ਮੁੰਬਈ: ਬਾਲੀਵੁੱਡ ਐਕਟਰਸ ਜਾਨ੍ਹਵੀ ਕਪੂਰ ਹਮੇਸ਼ਾ ਸੋਸ਼ਲ ਮੀਡੀਆ 'ਤੇ ਨਵੀਆਂ ਪੋਸਟਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਜਾਨ੍ਹਵੀ ਨੇ ਇੰਸਟਾਗ੍ਰਾਮ 'ਤੇ ਸਾੜ੍ਹੀ ਪਾ ਕੇ ਇੱਕ ਫੋਟੋ ਸ਼ੇਅਰ ਕੀਤੀ ਹੈ। ਇਹ ਦੇਖਦੇ ਹੋਏ ਯੂਜ਼ਰਸ ਨੇ ਸ਼੍ਰੀਦੇਵੀ ਨੂੰ ਯਾਦ ਕੀਤਾ। ਜਾਨ੍ਹਵੀ ਇਸ ਤਸਵੀਰ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ।

ਦੱਸ ਦੇਈਏ ਕਿ ਜਾਨ੍ਹਵੀ ਨੇ ਮੁੰਬਈ ਵਿੱਚ ਇੱਕ ਪ੍ਰੋਗਰਾਮ 'ਉਮੰਗ' ਲਈ ਇਹ ਸਾੜੀ ਪਾਈ ਸੀ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ, ਇਸ ਤਸਵੀਰ 'ਚ ਜਾਨ੍ਹਵੀ ਨੇ ਲਾਲ ਰੰਗ ਦੀ ਸਾੜ੍ਹੀ ਪਾਈ ਹੋਈ ਹੈ। ਉਸ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਇੱਕ ਪਾਸੇ ਜਿੱਥੇ ਪ੍ਰਸ਼ੰਸਕ ਉਨ੍ਹਾਂ ਦੀ ਪ੍ਰਸ਼ੰਸਾ ਕਰਨ ਲਈ ਪੁਲ ਬੰਨ੍ਹ ਰਹੇ ਹਨ, ਦੂਜੇ ਪਾਸੇ ਕੁਝ ਲੋਕ ਕਹਿੰਦੇ ਹਨ ਕਿ ਸ਼੍ਰੀਦੇਵੀ ਦੀ ਕਾਪੀ ਲੱਗ ਰਹੀ ਹੈ।


ਜਾਨ੍ਹਵੀ ਇਸ ਸਮੇਂ ਕਈ ਫ਼ਿਲਮਾਂ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਜਲਦ ਹੀ ਕਰਨ ਜੌਹਰ ਦੀ ਫ਼ਿਲਮ 'ਤਖ਼ਤ' 'ਚ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਉਸ ਦੀ ਝੋਲੀ 'ਚ ਹੋਰ ਵੀ ਕਈ ਫ਼ਿਲਮਾਂ ਹਨ।