਲ ਹੋਏ ਸੀ। ਟਵੀਟ ਕਰਦਿਆਂ ਉਨ੍ਹਾਂ ਲਿਖਿਆ, ‘ਸਰਕਾਰ ਨੂੰ ਅਪੀਲ ਹੈ... ਕਿਸਾਨ ਭਰਾਵਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕੱਢੇ। ਦਿੱਲੀ ਵਿੱਚ ਕੋਰੋਨਾ ਦੇ ਕੇਸ ਵੱਧ ਰਹੇ ਹਨ... ਇਹ ਦੁੱਖ ਦੀ ਗੱਲ ਹੈ।" ਹਾਲਾਂਕਿ, ਉਨ੍ਹਾਂ ਨੇ ਇਸ ਟਵੀਟ ਨੂੰ ਕੁਝ ਸਮੇਂ ਬਾਅਦ ਡਿਲੀਟ ਕਰ ਦਿੱਤਾ।
ਇਸ ਦੇ ਨਾਲ ਹੀ ਅਹਿਮ ਗੱਲ ਇਹ ਹੈ ਕਿ ਧਰਮਿੰਦਰ ਦਾ ਬੇਟਾ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦੀ ਸੰਸਦ ਹੈ, ਜਦਕਿ ਪਤਨੀ ਹੇਮਾ ਮਾਲਿਨੀ ਮਥੁਰਾ ਤੋਂ ਭਾਜਪਾ ਦੀ ਸੰਸਦ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904I am extremely in pain to see the suffering of my farmer brothers . Government should do something fast . pic.twitter.com/WtaxdTZRg7
— Dharmendra Deol (@aapkadharam) December 11, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement