Rahat Fateh Ali Khan Arrested News: ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਲੈ ਵੱਡੀ ਖਬਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਗਾਇਕ ਨੂੰ ਪੁਲਿਸ ਵੱਲੋਂ ਦੁਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲੈਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਹਾਲਾਂਕਿ ਇਨ੍ਹਾਂ ਵਾਇਰਲ ਖਬਰਾਂ ਉੱਪਰ ਰਾਹਤ ਫਤਿਹ ਅਲੀ ਖਾਨ ਨੇ ਵੀਡੀਓ ਸ਼ੇਅਰ ਕਰ ਸੱਚਾਈ ਦਾ ਖੁਲਾਸਾ ਕੀਤਾ ਹੈ।
ਪਾਕਿਸਤਾਨ ਦੇ ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਇਸ ਮਾਮਲੇ ਸਬੰਧੀ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਇਹ ਸਾਰੀਆਂ ਗੱਲਾਂ ਗਲਤ ਹਨ। ਉਨ੍ਹਾਂ ਨੂੰ ਕਿਤੇ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਯੂਏਈ 'ਚ ਕਈ ਕੰਸਰਟ 'ਚ ਪਰਫਾਰਮ ਕਰਨ ਆਏ ਸਨ। ਇਸ ਤੋਂ ਬਾਅਦ ਕਿਸੇ ਨੇ ਇਹ ਗੱਲ ਫੈਲਾ ਦਿੱਤੀ ਕਿ ਰਾਹਤ ਫਤਿਹ ਅਲੀ ਖਾਨ ਨੂੰ ਉਨ੍ਹਾਂ ਦੇ ਮੈਨੇਜਰ ਸਲਮਾਨ ਅਹਿਮਦ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਹਤ ਫਤਿਹ ਅਲੀ ਖਾਨ ਨੂੰ ਪਾਕਿਸਤਾਨ ਹੀ ਨਹੀਂ ਸਗੋਂ ਦੁਨੀਆ ਦੇ ਮਹਾਨ ਗਾਇਕਾਂ 'ਚ ਗਿਣਿਆ ਜਾਂਦਾ ਹੈ। ਉਨ੍ਹਾਂ ਨੇ ਗ਼ਜ਼ਲ ਗਾਇਕੀ ਵਿੱਚ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਭਾਰਤ ਵਿੱਚ ਵੀ ਉਨ੍ਹਾਂ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਬਾਲੀਵੁੱਡ 'ਚ ਉਨ੍ਹਾਂ ਦੇ ਨਾਂ 'ਤੇ ਕਈ ਗੀਤ ਦਰਜ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।