Farmers Protest: ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉੱਪਰ ਬੈਠੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਬੀਪੀ ਲੋਅ ਹੋ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਉਣ ਦੀ ਸਲਾਹ ਦਿੱਤੀ ਹੈ ਪਰ ਕਿਸਾਨ ਲੀਡਰ ਡੱਲੇਵਾਲ ਨੇ ਇਨਕਾਰ ਕਰ ਦਿੱਤਾ ਹੈ। ਡੱਲੇਵਾਲ ਨੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਧੱਕੇ ਨਾਲ ਚੁੱਕ ਕੇ ਹਸਪਤਾਲ ਦਾਖਲ ਕਰਵਾ ਸਕਦਾ ਹੈ।


 



ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਹਾਈਵੇਅ ਨੰਬਰ-54 ਉੱਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਸ ਦਾ ਮਰਨ ਵਰਤ ਜਾਰੀ ਰਹੇਗਾ ਤੇ ਹਾਈਵੇਅ ’ਤੇ ਲਾਇਆ ਜਾਮ ਵੀ ਖੋਲ੍ਹਿਆ ਨਹੀਂ ਲਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਡੱਲੇਵਾਲ ਦਾ ਮਰਨ ਵਰਤ ਕਿਸਾਨ ਅੰਦੋਲਨ ਨੂੰ ਹੋਰ ਮਘਾ ਸਕਦਾ ਹੈ।


ਇਹ ਵੀ ਪੜ੍ਹੋ : Hajipur Accident : ਹਾਜੀਪੁਰ 'ਚ ਭਿਆਨਕ ਸੜਕ ਹਾਦਸਾ, 15 ਦੀ ਮੌਤ, PM ਮੋਦੀ ਸਮੇਤ CM ਨਿਤੀਸ਼ ਕੁਮਾਰ ਨੇ ਜਤਾਇਆ ਦੁੱਖ

ਮਰਨ ਵਰਤ ਦੇ ਦੂਸਰੇ ਦਿਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਮੰਨ ਕੇ ਵੀ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਿਸ ਕਰ ਕੇ ਉਨ੍ਹਾਂ ਨੂੰ ਤਿੱਖਾ ਸੰਘਰਸ਼ ਵਿੱਢਣਾ ਪਿਆ। ਕਿਸਾਨ ਆਗੂ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਖੱਬੀਆਂ ਧਿਰਾਂ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਵੀ ਖੁੱਲ੍ਹ ਕੇ ਭੜਾਸ ਕੱਢੀ। ਇਸੇ ਦੌਰਾਨ ਪੰਜਾਬ ਸਰਕਾਰ ਦੇ ਕੁਝ ਸੀਨੀਅਰ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲ ਕਰ ਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।