ਪੜਚੋਲ ਕਰੋ

Farmer Protest: ਕਿਉਂ ਧਰਨੇ 'ਚ ਸ਼ਾਮਲ ਨਹੀਂ ਹੋ ਸਕੇ ਗਿੱਪੀ, ਲਾਈਵ ਹੋ ਕੇ ਦੱਸੀ ਵਜ੍ਹਾ, ਕੀਤਾ ਵੱਡਾ ਐਲਾਨ

Gippy Grewal for Farmers: ਗਿੱਪੀ ਨੇ ਅੱਗੇ ਕਿਹਾ ਕਿ ਜੋ ਲੋਕ ਸਾਡੇ ਖਿਲਾਫ ਹਨ ਸਾਨੂੰ ਪਤਾ ਹੈ ਕਿ ਉਹ ਗੋਦੀ ਮੀਡੀਆ ਦਾ ਸਮਰਥਨ ਕਰ ਰਹੇ ਹਨ ਤੇ ਉਹ ਚਾਹੁੰਦੇ ਹਨ ਕਿ ਕਿਸਾਨ ਅੰਦੋਲਨ ਨੂੰ ਕੋਈ ਹੋਰ ਰੂਪ ਦੇ ਦਿੱਤਾ ਜਾਵੇ। ਸਾਨੂੰ ਹੋਸ਼ 'ਚ ਰਹਿ ਕੇ ਕੰਮ ਕਰਨ ਦੀ ਲੋੜ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਕਿਸਾਨ ਸੰਘਰਸ਼ ਨੂੰ ਸੋਸ਼ਲ ਮੀਡੀਆ 'ਤੇ ਰੱਜ ਕੇ ਸਮਰਥਨ ਦੇ ਰਹੇ ਹਨ। ਗਿੱਪੀ ਗਰੇਵਾਲ ਇਸ ਸਮੇਂ ਕੈਨੇਡਾ 'ਚ ਹਨ, ਜੋ ਹਾਲ ਹੀ 'ਚ ਯੂ. ਕੇ. 'ਚ ਆਪਣੀ ਫ਼ਿਲਮ ਦੀ ਸ਼ੂਟਿੰਗ ਕਰਕੇ ਕੈਨੇਡਾ ਵਾਪਸ ਪੁੱਜੇ ਹਨ। ਇਥੇ ਗਿੱਪੀ ਨੂੰ 14 ਦਿਨਾਂ ਲਈ ਕੁਆਰਨਟੀਨ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਉਹ ਪੰਜਾਬ ਨਹੀਂ ਪਹੁੰਚ ਸਕੇ ਪਰ ਗਿੱਪੀ ਜਲਦ ਹੀ ਪੰਜਾਬ ਆਉਣ ਵਾਲੇ ਹਨ। ਇਸ ਗੱਲ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਲਾਈਵ ਹੋ ਕੇ ਦਿੱਤੀ ਹੈ। ਗਿੱਪੀ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਕੁਆਰਨਟੀਨ ਪੀਰੀਅਡ ਦੇ ਸਿਰਫ 7-8 ਦਿਨ ਬਾਕੀ ਬਚੇ ਹਨ, ਜਿਸ ਤੋਂ ਬਾਅਦ ਉਹ ਸਿੱਧਾ ਦਿੱਲੀ ਕਿਸਾਨੀ ਸੰਘਰਸ਼ (Farmer Protest) 'ਚ ਸ਼ਾਮਲ ਹੋਣਗੇ। ਆਪਣੇ ਲਾਈਵ ਦੌਰਾਨ ਗਿੱਪੀ ਗਰੇਵਾਲ ਨੇ ਜਿਥੇ ਪੰਜਾਬ ਦੇ ਨੌਜਵਾਨਾਂ ਤੇ ਮੀਡੀਆ ਦਾ ਧੰਨਵਾਦ ਕੀਤਾ, ਉਥੇ ਨੈਸ਼ਨਲ ਮੀਡੀਆ ਤੇ ਕੰਗਨਾ ਰਣੌਤ 'ਤੇ ਵੀ ਆਪਣੀ ਭੜਾਸ ਕੱਢੀ। ਗਿੱਪੀ ਗਰੇਵਾਲ ਨੇ ਲਾਈਵ ਦੌਰਾਨ ਕਿਹਾ ਕਿ ਪਹਿਲੀ ਵਾਰ ਪੂਰਾ ਪੰਜਾਬ ਡਟ ਕੇ ਇਕ ਕੰਮ ਲਈ ਖੜ੍ਹਾ ਹੋਇਆ ਹੈ। ਨਾਲ ਹੀ ਬਾਹਰਲੇ ਮੁਲਕਾਂ 'ਚ ਬੈਠੇ ਪੰਜਾਬੀਆਂ ਨੇ ਵੀ ਕਿਸਾਨਾਂ ਲਈ ਸੋਸ਼ਲ ਮੀਡੀਆ 'ਤੇ ਵੱਖਰੀ ਲਹਿਰ ਚਲਾ ਦਿੱਤੀ ਹੈ। ਗਿੱਪੀ ਨੇ ਦੱਸਿਆ ਕਿ ਸਰੀ ਤੋਂ ਵੈਨਕੂਵਰ ਤਕ ਵੀ ਇਕ ਰੈਲੀ ਕੱਢੀ ਗਈ ਹੈ, ਜਿਸ 'ਚ ਜੈਜ਼ੀ ਬੀ ਦੇ ਨਾਲ ਉਨ੍ਹਾਂ ਦੇ ਬੇਟੇ ਸ਼ਿੰਦਾ ਤੇ ਏਕਮ ਵੀ ਗਏ ਹਨ।
View this post on Instagram
 

A post shared by Gippy Grewal (@gippygrewal)

ਗਿੱਪੀ ਨੇ ਅੱਗੇ ਕਿਹਾ ਕਿ ਜੋ ਲੋਕ ਸਾਡੇ ਖਿਲਾਫ ਹਨ ਸਾਨੂੰ ਪਤਾ ਹੈ ਕਿ ਉਹ ਗੋਦੀ ਮੀਡੀਆ ਦਾ ਸਮਰਥਨ ਕਰ ਰਹੇ ਹਨ ਤੇ ਉਹ ਚਾਹੁੰਦੇ ਹਨ ਕਿ ਕਿਸਾਨ ਅੰਦੋਲਨ ਨੂੰ ਕੋਈ ਹੋਰ ਰੂਪ ਦੇ ਦਿੱਤਾ ਜਾਵੇ। ਸਾਨੂੰ ਹੋਸ਼ 'ਚ ਰਹਿ ਕੇ ਕੰਮ ਕਰਨ ਦੀ ਲੋੜ ਹੈ, ਇਹ ਨਾ ਹੋਵੇ ਕਿ ਜੋ ਉਹ ਸਾਡੇ ਕੋਲੋਂ ਸਾਨੂੰ ਭੜਕਾ ਕੇ ਕਰਵਾਉਣਾ ਚਾਹੁੰਦੇ ਹਨ, ਉਹ ਅਸੀਂ ਗੁੱਸੇ 'ਚ ਕਰ ਬੈਠੀਏ। ਕੰਗਨਾ ਬਾਰੇ ਬੋਲਦਿਆਂ ਗਿੱਪੀ ਨੇ ਕਿਹਾ ਕਿ ਬੇਬੇ ਬਾਰੇ ਕੀਤੀ ਗਲਤ ਟਿੱਪਣੀ ਕਰਕੇ ਉਸ ਨੂੰ ਪੰਜਾਬ ਨੇ ਬਹੁਤ ਕੁਝ ਸੁਣਾ ਦਿੱਤਾ ਹੈ ਤੇ ਕੰਗਨਾ ਇਹ ਗੱਲ ਹਮੇਸ਼ਾ ਯਾਦ ਰੱਖੇਗੀ। ਬਾਹਰਲੇ ਮੁਲਕਾਂ 'ਚ ਵੱਸਦੇ ਨੌਜਵਾਨਾਂ ਨੂੰ ਸੁਨੇਹਾ ਦਿੰਦਿਆਂ ਗਿੱਪੀ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਸੀਂ ਆਪਣੇ ਹੈਸ਼ਟੈਗ ਦੇ ਮਾਧਿਅਮ ਰਾਹੀਂ ਇਸ ਪ੍ਰਦਰਸ਼ਨ ਨੂੰ ਲੋਕਾਂ ਤਕ ਪਹੁੰਚਾਈਏ। ਜ਼ਮੀਨੀ ਪੱਧਰ 'ਤੇ ਜੋ ਜੰਗ ਚੱਲ ਰਹੀ ਹੈ, ਉਸ ਨੂੰ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਘਰ ਬੈਠੇ ਲੋਕਾਂ ਤਕ ਪਹੁੰਚਾਉਣਾ ਜ਼ਰੂਰੀ ਹੈ। ਧਰਨੇ 'ਚ ਸ਼ਾਮਲ ਹਰ ਸ਼ਖਸ ਦੀ ਤਾਰੀਫ ਕਰਦਿਆਂ ਗਿੱਪੀ ਨੇ ਕਿਹਾ ਕਿ ਪੰਜਾਬੀਆਂ ਨੇ ਆਪਣਾ ਫਰਜ਼ ਨਿਭਾਅ ਦਿੱਤਾ ਹੈ, ਜੋ ਡਟ ਕੇ ਜ਼ੁਲਮ ਖਿਲਾਫ ਖੜ੍ਹੇ ਹਨ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget