Sapna Chaudhary: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ। ਇਸ ਖਬਰ ਨੂੰ ਪੜ੍ਹ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ। ਜਾਣਕਾਰੀ ਮੁਤਾਬਕ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਸਪਨਾ ਚੌਧਰੀ ਖਿਲਾਫ ਧੋਖਾਧੜੀ ਦੇ ਮਾਮਲੇ 'ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। 



ਗਾਇਕਾ ਖ਼ਿਲਾਫ਼ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਸਾਲ 2021 'ਚ ਸਪਨਾ ਚੌਧਰੀ ਖਿਲਾਫ ਵੈਨ ਚਾਵਲਾ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ ਨੇ ਸਪਨਾ ਚੌਧਰੀ ਦੇ ਖਿਲਾਫ ਐੱਫ.ਆਈ.ਆਰ ਦਰਜ ਕਰਕੇ ਧੋਖਾਧੜੀ ਦੇ ਮਾਮਲੇ 'ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ, ਕਿਉਂਕਿ ਸਪਨਾ ਚੌਧਰੀ ਅਦਾਲਤ 'ਚ ਪੇਸ਼ ਨਹੀਂ ਹੋ ਰਹੀ ਸੀ।


ਰਿਪੋਰਟਾਂ ਮੁਤਾਬਕ ਮਾਮਲੇ ਦੀ ਸੁਣਵਾਈ ਦੌਰਾਨ ਸੀਜੇਐਮ ਨੇ ਕਿਹਾ, ਸੁਣਵਾਈ ਦੇ ਆਖ਼ਰੀ ਦਿਨ ਮੁਲਜ਼ਮ ਵੱਲੋਂ ਛੋਟ ਮੰਗੀ ਗਈ ਸੀ ਅਤੇ ਅੱਜ ਵੀ ਮੁਲਜ਼ਮ ਨੂੰ ਬੁਲਾਉਣ ਦੇ ਬਾਵਜੂਦ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਕਾਰਵਾਈ ਲਈ 25 ਅਕਤੂਬਰ 2024 ਦੀ ਤਰੀਕ ਤੈਅ ਕੀਤੀ ਹੈ।



ਜਾਣੋ ਕੀ ਹੈ ਮਾਮਲਾ...


ਸਪਨਾ ਚੌਧਰੀ ਨੇ ਸ਼ਿਕਾਇਤਕਰਤਾ ਪਵਨ ਚਾਵਲਾ ਤੋਂ ਕੰਮ ਦੇ ਸਬੰਧ 'ਚ ਪੈਸੇ ਲਏ ਸਨ। ਸਪਨਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸ ਪੈਸੇ ਦੀ ਦੁਰਵਰਤੋਂ ਕੀਤੀ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਪਨਾ ਚੌਧਰੀ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਵੀ ਸਾਲ 2018 'ਚ ਉਸ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ।



Read MOre: Entertainment Live: ਮਸ਼ਹੂਰ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਰੋੜਾਂ ਦੇ ਕਰਜ਼ੇ 'ਚ ਡੁੱਬਿਆ ਕਾਮੇਡੀਅਨ ਸਣੇ ਅਹਿਮ ਖਬਰਾਂ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।