ਮੁੰਬਈ: ਦਿੱਲੀ 'ਚ ਕਿਸਾਨੀ ਅੰਦੋਲਨ (Farmers Protest) ਨੂੰ ਦੋ ਹਫ਼ਤੇ ਤੋਂ ਵੀ ਵੱਧ ਸਮਾਂ ਬੀਤ ਚੁੱਕਾ ਹੈ। ਸਰਕਾਰ ਤੇ ਕਿਸਾਨਾਂ ਦਰਮਿਆਨ ਗੱਲਬਾਤ ਦਾ ਹਰ ਦੌਰ ਬੇਨਤੀਜਾ ਰਿਹਾ ਹੈ। ਮਸ਼ਹੂਰ ਹਸਤੀਆਂ ਵੀ ਕਿਸਾਨ ਅੰਦੋਲਨ ਤੋਂ ਦੁਖੀ ਹਨ। ਮਸ਼ਹੂਰ ਬਾਲੀਵੁੱਡ ਅਭਿਨੇਤਾ ਧਰਮਿੰਦਰ (dharmendra) ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ ਕਿ ਉਹ ਆਪਣੇ ਕਿਸਾਨ ਭਰਾਵਾਂ ਦੀ ਪ੍ਰੇਸ਼ਾਨੀ ਵੇਖ ਕੇ ਬਹੁਤ ਦੁਖੀ ਹੈ। ਸਰਕਾਰ ਨੂੰ ਇਸ ਮਸਲੇ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।


ਇਹ ਪਹਿਲੀ ਵਾਰ ਨਹੀਂ ਹੋਇਆ। ਇਸ ਤੋਂ ਕੁਝ ਦਿਨ ਪਹਿਲਾਂ ਧਰਮਿੰਦਰ ਨੇ ਕਿਸਾਨ ਅੰਦੋਲਨ ਬਾਰੇ ਇੱਕ ਟਵੀਟ ਕੀਤਾ ਸੀ, ਜਿਸ ‘ਤੇ ਉਹ ਸੋਸ਼ਲ ਮੀਡੀਆ ‘ਤੇ ਟ੍ਰੋਲ ਹੋਏ ਸੀ। ਟਵੀਟ ਕਰਦਿਆਂ ਉਨ੍ਹਾਂ ਲਿਖਿਆ, ‘ਸਰਕਾਰ ਨੂੰ ਅਪੀਲ ਹੈ... ਕਿਸਾਨ ਭਰਾਵਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕੱਢੇ। ਦਿੱਲੀ ਵਿੱਚ ਕੋਰੋਨਾ ਦੇ ਕੇਸ ਵੱਧ ਰਹੇ ਹਨ... ਇਹ ਦੁੱਖ ਦੀ ਗੱਲ ਹੈ।" ਹਾਲਾਂਕਿ, ਉਨ੍ਹਾਂ ਨੇ ਇਸ ਟਵੀਟ ਨੂੰ ਕੁਝ ਸਮੇਂ ਬਾਅਦ ਡਿਲੀਟ ਕਰ ਦਿੱਤਾ।


ਇਸ ਦੇ ਨਾਲ ਹੀ ਅਹਿਮ ਗੱਲ ਇਹ ਹੈ ਕਿ ਧਰਮਿੰਦਰ ਦਾ ਬੇਟਾ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦੀ ਸੰਸਦ ਹੈ, ਜਦਕਿ ਪਤਨੀ ਹੇਮਾ ਮਾਲਿਨੀ ਮਥੁਰਾ ਤੋਂ ਭਾਜਪਾ ਦੀ ਸੰਸਦ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904