Money Laundering Case 'ਚ ਸੁਣਵਾਈ ਲਈ ਪਟਿਆਲਾ ਹਾਊਸ ਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼ , ਚਾਰਜਸ਼ੀਟ 'ਤੇ ਹੋਵੇਗੀ ਬਹਿਸ
Money Laundering Case : ਅਭਿਨੇਤਰੀ ਜੈਕਲੀਨ ਫਰਨਾਂਡੀਜ਼ (Jacqueline Fernandez) ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਦੀ ਸੁਣਵਾਈ ਲਈ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚ ਗਈ ਹੈ।
Money Laundering Case : ਅਭਿਨੇਤਰੀ ਜੈਕਲੀਨ ਫਰਨਾਂਡੀਜ਼ (Jacqueline Fernandez) ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਦੀ ਸੁਣਵਾਈ ਲਈ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚ ਗਈ ਹੈ। ਅੱਜ ਈਡੀ ਵੱਲੋਂ ਦਾਖ਼ਲ ਚਾਰਜਸ਼ੀਟ ਵਿੱਚ ਲਾਏ ਦੋਸ਼ਾਂ ’ਤੇ ਅਦਾਲਤ ਵਿੱਚ ਬਹਿਸ ਹੋਣੀ ਹੈ।
ਜੈਕਲੀਨ ਫਰਨਾਂਡੀਜ਼ ਇਸ ਮਾਮਲੇ 'ਚ ਸੁਣਵਾਈ ਲਈ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਹੈ। ਇੱਥੇ ਦੱਸ ਦੇਈਏ ਕਿ ਇਸ ਮਾਮਲੇ ਦਾ ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਹਿ-ਦੋਸ਼ੀ ਬਣਾਈ ਗਈ ਜੈਕਲੀਨ ਨੂੰ ਅਦਾਲਤ ਨੇ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ।
ਜ਼ਮਾਨਤ 'ਤੇ ਬਾਹਰ ਹੈ ਜੈਕਲੀਨ
ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਮਨੀ ਲਾਂਡਰਿੰਗ ਮਾਮਲੇ 'ਚ ਜੈਕਲੀਨ ਫਰਨਾਂਡੀਜ਼ ਦੀ ਜ਼ਮਾਨਤ ਪਟੀਸ਼ਨ 'ਤੇ 15 ਨਵੰਬਰ ਨੂੰ ਸੁਣਵਾਈ ਹੋਵੇਗੀ। ਇਸ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਜੈਕਲੀਨ ਦੇ ਹੱਕ ਵਿੱਚ ਫੈਸਲਾ ਸੁਣਾਇਆ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਜੈਕਲੀਨ ਫਰਨਾਂਡੀਜ਼ ਨੂੰ 50,000 ਰੁਪਏ ਦੇ ਨਿੱਜੀ ਮੁਚੱਲਕੇ ਅਤੇ ਇੰਨੀ ਹੀ ਰਕਮ ਦੀ ਇੱਕ ਜ਼ਮਾਨਤ ਦੇਣ 'ਤੇ ਰਾਹਤ ਦਿੱਤੀ। ਜੈਕਲੀਨ ਫਰਨਾਂਡੀਜ਼ ਨੂੰ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਇਹ ਵੀ ਕਿਹਾ ਕਿ ਉਹ ਅਦਾਲਤ ਤੋਂ ਹੁਕਮ ਲੈ ਕੇ ਕੁਝ ਦਿਨਾਂ ਲਈ ਦੇਸ਼ ਤੋਂ ਬਾਹਰ ਜਾ ਸਕਦੀ ਹੈ ਪਰ ਉਹ ਕਿਸੇ ਵੀ ਹਾਲਤ ਵਿਚ ਦੇਸ਼ ਨਹੀਂ ਛੱਡ ਸਕਦੀ।
ਈਡੀ ਨੇ ਜ਼ਮਾਨਤ ਦਾ ਕੀਤਾ ਸੀ ਵਿਰੋਧ
ਈਡੀ ਨੇ ਜੈਕਲੀਨ ਫਰਨਾਂਡੀਜ਼ ਦੀ ਜ਼ਮਾਨਤ ਦਾ ਇਹ ਕਹਿੰਦੇ ਹੋਏ ਵਿਰੋਧ ਕੀਤਾ ਸੀ ਕਿ ਜੈਕਲੀਨ ਨੇ ਮਜ਼ੇ ਲਈ 7.14 ਕਰੋੜ ਰੁਪਏ ਖਰਚ ਕੀਤੇ। ਉਨ੍ਹਾਂ ਨੇ ਬਚਣ ਦੀ ਪੂਰੀ ਕੋਸ਼ਿਸ਼ ਕੀਤੀ ਕਿਉਂਕਿ ਉਨ੍ਹਾਂ ਕੋਲ ਕਾਫ਼ੀ ਪੈਸਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਕੇਂਦਰੀ ਏਜੰਸੀ 'ਤੇ ਸਵਾਲ ਉਠਾਏ, ਜਿਸ ਨੇ ਮਾਮਲੇ ਦੀ ਜਾਂਚ ਦੌਰਾਨ ਜੈਕਲੀਨ ਫਰਨਾਂਡੀਜ਼ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਫ਼ੈਸਲਾ ਕੀਤਾ ਸੀ। ਵਿਸ਼ੇਸ਼ ਜੱਜ ਨੇ ਕਿਹਾ ਸੀ, "ਤੁਸੀਂ (ਈਡੀ) ਐਲਓਸੀ ਜਾਰੀ ਕਰਨ ਦੇ ਬਾਵਜੂਦ ਜਾਂਚ ਦੌਰਾਨ ਹੁਣ ਤੱਕ ਜੈਕਲੀਨ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ? ਹੋਰ ਦੋਸ਼ੀ ਜੇਲ੍ਹ ਵਿੱਚ ਹਨ। ਤੁਸੀਂ ਵੱਖੋ-ਵੱਖ ਮਾਪਦੰਡ ਕਿਉਂ ਰੱਖ ਰਹੇ ਹੋ? ਕਿਸੇ ਦੋਸ਼ੀ ਨੂੰ ਗ੍ਰਿਫਤਾਰ ਨਾ ਕਰਨ ਦੇ ਕਾਰਨ ਹੋਣੇ ਚਾਹੀਦੇ ਹਨ।"
ਕੀ ਹੈ ਪੂਰਾ ਮਾਮਲਾ
ਜਬਰਨ ਵਸੂਲੀ ਅਤੇ ਮਨੀ ਲਾਂਡਰਿੰਗ ਮਾਮਲੇ ਦਾ ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਦੋਸ਼ ਹੈ ਕਿ ਉਸ ਨੇ ਪ੍ਰਭਾਵਸ਼ਾਲੀ ਲੋਕਾਂ ਸਮੇਤ ਕਈ ਲੋਕਾਂ ਨਾਲ ਠੱਗੀ ਮਾਰੀ ਹੈ। ਇਸ ਵਿੱਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਵੀ ਸ਼ਾਮਲ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 17 ਅਗਸਤ ਨੂੰ ਦਾਇਰ ਆਪਣੀ ਚਾਰਜਸ਼ੀਟ ਵਿੱਚ ਜੈਕਲੀਨ ਫਰਨਾਂਡੀਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਈਡੀ ਮੁਤਾਬਕ ਫਰਨਾਂਡੀਜ਼ ਅਤੇ ਨੋਰਾ ਫਤੇਹੀ ਨੇ ਚੰਦਰਸ਼ੇਖਰ ਤੋਂ ਮਹਿੰਗੀਆਂ ਕਾਰਾਂ ਅਤੇ ਹੋਰ ਕਈ ਤੋਹਫੇ ਲਏ ਸਨ।