Dil Bechara Trailer: ਇੰਤਜ਼ਾਰ ਖ਼ਤਮ, ਆ ਗਿਆ ਸੁਸ਼ਾਂਤ ਰਾਜਪੂਤ ਦੀ ਆਖਰੀ ਫਿਲਮ 'ਦਿਲ ਬੇਚਾਰਾ' ਦਾ ਟ੍ਰੇਲਰ
ਏਬੀਪੀ ਸਾਂਝਾ | 06 Jul 2020 04:47 PM (IST)
ਮਰਹੂਮ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਫਿਲਮ 'ਦਿਲ ਬੇਚਾਰਾ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।
ਮੁੰਬਈ: ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਫਿਲਮ 'ਦਿਲ ਬੇਚਾਰਾ' ਦਾ ਟ੍ਰੇਲਰ ਜਾਰੀ ਹੋ ਗਿਆ ਹੈ। ਸਪੱਸ਼ਟ ਤੌਰ 'ਤੇ ਸੁਸ਼ਾਂਤ ਦੀ ਮੌਤ ਤੋਂ ਬਾਅਦ ਉਸ ਦੀ ਫਿਲਮ ਤੇ ਟ੍ਰੇਲਰ ਦਾ ਰਿਲੀਜ਼ ਹੋਣਾ ਉਸ ਦੇ ਫੈਨਸ ਲਈ ਇੱਕ ਵਾਰ ਫਿਰ ਹੰਝੂਆਂ ਦਾ ਹੜ੍ਹ ਲਿਆਉਣ ਵਾਲਾ ਪਲ ਹੈ। ਦੱਸ ਦੇਈਏ ਕਿ ਇਸ ਫਿਲਮ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਸੰਜਨਾ ਸੰਘੀ ਹੈ। ਸੰਜਨਾ ਇਸ ਫਿਲਮ ਨਾਲ ਆਪਣਾ ਡੈਬਿਊ ਕਰ ਰਹੀ ਹੈ। ਫਿਲਮ ਕਾਫ਼ੀ ਸਮੇਂ ਤੋਂ ਬੰਦ ਪਈ ਰਹੀ। ਇਹ ਫਿਲਮ ਇਸ ਸਾਲ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾਣੀ ਸੀ, ਪਰ ਕੋਰੋਨਾਵਾਇਰਸ ਕਰਕੇ ਲੱਗੇ ਲੌਕਡਾਉਨ ਕਾਰਨ ਰੋਕ ਦਿੱਤੀ ਗਈ ਸੀ, ਪਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਤੋਂ ਬਾਅਦ ਇਸ ਨੂੰ ਡਿਜੀਟਲ ਪਲੇਟਫਾਰਮ ‘ਤੇ ਰਿਲੀਜ਼ ਕੀਤਾ ਜਾ ਰਹੀ ਹੈ। ਹਾਲਾਂਕਿ, ਸੁਸ਼ਾਂਤ ਸਿੰਘ ਰਾਜਪੂਤ ਦੇ ਪ੍ਰਸ਼ੰਸਕ ਵੀ ਸੋਸ਼ਲ ਮੀਡੀਆ ‘ਤੇ 'ਦਿਲ ਬੇਚਾਰਾ' ਨੂੰ ਸਿਨੇਮਾਘਰਾਂ ‘ਚ ਰਿਲੀਜ਼ ਕਰਨ ਲਈ ਟ੍ਰੈਂਡ ਕਰ ਰਹੇ ਹਨ। 'ਦਿਲ ਬੇਚਾਰਾ' 24 ਜੁਲਾਈ ਨੂੰ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਹੋ ਰਹੀ ਹੈ। ਖਾਸ ਗੱਲ ਇਹ ਹੈ ਕਿ ਕੋਈ ਵੀ ਇਸ ਫਿਲਮ ਨੂੰ ਮੁਫਤ ਵਿਚ ਦੇਖ ਸਕਦਾ ਹੈ। ਇਸ ਦੇ ਲਈ ਓਟੀਟੀ ਪਲੇਟਫਾਰਮ ਦੀ ਸਬਸਕ੍ਰਿਪਸ਼ਨ ਦੀ ਲੋੜ ਨਹੀਂ ਪਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904