Kangana Ranaut Case: ਮੁਸ਼ਕਲਾਂ 'ਚ ਕੰਗਨਾ ਰਣੌਤ, 19 ਅਪ੍ਰੈਲ ਨੂੰ ਬਠਿੰਡਾ ਦੀ ਅਦਾਲਤ 'ਚ ਪੇਸ਼ ਹੋਣ ਦੇ ਨਿਰਦੇਸ਼
Kangana Ranaut Case : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫੇਰ ਮੁਸ਼ਕਲਾਂ 'ਚ ਹੈ। ਕੰਗਨਾ ਰਣੌਤ 19 ਅਪਰੈਲ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਣ ਦੇ ਕਿਹਾ ਗਿਆ ਹੈ
Kangana Ranaut Case : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫੇਰ ਮੁਸ਼ਕਲਾਂ 'ਚ ਹੈ। ਕੰਗਨਾ ਰਣੌਤ 19 ਅਪਰੈਲ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਣ ਦੇ ਕਿਹਾ ਗਿਆ ਹੈ। ਦਸ ਦਈਏ ਕਿ ਕੰਗਨਾ ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ ਅਤੇ ਕਿਸਾਨ ਧਰਨੇ 'ਚ ਸ਼ਾਮਲ ਹੋਣ ਲਈ ਬਜ਼ੁਰਗ ਔਰਤ ਨੂੰ 100-100 ਰੁਪਏ ਲੈਣ ਵਾਲੀ ਦੱਸਿਆ ਸੀ ਜਿਸ ਦੇ ਖਿਲਾਫ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
13 ਮਹੀਨੇ ਬਾਅਦ ਸੰਮਨ
ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਦੇ ਵਕੀਲ ਦਾ ਕਹਿਣਾ ਹੈ ਕਿ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਹੁਣ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ, ਜੋ ਸ਼ਾਹੀਨ ਬਾਗ ਵਿੱਚ ਸੀਏਏ ਵਿਰੋਧ ਪ੍ਰਦਰਸ਼ਨ ਦਾ ਚਿਹਰਾ ਰਹੀ ਸੀ। ਮਹਿੰਦਰ ਕੌਰ ਨੇ ਕਿਹਾ ਕਿ ਕੰਗਨਾ ਵੱਲੋਂ ਉਸ ਦੀ ਤੁਲਨਾ ਕਿਸੇ ਹੋਰ ਔਰਤ ਨਾਲ ਕੀਤੇ ਜਾਣ ਕਾਰਨ ਉਹਨਾਂ ਨੂੰ ਮਾਨਸਿਕ ਪਰੇਸ਼ਾਨੀ ਹੋਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਆਂਢ-ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਵਿੱਚ ਉਨ੍ਹਾਂ ਦਾ ਅਕਸ ਖਰਾਬ ਹੋਇਆ।
ਕੰਗਨਾ ਦੀ ਇਸ ਟਿੱਪਣੀ ਨੂੰ ਲੈ ਕੇ ਪੰਜਾਬ 'ਚ ਉਸਦਾ ਕਾਫੀ ਵਿਰੋਧ ਹੋਇਆ ਸੀ। ਕੀਰਤਪੁਰ ਸਾਹਿਬ ਪਹੁੰਚੀ ਕੰਗਨਾ ਨੂੰ ਕਿਸਾਨਾਂ ਨੇ ਘੇਰਿਆ ਸੀ ਜਿੱਥੇ ਉਸ ਦੀ ਉਹਨਾਂ ਦੀ ਟਿੱਪਣੀ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਮੁਆਫੀ ਮੰਗਣ ਲਈ ਕਿਹਾ ਸੀ।
ਇਹ ਵੀ ਪੜ੍ਹੋ : Coronavirus in India: ਭਾਰਤ 'ਚ ਕੋਰੋਨਾ ਕੇਸਾਂ 'ਚ 12.6 ਫੀਸਦੀ ਦਾ ਵਾਧਾ, ਪਿਛਲੇ 24 ਘੰਟਿਆਂ 'ਚ 15102 ਨਵੇਂ ਕੇਸ ਹੋਏ ਦਰਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904