ਜਾਵੇਦ ਅਖ਼ਤਰ ਨੇ ਠੋਕਿਆ ਕੰਗਨਾ ਖਿਲਾਫ ਮਾਣਹਾਨੀ ਦਾ ਕੇਸ
ਏਬੀਪੀ ਸਾਂਝਾ | 04 Nov 2020 02:12 PM (IST)
ਜਾਵੇਦ ਅਖਤਰ ਦੀ ਕੰਗਨਾ ਰਣੌਤ ਖਿਲਾਫ ਸ਼ਿਕਾਇਤ ਤੋਂ ਬਾਅਦ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਟਵੀਟ ਕੀਤਾ। ਕੰਗਨਾ ਨੇ ਇਸ ਟਵੀਟ 'ਤੇ ਪ੍ਰਤੀਕ੍ਰਿਆ ਦਿੱਤੀ ਹੈ।
ਮੁੰਬਈ: ਗੀਤਕਾਰ ਜਾਵੇਦ ਅਖ਼ਤਰ ਨੇ ਮੰਗਲਵਾਰ ਨੂੰ ਸਥਾਨਕ ਅਦਾਲਤ 'ਚ ਕੰਗਣਾ ਰਣੌਤ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੋਸ਼ ਲਾਇਆ ਕਿ ਅਦਾਕਾਰਾ ਨੇ ਆਪਣੀ ਟੈਲੀਵਿਜ਼ਨ ਇੰਟਰਵਿਊ ਦੌਰਾਨ ਉਨ੍ਹਾਂ ਵਿਰੁੱਧ ਮਾਣਹਾਨੀ ਵਾਲੀਆਂ ਤੇ ਬੇਬੁਨਿਆਦ ਟਿੱਪਣੀਆਂ ਕੀਤੀਆਂ। ਇਸ ਬਾਰੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਟਵੀਟ ਕੀਤਾ। ਇਸ ਤੋਂ ਬਾਅਦ ਕੰਗਨਾ ਰਣੌਤ ਨੇ ਟਵੀਟ ਕਰਕੇ ਸੰਜੇ ਰਾਉਤ ਤੇ ਜਾਵੇਦ ਅਖਤਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ, "ਇੱਕ ਸ਼ੇਰਨੀ ਸੀ ...ਤੇ ਭੇੜੀਆਂ ਦਾ ਝੁੰਡ।" ਜਾਵੇਦ ਅਖਤਰ ਨੇ ਮੈਟਰੋਪੋਲੀਟਨ ਮੈਜਿਸਟਰੇਟ, ਅੰਧੇਰੀ ਸਾਹਮਣੇ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਰਨੌਤ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਮਾਣਹਾਨੀ ਦੀਆਂ ਧਾਰਾਵਾਂ ਤਹਿਤ ਕਾਰਵਾਈ ਦੀ ਅਪੀਲ ਕੀਤੀ। ਗੀਤਕਾਰ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਰਣੌਤ ਨੇ ਹਾਲ ਹੀ ਵਿੱਚ ਉਸ ਵਿਰੁੱਧ ਬੇਬੁਨਿਆਦ ਟਿੱਪਣੀਆਂ ਕੀਤੀਆਂ, ਜਿਸ ਨਾਲ ਉਸ ਦੀ ਸਾਖ ਨੂੰ ਠੇਸ ਪਹੁੰਚੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਵਿਵਾਦ ਵਿੱਚ ਰਣੌਤ ਨੇ ਅਖਤਰ ਦਾ ਨਾਂ ਖਿੱਚਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904