ਨਵੀਂ ਦਿੱਲੀ: ਸੰਸਦ ਦਾ ਮੌਨਸੂਨ ਸੈਸ਼ਨ ਖ਼ਤਮ ਹੋ ਗਿਆ ਹੈ ਪਰ ਸੰਸਦ ਦੇ ਮੌਨਸੂਨ ਸੈਸ਼ਨ ਦੇ ਦੌਰਾਨ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਕਾਂਗਰਸੀ ਨੇਤਾ ਰਾਜ ਸਭਾ ਦੇ ਅੰਦਰ ਮੇਜ਼ 'ਤੇ ਚੜ੍ਹ ਕੇ ਉੱਚੀ ਆਵਾਜ਼ ਵਿੱਚ ਨਾਅਰੇ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ, ਇੰਨਾ ਹੀ ਨਹੀਂ ਨੇਤਾ ਇਧਰ-ਉਧਰ ਚੀਜ਼ਾਂ ਸੁੱਟਦੇ ਵੀ ਨਜ਼ਰ ਆਏ।


ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਫਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਕਾਂਗਰਸੀ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ। ਕਾਂਗਰਸੀ ਨੇਤਾਵਾਂ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ, "ਸ਼ੁਕਰ ਹੈ ਦੇਸ਼ ਦੇ ਬਾਗ ਦਾ ਦਰਵਾਜ਼ਾ ਇਨ੍ਹਾਂ ਲੁਟੇਰਿਆਂ ਦੇ ਹੱਥਾਂ 'ਚ ਨਹੀਂ ਹੈ।"




ਅਸ਼ੋਕ ਪੰਡਿਤ ਨੇ ਟਵਿੱਟਰ 'ਤੇ ਰਾਜ ਸਭਾ ਵਿੱਚ ਇਸ ਹੰਗਾਮੇ ਦਾ ਵੀਡੀਓ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ' ਰਾਜ ਪਾਠ ਖੋਹਣ ਤੋਂ ਬਾਅਦ ਇਹ ਸਭ ਕੁਝ ਖ਼ਤਮ ਹੋ ਗਿਆ! ਰੱਬ ਦਾ ਲੱਖ-ਲੱਖ ਸ਼ੁਕਰ ਹੈ ਕਿ ਦੇਸ਼ ਦੇ ਬਾਗ ਦਾ ਦਰਵਾਜ਼ਾ ਇਨ੍ਹਾਂ ਲੁਟੇਰਿਆਂ ਦੇ ਹੱਥ ਵਿੱਚ ਨਹੀਂ!


ਦੱਸ ਦਈਏ ਇਹ ਕਾਂਗਰਸੀ ਨੇਤਾ ਜੋ ਹੰਗਾਮਾ ਕਰ ਰਿਹਾ ਹੈ, ਉਹ ਕੋਈ ਹੋਰ ਨਹੀਂ ਪੰਜਾਬ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਹੈ। ਦਰਅਸਲ, ਮੰਗਲਵਾਰ ਨੂੰ ਰਾਜ ਸਭਾ ਵਿੱਚ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੀ ਵਿਰੋਧੀ ਧਿਰ ਕਾਂਗਰਸ, ਤ੍ਰਿਣਮੂਲ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਮਿਲ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।


ਖਬਰਾਂ ਮੁਤਾਬਕ ਇਸ ਵਾਰ ਮੌਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਸਿਰਫ 28 ਫੀਸਦੀ ਕੰਮ ਹੋਇਆ ਹੈ। ਇਸ ਦੌਰਾਨ ਰਾਜ ਸਭਾ ਤੋਂ ਕੁੱਲ 19 ਬਿੱਲ ਪਾਸ ਕੀਤੇ ਗਏ ਹਨ। ਕਿਉਂਕਿ ਬਹੁਤ ਸਮਾਂ ਬਰਬਾਦ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੰਸਦ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।


ਇਹ ਵੀ ਪੜ੍ਹੋ: Congress Twitter Account: ਕਾਂਗਰਸ 'ਤੇ ਟਵਿੱਟਰ ਦਾ ਐਕਸ਼ਨ! 500 ਲੀਡਰਾਂ ਦੇ ਅਕਾਊਂਟ ਬਲੌਕ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904