ਪੜਚੋਲ ਕਰੋ
(Source: ECI/ABP News)
ਕਿਸਾਨਾਂ ਨਾਲ 'ਸਿੰਘੂ ਬਾਰਡਰ 'ਤੇ ਨਵਾਂ ਸਾਲ ਮਨਾਉਣ ਪਹੁੰਚੇ ਗੁਰਪ੍ਰੀਤ ਘੁੱਗੀ
ਇਸ ਤੋਂ ਪਹਿਲਾਂ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਦਿੱਲੀ ਪਹੁੰਚੇ ਸੀ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦੇ ਹੋਏ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ।

ਚੰਡੀਗੜ੍ਹ: ਕਾਮੇਡੀਅਨ ਅਤੇ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਇਸ ਵਾਰ ਨਵਾਂ ਸਾਲ ਕਿਸਾਨਾਂ ਦੇ ਨਾਲ ਮਨਾਇਆ। ਗੁਰਪ੍ਰੀਤ ਘੁੱਗੀ 31 ਦਸੰਬਰ 2020 ਨੂੰ ਪਰਿਵਾਰ ਸਮੇਤ ਸਿੰਘੁ ਬਾਰਡਰ ਪਹੁੰਚੇ। ਜਿੱਥੇ ਉਨ੍ਹਾਂ ਨੇ ਨਵੇਂ ਸਾਲ ਦੀ ਰਾਤ ਕਿਸਾਨਾਂ ਦੇ ਨਾਲ ਗੁਜ਼ਾਰੀ।
ਇਸ ਦੌਰਾਨ 'ਗੁਰਪ੍ਰੀਤ ਘੁੱਗੀ ਨੇ ਕਿਹਾ," ਨਵਾਂ ਸਾਲ ਕਿਸਾਨਾਂ ਦੇ ਨਾਲ ਚੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਧੀਆ ਤਰੀਕਾ ਨਹੀਂ ਸੀ। ਜਿੱਥੇ ਸਾਢੇ ਕਿਸਾਨ ਨਵੇਂ ਸਾਲ ਦੀ ਸ਼ੁਰੂਆਤ ਕਰ ਰਹੇ ਹਨ ਅਤੇ ਅਸੀਂ ਵੀ ਇੱਥੇ ਹੀ ਸਾਲ ਦੀ ਸ਼ੁਰੂਆਤ ਕੀਤੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2020 ਜਿਸ ਤਰ੍ਹਾਂ ਦਾ ਵੀ ਨਿਕਲ ਗਿਆ, ਪਰ ਪਰਮਾਤਮਾ ਅੱਗੇ ਅਰਦਾਸ ਹੈ ਕੀ ਸਾਲ 2021 ਵਧੀਆਂ ਆਵੇ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਹੋਵੇ।
ਇਸ ਤੋਂ ਪਹਿਲਾਂ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਦਿੱਲੀ ਪਹੁੰਚੇ ਸੀ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦੇ ਹੋਏ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਗੁਰਪ੍ਰੀਤ ਘੁੱਗੀ ਅਤੇ ਹੋਰ ਬਾਕੀ ਕਲਾਕਾਰ ਸੋਸ਼ਲ ਮੀਡੀਆ 'ਤੇ ਇਸ ਮੁਹਿੰਮ ਨਾਲ ਜੁੜਦੇ ਜਾ ਰਹੇ ਹਨ। ਆਏ ਦਿਨ ਕੋਈ ਨਾ ਕੋਈ ਪੰਜਾਬੀ ਕਲਾਕਾਰ ਕਿਸਾਨ ਅੰਦੋਲਨ 'ਚ ਜਾ ਆਪਣਾ ਯੋਗਦਾਨ ਦੇ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904View this post on Instagram
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
