ਪੜਚੋਲ ਕਰੋ

Eid 2024: ਸਲਮਾਨ ਖਾਨ ਤੋਂ ਬਿਨਾਂ ਫਿਕਾ ਪਿਆ ਈਦ ਜਾ ਜਸ਼ਨ, ਇਸ ਵਾਰ ਨਹੀਂ ਰਿਲੀਜ਼ ਹੋਈ ਕੋਈ ਫਿਲਮ

Salman Khan Blockbuster Movies: ਇਸ ਸਾਲ ਈਦ ਦੇ ਮੌਕੇ 'ਤੇ ਅਜੇ ਦੇਵਗਨ ਦੀ ਫਿਲਮ ਮੈਦਾਨ ਅਤੇ ਅਕਸ਼ੈ ਕੁਮਾਰ ਦੀ ਫਿਲਮ ਬੜ੍ਹੇਮੀਆਂ ਛੋਟੇ ਮੀਆਂ ਰਿਲੀਜ਼ ਹੋਈਆਂ ਹਨ। ਈਦ ਦੇ ਮੌਕੇ 'ਤੇ ਜਦੋਂ ਫਿਲਮਾਂ ਰਿਲੀਜ਼

Salman Khan Blockbuster Movies: ਇਸ ਸਾਲ ਈਦ ਦੇ ਮੌਕੇ 'ਤੇ ਅਜੇ ਦੇਵਗਨ ਦੀ ਫਿਲਮ ਮੈਦਾਨ ਅਤੇ ਅਕਸ਼ੈ ਕੁਮਾਰ ਦੀ ਫਿਲਮ ਬੜ੍ਹੇਮੀਆਂ ਛੋਟੇ ਮੀਆਂ ਰਿਲੀਜ਼ ਹੋਈਆਂ ਹਨ। ਈਦ ਦੇ ਮੌਕੇ 'ਤੇ ਜਦੋਂ ਫਿਲਮਾਂ ਰਿਲੀਜ਼ ਹੁੰਦੀਆਂ ਹਨ, ਤਾਂ ਸਲਮਾਨ ਖਾਨ ਦਾ ਧਿਆਨ ਜ਼ਰੂਰ ਆਉਂਦਾ ਹੈ। ਅਜਿਹਾ ਇਸ ਲਈ ਕਿਉਂਕਿ ਈਦ ਦੇ ਮੌਕੇ 'ਤੇ ਸਲਮਾਨ ਖਾਨ ਦੀਆਂ ਫਿਲਮਾਂ ਨੇ ਸਭ ਤੋਂ ਵੱਧ ਕਮਾਈ ਕੀਤੀ ਹੈ। ਇਸ ਵਾਰ ਸਲਮਾਨ ਖਾਨ ਦੀ ਫਿਲਮ ਈਦ 'ਤੇ ਰਿਲੀਜ਼ ਨਹੀਂ ਹੋਈ ਹੈ। ਇਸ ਲਈ ਈਦ 'ਤੇ ਸਲਮਾਨ ਦੀਆਂ ਫਿਲਮਾਂ ਤੋਂ ਬਿਨਾਂ ਬਾਕਸ ਆਫਿਸ ਵੀਰਾਨ ਨਜ਼ਰ ਆ ਰਿਹਾ ਹੈ।

ਅਭਿਨੇਤਾ ਸਲਮਾਨ ਖਾਨ ਦਾ ਈਦ ਦੇ ਦੌਰਾਨ ਬਾਕਸ ਆਫਿਸ 'ਤੇ ਹਮੇਸ਼ਾ ਜਲਵਾ ਰਿਹਾ ਹੈ। 2009 ਤੋਂ 2016 ਤੱਕ ਸਲਮਾਨ ਦੀਆਂ ਫਿਲਮਾਂ ਨੇ ਕਾਫੀ ਕਮਾਈ ਕੀਤੀ। ਕੋਰੋਨਾ ਦੇ ਦੌਰ ਤੋਂ ਬਾਅਦ ਈਦ 'ਤੇ ਉਨ੍ਹਾਂ ਦੀਆਂ ਦੋ-ਤਿੰਨ ਫਿਲਮਾਂ ਰਿਲੀਜ਼ ਹੋਈਆਂ ਪਰ ਹੁਣ ਉਹ ਗੱਲ ਨਹੀਂ ਰਹੀ ਜੋ ਪਹਿਲਾਂ ਸੀ।

ਸਲਮਾਨ ਖਾਨ ਦੀਆਂ ਇਨ੍ਹਾਂ ਫਿਲਮਾਂ ਨੇ ਈਦ 'ਤੇ ਬੰਪਰ ਕਮਾਈ ਕੀਤੀ 

ਸਲਮਾਨ ਖਾਨ ਨੇ ਹਮੇਸ਼ਾ ਈਦ 'ਤੇ ਫਿਲਮਾਂ ਰਿਲੀਜ਼ ਕੀਤੀਆਂ ਅਤੇ ਉਹ ਫਿਲਮਾਂ ਬਲਾਕਬਸਟਰ ਬਣ ਗਈਆਂ। ਫਿਲਮਾਂ ਨੇ ਬਾਕਸ ਆਫਿਸ 'ਤੇ ਜ਼ਬਰਦਸਤ ਮੁਨਾਫਾ ਕਮਾਇਆ। ਪਰ ਕੋਰੋਨਾ ਤੋਂ ਬਾਅਦ ਈਦ 'ਤੇ ਸਲਮਾਨ ਦੀਆਂ ਜੋ ਵੀ ਫਿਲਮਾਂ ਰਿਲੀਜ਼ ਹੋਈਆਂ, ਉਹ ਫਲਾਪ ਰਹੀਆਂ।

ਵਾਂਟੇਡ (2009)

18 ਸਤੰਬਰ 2009 ਨੂੰ ਰਿਲੀਜ਼ ਹੋਈ ਪ੍ਰਭੂਦੇਵਾ ਦੁਆਰਾ ਨਿਰਦੇਸ਼ਤ ਫਿਲਮ ਵਾਂਟੇਡ ਨੇ ਸਲਮਾਨ ਖਾਨ ਦੇ ਕਰੀਅਰ ਨੂੰ ਇੱਕ ਵੱਖਰਾ ਸਥਾਨ ਦਿੱਤਾ। ਖਬਰਾਂ ਮੁਤਾਬਕ 35 ਕਰੋੜ ਰੁਪਏ 'ਚ ਬਣੀ ਇਸ ਫਿਲਮ ਨੇ ਬਾਕਸ ਆਫਿਸ 'ਤੇ ਕਰੀਬ 95 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

ਦਬੰਗ (2010)

10 ਸਤੰਬਰ 2010 ਨੂੰ ਰਿਲੀਜ਼ ਹੋਈ ਅਭਿਨਵ ਕਸ਼ਯਪ ਦੁਆਰਾ ਨਿਰਦੇਸ਼ਤ ਫਿਲਮ ਦਬੰਗ ਵਿੱਚ ਸਲਮਾਨ ਖਾਨ ਅਤੇ ਸੋਨਾਕਸ਼ੀ ਸਿਨਹਾ ਨੂੰ ਮੁੱਖ ਭੂਮਿਕਾਵਾਂ ਵਿੱਚ ਦੇਖਿਆ ਗਿਆ ਸੀ। ਖਬਰਾਂ ਮੁਤਾਬਕ 30 ਕਰੋੜ ਰੁਪਏ 'ਚ ਬਣੀ ਇਸ ਫਿਲਮ ਨੇ ਬਾਕਸ ਆਫਿਸ 'ਤੇ 220 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ।

ਬਾਡੀਗਾਰਡ (2011)

31 ਅਗਸਤ 2011 ਨੂੰ ਰਿਲੀਜ਼ ਹੋਈ ਸਿੱਦੀਕੀ ਦੁਆਰਾ ਨਿਰਦੇਸ਼ਤ ਫਿਲਮ ਬਾਡੀਗਾਰਡ ਵਿੱਚ ਸਲਮਾਨ ਖਾਨ ਅਤੇ ਕਰੀਨਾ ਕਪੂਰ ਨੂੰ ਮੁੱਖ ਭੂਮਿਕਾਵਾਂ ਵਿੱਚ ਦੇਖਿਆ ਗਿਆ ਸੀ। ਖਬਰਾਂ ਮੁਤਾਬਕ 60 ਕਰੋੜ ਰੁਪਏ 'ਚ ਬਣੀ ਇਸ ਫਿਲਮ ਨੇ ਬਾਕਸ ਆਫਿਸ 'ਤੇ 200 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ।

ਏਕ ਥਾ ਟਾਈਗਰ (2012)

15 ਅਗਸਤ 2012 ਨੂੰ ਰਿਲੀਜ਼ ਹੋਈ ਕਬੀਰ ਖਾਨ ਦੀ ਫਿਲਮ ਏਕ ਥਾ ਟਾਈਗਰ ਵਿੱਚ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਨੂੰ ਮੁੱਖ ਭੂਮਿਕਾਵਾਂ ਵਿੱਚ ਦੇਖਿਆ ਗਿਆ ਸੀ। ਖਬਰਾਂ ਮੁਤਾਬਕ 75 ਕਰੋੜ ਰੁਪਏ 'ਚ ਬਣੀ ਇਸ ਫਿਲਮ ਨੇ ਬਾਕਸ ਆਫਿਸ 'ਤੇ ਕਰੀਬ 350 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

ਕਿੱਕ (2014)

25 ਜੁਲਾਈ 2014 ਨੂੰ ਰਿਲੀਜ਼ ਹੋਈ ਸਾਜਿਦ ਨਾਡਿਆਡਵਾਲਾ ਦੁਆਰਾ ਨਿਰਦੇਸ਼ਿਤ ਫਿਲਮ ਕਿੱਕ ਵਿੱਚ ਸਲਮਾਨ ਖਾਨ ਅਤੇ ਜੈਕਲੀਨ ਫਰਨਾਂਡੀਜ਼ ਨੂੰ ਮੁੱਖ ਭੂਮਿਕਾਵਾਂ ਵਿੱਚ ਦੇਖਿਆ ਗਿਆ ਸੀ। ਖਬਰਾਂ ਮੁਤਾਬਕ 140 ਕਰੋੜ ਰੁਪਏ 'ਚ ਬਣੀ ਇਸ ਫਿਲਮ ਨੇ ਕਰੀਬ 300 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

ਬਜਰੰਗੀ ਭਾਈਜਾਨ (2015)

17 ਜੁਲਾਈ 2015 ਨੂੰ ਰਿਲੀਜ਼ ਹੋਈ ਕਬੀਰ ਖਾਨ ਦੁਆਰਾ ਨਿਰਦੇਸ਼ਤ ਫਿਲਮ ਬਜਰੰਗੀ ਭਾਈਜਾਨ ਵਿੱਚ ਸਲਮਾਨ ਖਾਨ ਅਤੇ ਕਰੀਨਾ ਕਪੂਰ ਨੂੰ ਮੁੱਖ ਭੂਮਿਕਾਵਾਂ ਵਿੱਚ ਦੇਖਿਆ ਗਿਆ ਸੀ। ਖਬਰਾਂ ਮੁਤਾਬਕ 90 ਕਰੋੜ ਰੁਪਏ 'ਚ ਬਣੀ ਇਸ ਫਿਲਮ ਨੇ 500 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ।

ਸੁਲਤਾਨ (2016)

6 ਜੁਲਾਈ 2016 ਨੂੰ ਰਿਲੀਜ਼ ਹੋਈ ਅਲੀ ਅੱਬਾਸ ਜ਼ਫਰ ਦੁਆਰਾ ਨਿਰਦੇਸ਼ਤ ਫਿਲਮ ਸੁਲਤਾਨ ਵਿੱਚ ਸਲਮਾਨ ਖਾਨ ਅਤੇ ਅਨੁਸ਼ਕਾ ਸ਼ਰਮਾ ਨੂੰ ਮੁੱਖ ਭੂਮਿਕਾਵਾਂ ਵਿੱਚ ਦੇਖਿਆ ਗਿਆ ਸੀ। ਖਬਰਾਂ ਮੁਤਾਬਕ 145 ਕਰੋੜ ਰੁਪਏ 'ਚ ਬਣੀ ਇਸ ਫਿਲਮ ਨੇ ਬਾਕਸ ਆਫਿਸ 'ਤੇ 623 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ।

ਭਾਰਤ (2019)

5 ਜੂਨ, 2019 ਨੂੰ ਰਿਲੀਜ਼ ਹੋਈ ਅਲੀ ਅੱਬਾਸ ਜ਼ਫਰ ਦੁਆਰਾ ਨਿਰਦੇਸ਼ਤ ਫਿਲਮ ਭਾਰਤ ਵਿੱਚ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਨੂੰ ਮੁੱਖ ਭੂਮਿਕਾਵਾਂ ਵਿੱਚ ਦੇਖਿਆ ਗਿਆ ਸੀ। ਖਬਰਾਂ ਮੁਤਾਬਕ 100 ਕਰੋੜ ਰੁਪਏ 'ਚ ਬਣੀ ਇਸ ਫਿਲਮ ਨੇ ਬਾਕਸ ਆਫਿਸ 'ਤੇ 325 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ।

ਦੱਸ ਦੇਈਏ ਕਿ ਸਲਮਾਨ ਖਾਨ ਦੀ ਫਿਲਮ ਟਿਊਬਲਾਈਟ 2017 ਦੀ ਈਦ 'ਚ ਰਿਲੀਜ਼ ਹੋਈ ਸੀ ਜੋ ਬਾਕਸ ਆਫਿਸ 'ਤੇ ਔਸਤ ਰਹੀ ਸੀ। ਸਾਲ 2021 'ਚ ਫਿਲਮ ਰਾਧੇ OTT 'ਤੇ ਰਿਲੀਜ਼ ਹੋਈ ਸੀ ਪਰ ਇਸ ਨੂੰ ਵੀ ਲੋਕਾਂ ਨੇ ਨਕਾਰ ਦਿੱਤਾ ਸੀ। ਸਾਲ 2023 'ਚ ਈਦ 'ਤੇ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਰਿਲੀਜ਼ ਹੋਈ ਸੀ ਜੋ ਬਾਕਸ ਆਫਿਸ 'ਤੇ ਫਲਾਪ ਹੋ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget