ਪੜਚੋਲ ਕਰੋ
Advertisement
ਕਿਸਾਨਾਂ ਨਾਲ ਡਟੇ ਪੰਜਾਬੀ ਕਲਕਾਰ, ਹੁਣ ਹਰਭਜਨ ਮਾਨ ਵੱਲੋਂ ਦਿੱਲੀ ਜਾਣ ਦਾ ਐਲਾਨ
ਇਸ ਸਮੇਂ ਲੱਖਾਂ ਦੀ ਗਿਣਤੀ 'ਚ ਕਈ ਸੂਬਿਆਂ ਦੇ ਕਿਸਾਨ ਦਿੱਲੀ ਦੇ ਬਾਰਡਰ 'ਤੇ ਆਪਣੀਆਂ ਮੰਗਾਂ ਮਨਵਾਉਣ ਲਈ ਡਟੇ ਬੈਠੇ ਹਨ। ਇਸ ਦਰਮਿਆਨ ਹੁਣ ਹਰਭਜਨ ਮਾਨ ਇਸ ਦਾ ਹਿੱਸਾ ਬਣਨ ਲਈ ਦਿੱਲੀ ਵੱਲ ਜਾ ਰਹੇ ਹਨ।
ਚੰਡੀਗੜ੍ਹ: ਕਿਸਾਨਾਂ ਦੀ ਇਸ ਲਹਿਰ ਨੂੰ ਪੰਜਾਬੀ ਫਿਲਮ ਇੰਡਸਟਰੀ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਹੁਣ ਪੰਜਾਬੀ ਅਦਾਕਾਰ ਤੇ ਗਾਇਕ ਹਰਭਜਨ ਮਾਨ ਵੀ ਇਸ ਅੰਦੋਲਨ ਵਿੱਚ ਹਿੱਸਾ ਲੈਣ ਜਾ ਰਹੇ ਹਨ। ਹਰਭਜਨ ਮਾਨ ਨੇ ਟਵੀਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ।
ਕਿਸਾਨੀ ਅੰਦੋਲਨ ਵਿਚ ਆਪਣੀ ਸ਼ਮੂਲੀਅਤ ਦਾ ਐਲਾਨ ਕਰਦਿਆਂ ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਮੈਂ ਆਪਣੇ ਕਿਸਾਨਾਂ ਨਾਲ ਸ਼ਾਂਤਮਈ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਲਈ ਦਿੱਲੀ ਰਵਾਨਾ ਹੋ ਰਿਹਾ ਹਾਂ। ਲੋਕਾਂ ਦੀ ਇਸ ਲਹਿਰ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਦਾ ਸਮਰਥਨ ਮਿਲਦੇ ਦੇਖ ਕੇ ਬਹੁਤ ਖੁਸ਼ੀ ਹੋਈ। ਕਿਸਾਨ ਨਾ ਸਿਰਫ ਸਾਡੀ ਜਾਂ ਕਿਸੇ ਕੌਮ ਦੀ ਰੀੜ ਦੀ ਹੱਡੀ ਹਨ, ਬਲਕਿ ਸਾਡੀਆਂ ਅਨੇਕਾਂ ਪਹਿਚਾਨਾਂ ਦਾ ਹਿੱਸਾ ਵੀ ਹਨ।'
ਦੱਸ ਦਈਏ ਇਸ ਤੋਂ ਪਹਿਲਾਂ ਰਣਜੀਤ ਬਾਵਾ, ਬੱਬੂ ਮਾਨ ਤੇ ਸਿੱਧੂ ਮੁਸੇਵਾਲਾ ਨੇ ਦਿੱਲੀ ਜਾ ਕਿਸਾਨਾਂ ਦਾ ਹੌਂਸਲਾ ਵਧਾਇਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Off to Delhi to participate in the peaceful protests with our farmers. It's heartening to see a wide array of the public join & support this cause. Farmers are not just the backbone of our or any nation, but also a part of many of our’s identity 🙏🏽#farmerprotest #supportfarmers
— Harbhajan Mann (@harbhajanmann) December 1, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਸਿਹਤ
ਕਾਰੋਬਾਰ
Advertisement