ਪੜਚੋਲ ਕਰੋ

General Manoj Pande : ਹੁਣ ਇੰਜੀਨੀਅਰ ਦੇ ਹੱਥਾਂ ਵਿੱਚ ਤੀਜੀ ਸਭ ਤੋਂ ਵੱਡੀ ਫੌਜ, ਜਨਰਲ ਮਨੋਜ ਪਾਂਡੇ ਨੇ ਸੰਭਾਲੀ ਭਾਰਤੀ ਫੌਜ ਦੀ ਕਮਾਨ 

ਜਨਰਲ ਮਨੋਜ ਪਾਂਡੇ ਨੇ ਸ਼ਨੀਵਾਰ ਨੂੰ ਜਨਰਲ ਐੱਮ. ਨਰਵਾਣੇ ਦੀ ਸੇਵਾਮੁਕਤੀ ਤੋਂ ਬਾਅਦ 29ਵੇਂ ਥਲੇਸਾਨਾ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ।

ਜਨਰਲ ਮਨੋਜ ਪਾਂਡੇ ਨੇ ਸ਼ਨੀਵਾਰ ਨੂੰ ਜਨਰਲ ਐੱਮ. ਨਰਵਾਣੇ ਦੀ ਸੇਵਾਮੁਕਤੀ ਤੋਂ ਬਾਅਦ 29ਵੇਂ ਥਲੇਸਾਨਾ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਥਲ ਸੈਨਾ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਚੁੱਕੇ ਜਨਰਲ ਪਾਂਡੇ ਫ਼ੌਜ ਦੇ ਇੰਜੀਨੀਅਰ ਕੋਰ ਤੋਂ ਫ਼ੌਜ ਮੁਖੀ ਬਣਨ ਵਾਲੇ ਪਹਿਲੇ ਅਧਿਕਾਰੀ ਬਣ ਗਏ ਹਨ।
 
 1 ਫਰਵਰੀ ਨੂੰ ਥਲ ਸੈਨਾ ਦੇ ਉਪ ਮੁਖੀ ਬਣਨ ਤੋਂ ਪਹਿਲਾਂ ਉਹ ਫੌਜ ਦੀ ਪੂਰਬੀ ਕਮਾਂਡ ਦੀ ਅਗਵਾਈ ਕਰ ਰਹੇ ਸਨ। ਇਹ ਕਮਾਨ 'ਤੇ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਸੈਕਟਰਾਂ ਵਿੱਚ ਅਸਲ ਕੰਟਰੋਲ ਰੇਖਾ ਦੀ ਰਾਖੀ ਲਈ ਜ਼ਿੰਮੇਵਾਰੀ ਹੈ। ਜਨਰਲ ਪਾਂਡੇ ਨੇ ਅਜਿਹੇ ਸਮੇਂ 'ਚ ਫੌਜ ਦੀ ਕਮਾਨ ਸੰਭਾਲੀ ਹੈ ਜਦੋਂ ਭਾਰਤ ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਚੁਣੌਤੀਆਂ ਸਮੇਤ ਅਣਗਿਣਤ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੈਨਾ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੂੰ ਥਿਏਟਰ ਕਮਾਂਡ ਨੂੰ ਤਿਆਰ ਕਰਨ ਦੀ ਸਰਕਾਰ ਦੀ ਯੋਜਨਾ 'ਤੇ ਜਲ ਸੈਨਾ ਅਤੇ ਹਵਾਈ ਸੈਨਾ ਦੇ ਨਾਲ ਤਾਲਮੇਲ ਕਰਨਾ ਹੋਵੇਗਾ।
 
 ਹੈਲੀਕਾਪਟਰ ਹਾਦਸੇ 'ਚ ਬਿਪਿਨ ਰਾਵਤ ਦੀ ਹੋਈ ਸੀ ਮੌਤ 
 
 ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਥੀਏਟਰ ਕਮਾਂਡ ਨੂੰ ਤਿਆਰ ਕਰਨ 'ਤੇ ਕੰਮ ਕਰ ਰਹੇ ਸਨ। ਜਿਨ੍ਹਾਂ ਦੀ ਪਿਛਲੇ ਸਾਲ ਦਸੰਬਰ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ। ਸਰਕਾਰ ਨੇ ਅਜੇ ਤੱਕ ਨਵੇਂ ਮੁੱਖ ਰੱਖਿਆ ਮੁਖੀ ਦੀ ਨਿਯੁਕਤੀ ਨਹੀਂ ਕੀਤੀ ਹੈ। ਲੈਫਟੀਨੈਂਟ ਜਨਰਲ ਪਾਂਡੇ ਨੇ ਆਪਣੇ ਕਰੀਅਰ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਕਮਾਂਡ ਦੇ ਮੁਖੀ ਵਜੋਂ ਵੀ ਕੰਮ ਕੀਤਾ ਹੈ। ਅੰਡੇਮਾਨ ਅਤੇ ਨਿਕੋਬਾਰ ਕਮਾਂਡ ਭਾਰਤ ਦੀਆਂ ਤਿੰਨਾਂ ਸੈਨਾਵਾਂ ਦੀ ਇੱਕੋ ਇੱਕ ਕਮਾਂਡ ਹੈ।
 
ਪਾਂਡੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਸਾਬਕਾ ਵਿਦਿਆਰਥੀ ਹੈ ਅਤੇ ਦਸੰਬਰ 1982 ਵਿੱਚ ਕੋਰ ਆਫ ਇੰਜੀਨੀਅਰਜ਼ (ਦ ਬੰਬੇ ਸੈਪਰਸ) ਵਿੱਚ ਸ਼ਾਮਲ ਕੀਤਾ ਗਿਆ ਸੀ। ਆਪਣੇ ਸ਼ਾਨਦਾਰ ਕਰੀਅਰ ਵਿੱਚ ਉਸਨੇ ਕਈ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਕੀਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਅੱਤਵਾਦ ਵਿਰੋਧੀ ਕਾਰਵਾਈਆਂ ਵਿੱਚ ਹਿੱਸਾ ਲਿਆ। ਉਸਨੇ ਜੰਮੂ ਅਤੇ ਕਸ਼ਮੀਰ ਵਿੱਚ ਆਪਰੇਸ਼ਨ ਪਰਾਕਰਮ ਦੌਰਾਨ ਕੰਟਰੋਲ ਰੇਖਾ ਦੇ ਨਾਲ ਇੱਕ ਇੰਜੀਨੀਅਰ ਰੈਜੀਮੈਂਟ ਦੀ ਕਮਾਂਡ ਕੀਤੀ। ਇਸ ਤੋਂ ਇਲਾਵਾ ਉਸਨੇ ਪੱਛਮੀ ਲੱਦਾਖ ਦੇ ਉੱਚੇ ਖੇਤਰਾਂ ਵਿੱਚ ਇੱਕ ਪਹਾੜੀ ਡਵੀਜ਼ਨ ਅਤੇ ਉੱਤਰ-ਪੂਰਬ ਵਿੱਚ ਇੱਕ ਕੋਰ ਦੀ ਕਮਾਂਡ ਵੀ ਸੰਭਾਲੀ ਸੀ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget