ਮੁੰਬਈ: ਪਿਛਲੇ ਕਈ ਦਿਨਾਂ ਤੋਂ ਹਸਪਤਾਲ 'ਚ ਦਾਖਲ ਹੋਏ ਨਿਰਦੇਸ਼ਕ ਨਿਸ਼ੀਕਾਂਤ ਕਾਮਤ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਲਾਂਕਿ, ਕੁਝ ਰਿਪੋਰਟਾਂ ਦਾਅਵਾ ਕਰ ਰਹੀਆਂ ਹਨ ਕਿ ਕਿ ਉਨ੍ਹਾਂ ਦੀ ਮੌਤ ਹੋ ਗਈ। ਇਸ ਲਈ ਕੁਝ ਲੋਕਾਂ ਵੱਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਉਨ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ, ਪਰ ਉਹ ਅਜੇ ਵੀ ਜ਼ਿੰਦਾ ਹਨ। ਬਾਲੀਵੁੱਡ ਐਕਟਰ ਰਿਤੇਸ਼ ਦੇਮੁਖ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਨਿਸ਼ੀਕਾਂਤ ਹਾਲੇ ਹਸਪਤਾਲ ਵਿੱਚ ਹੈ ਤੇ ਜ਼ਿੰਦਗੀ ਲਈ ਜੰਗ ਕਰ ਰਿਹਾ ਹੈ।
ਦੱਸ ਦੇਈਏ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹੈ ਤੇ ਉਨ੍ਹਾਂ ਦੀ ਸਿਹਤ ਲਗਾਤਾਰ ਗੰਭੀਰ ਬਣੀ ਹੋਈ ਹੈ। ਨਿਸ਼ੀਕਾਂਤ ਕਾਮਤ ਇੱਕ ਬਿਮਾਰੀ ਤੋਂ ਪੀੜਤ ਹੈ ਜਿਸ ਨੂੰ ਲੀਵਰ ਸਿਰੋਸਿਸ ਕਿਹਾ ਜਾਂਦਾ ਹੈ। ਇਸ ਬਿਮਾਰੀ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸੀ। ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਸੀ ਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ।
ਹੁਣ ਖ਼ਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਅਦਾਕਾਰ ਜੈਵਤ ਵਾਡਕਰ ਨੇ ਕੀਤੀ। ਜਾਣਕਾਰੀ ਮੁਤਾਬਕ ਉਸ ਨੂੰ ਹੈਦਰਾਬਾਦ ਦੇ ਏਆਈਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ, ਉਸ ਦੀ ਮੌਤ ਦੇ ਸਹੀ ਸਮੇਂ ਬਾਰੇ ਅਜੇ ਤੱਕ ਜਾਣਕਾਰੀ ਹਾਸਲ ਨਹੀਂ ਹੋਈ।
ਨੈਪੋਟਿਜ਼ਮ 'ਤੇ ਕੰਗਨਾ ਨੂੰ ਸੋਨਾਕਸ਼ੀ ਸਿਨ੍ਹਾ ਦਾ ਤਿੱਖਾ ਜਵਾਬ
ਇਸ ਤੋਂ ਪਹਿਲਾਂ ਹਸਪਤਾਲ ਨੇ ਇੱਕ ਬਿਆਨ ਵਿੱਚ ਕਿਹਾ, “ਸ੍ਰੀ ਨਿਸ਼ਿਕਾਂਤ ਕਾਮਤ (50 ਸਾਲ, ਮਰਦ) ਨੂੰ ਪੀਲੀਆ ਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ 31 ਜੁਲਾਈ ਨੂੰ ਹੈਦਰਾਬਾਦ ਦੇ ਗਾਚੀਬੋਵਾਲੀ ਵਿਖੇ ਏਆਈਜੀ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਗੰਭੀਰ ਲੀਵਰ ਦੀ ਬਿਮਾਰੀ ਤੇ ਹੋਰ ਸੰਕਰਮਣਾਂ ਦਾ ਪਤਾ ਲੱਗਿਆ ਸੀ।”
ਦੱਸ ਦਈਏ ਕਿ ਕਾਮਤ ਨੇ ਅਜੈ ਦੇਵਗਨ ਤੇ ਤੱਬੂ ਸਟਾਰਰ ਫਿਲਮ 'ਦ੍ਰਿਸ਼ਯਮ', ਇਰਫਾਨ ਖ਼ਾਨ ਸਟਾਰਰ ਫਿਲਮ 'ਮਦਾਰੀ' ਦਾ ਨਿਰਦੇਸ਼ਨ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜੌਨ ਅਬ੍ਰਾਹਿਮ ਦੀ 'ਫੋਰਸ' ਤੇ 'ਰੌਕੀ ਹੈਂਡਸਮ' ਵਰਗੀਆਂ ਫਿਲਮਾਂ ਬਣਾਈਆਂ।
ਸੁਸ਼ਾਂਤ ਰਾਜਪੂਤ ਦੇ ਦੋਸਤ ਦਾ ਵੱਡਾ ਖੁਲਾਸਾ, ਕਿਹਾ ਨਹੀਂ ਹੈ ਮੁੰਬਈ ਪੁਲਿਸ 'ਤੇ ਯਕੀਨ, ਹੋਣੀ ਚਾਹੀਦੀ ਸੀਬੀਆਈ ਜਾਂਚ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਵੈਂਟੀਲੇਟਰ 'ਤੇ ਫਿਲਮ ਨਿਰਮਾਤਾ ਨਿਸ਼ੀਕਾਂਤ ਕਾਮਤ, ਪੜ੍ਹੋ ਪੂਰੀ ਰਿਪੋਰਟ
ਏਬੀਪੀ ਸਾਂਝਾ
Updated at:
17 Aug 2020 02:20 PM (IST)
ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਡਾਇਰੈਕਟਰ ਨਿਸ਼ੀਕਾਂਤ ਕਾਮਤ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ, ਕੁਝ ਰਿਪੋਰਟਾਂ ਦਾਅਵਾ ਕਰ ਰਹੀਆਂ ਹਨ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕੁਝ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ।
- - - - - - - - - Advertisement - - - - - - - - -