ਚੰਡੀਗੜ੍ਹ: ਕਾਮੇਡੀਅਨ ਤੇ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਇਸ ਵਾਰ ਨਵਾਂ ਸਾਲ ਕਿਸਾਨਾਂ ਦੇ ਨਾਲ ਮਨਾਇਆ ਗੁਰਪ੍ਰੀਤ ਘੁੱਗੀ 31 ਦਸੰਬਰ 2020 ਨੂੰ ਪਰਿਵਾਰ ਸਮੇਤ ਸਿੰਘੁ ਬਾਰਡਰ ਪਹੁੰਚੇ ਜਿੱਥੇ ਉਨ੍ਹਾਂ ਨੇ ਨਵੇਂ ਸਾਲ ਦੀ ਰਾਤ ਕਿਸਾਨਾਂ ਦੇ ਨਾਲ ਗੁਜ਼ਾਰੀ

ਇਸ ਦੌਰਾਨ 'ਗੁਰਪ੍ਰੀਤ ਘੁੱਗੀ ਨੇ ਕਿਹਾ," ਨਵਾਂ ਸਾਲ ਕਿਸਾਨਾਂ ਦੇ ਨਾਲ ਚੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਧੀਆ ਤਰੀਕਾ ਨਹੀਂ ਸੀ ਜਿੱਥੇ ਸਾਢੇ ਕਿਸਾਨ ਨਵੇਂ ਸਾਲ ਦੀ ਸ਼ੁਰੂਆਤ ਕਰ ਰਹੇ ਹਨ ਅਤੇ ਅਸੀਂ ਵੀ ਇੱਥੇ ਹੀ ਸਾਲ ਦੀ ਸ਼ੁਰੂਆਤ ਕੀਤੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2020 ਜਿਸ ਤਰ੍ਹਾਂ ਦਾ ਵੀ ਨਿਕਲ ਗਿਆ, ਪਰ ਪਰਮਾਤਮਾ ਅੱਗੇ ਅਰਦਾਸ ਹੈ ਕੀ ਸਾਲ 2021 ਵਧੀਆਂ ਆਵੇ ਤੇ ਕਿਸਾਨੀ ਸੰਘਰਸ਼ ਦੀ ਜਿੱਤ ਹੋਵੇ


ਇਸ ਤੋਂ ਪਹਿਲਾਂ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਦਿੱਲੀ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦੇ ਹੋਏ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ ਇਸਦੇ ਨਾਲ ਹੀ ਗੁਰਪ੍ਰੀਤ ਘੁੱਗੀ ਤੇ ਹੋਰ ਬਾਕੀ ਕਲਾਕਾਰ ਸੋਸ਼ਲ ਮੀਡੀਆ 'ਤੇ ਇਸ ਮੁਹਿੰਮ ਨਾਲ ਜੁੜਦੇ ਜਾ ਰਹੇ ਹਨ। ਆਏ ਦਿਨ ਕੋਈ ਨਾ ਕੋਈ ਪੰਜਾਬੀ ਕਲਾਕਾਰ ਕਿਸਾਨ ਅੰਦੋਲਨ 'ਚ ਜਾ ਆਪਣਾ ਯੋਗਦਾਨ ਦੇ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904