Kangana Ranaut: ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਦੱਸ ਦੇਈਏ ਕਿ ਫਿਲਮਾਂ ਤੋਂ ਸਿਆਸਤ ਵਿੱਚ ਕਦਮ ਰੱਖਣ ਵਾਲੀ ਅਦਾਕਾਰਾ ਇਨ੍ਹੀਂ ਦਿਨੀ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣਨ ਦੇ ਨਾਲ-ਨਾਲ 'ਥੱਪੜ ਸਕੈਂਡਲ' ਨੂੰ ਲੈ ਚਰਚਾ ਬਟੋਰ ਰਹੀ ਹੈ। ਦਰਅਸਲ, ਕੰਗਨਾ ਰਣੌਤ ਸੰਸਦ ਮੈਂਬਰ ਬਣਦੇ ਹੀ ਵਿਵਾਦਾਂ ਵਿੱਚ ਆ ਗਈ ਸੀ। ਹਾਲ ਹੀ ਵਿੱਚ ਕੰਗਨਾ ਨਾਲ ਥੱਪੜ ਮਾਰਨ ਦੀ ਘਟਨਾ ਵਾਪਰੀ ਸੀ। ਜਿਸ ਤੋਂ ਬਾਅਦ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਤਹਿਲਕਾ ਮੱਚ ਗਿਆ। 


ਦੱਸ ਦੇਈਏ ਕਿ ਚੰਡੀਗੜ੍ਹ ਏਅਰਪੋਰਟ 'ਤੇ ਮਹਿਲਾ ਗਾਰਡ ਨੇ ਅਦਾਕਾਰਾ ਨੂੰ ਥੱਪੜ ਮਾਰ ਦਿੱਤਾ। ਹਾਲਾਂਕਿ ਤੁਰੰਤ ਕਾਰਵਾਈ ਕਰਦੇ ਹੋਏ ਸੀਆਈਐਸਐਫ ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ। ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਸੰਸਦ ਭਵਨ ਪਹੁੰਚ ਗਈ ਹੈ। ਜਿਸ ਦੌਰਾਨ ਕੰਗਨਾ ਰਣੌਤ ਕਾਫੀ ਗੁੱਸੇ 'ਚ ਨਜ਼ਰ ਆਈ ਅਤੇ ਉੱਥੇ ਪਹੁੰਚਦੇ ਹੀ ਉਨ੍ਹਾਂ ਦੀ ਰਿਪੋਰਟਰ ਨਾਲ ਬਹਿਸ ਹੋ ਗਈ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।






ਕੰਗਨਾ ਰਣੌਤ ਸੰਸਦ ਭਵਨ ਪਹੁੰਚੀ


ਥੱਪੜ ਸਕੈਂਡਲ ਦੀ ਘਟਨਾ ਤੋਂ ਬਾਅਦ ਜਦੋਂ ਨਵੀਂ ਚੁਣੀ ਗਈ ਸੰਸਦ ਕੰਗਨਾ ਰਣੌਤ ਸਵੇਰੇ ਸੰਸਦ ਪਹੁੰਚੀ ਤਾਂ ਰਿਪੋਰਟਰ ਨਾਲ ਉਨ੍ਹਾਂ ਦੀ ਤਕਰਾਰ ਹੋ ਗਈ। ਇਸ ਦੌਰ ਦਾ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਅਭਿਨੇਤਰੀ ਕਾਫੀ ਗੁੱਸੇ 'ਚ ਨਜ਼ਰ ਆ ਰਹੀ ਹੈ। ਕੰਗਨਾ ਰਣੌਤ ਨੂੰ ਗੁੱਸੇ ਨਾਲ ਇਕ ਰਿਪੋਰਟਰ ਦਾ ਮਾਈਕ ਹਟਾਉਂਦੇ ਦੇਖਿਆ ਗਿਆ, ਜਿਸ 'ਤੇ ਰਿਪੋਰਟਰ ਨੂੰ ਇਹ ਕਹਿੰਦੇ ਹੋਏ ਸੁਣਿਆ ਗਿਆ, "1 ਮਿੰਟ ਮੈਡਮ, ਤੁਸੀਂ ਕੀ ਕਰ ਰਹੇ ਹੋ, ਮੈਂ ਸਵਾਲ ਪੁੱਛ ਰਹੀ ਹਾਂ।" ਦੱਸ ਦੇਈਏ ਕਿ ਕੰਗਨਾ ਰਣੌਤ NDA ਸੰਸਦੀ ਦਲ ਦੀ ਬੈਠਕ ਲਈ ਸੰਸਦ ਪਹੁੰਚੀ ਸੀ।


ਇਸ ਕਾਰਨ ਮਹਿਲਾ ਗਾਰਡ ਨੇ ਮੈਨੂੰ ਥੱਪੜ ਮਾਰ ਦਿੱਤਾ


ਦਿੱਲੀ ਜਾਂਦੇ ਸਮੇਂ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਾਂਸਟੇਬਲ ਕਿਸਾਨ ਅੰਦੋਲਨ ਦੌਰਾਨ ਅਦਾਕਾਰਾ ਦੇ ਬਿਆਨ ਤੋਂ ਨਾਰਾਜ਼ ਸੀ। ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੇ ਕੁਲਵਿੰਦਰ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ, ਜਿਸ ਤੋਂ ਬਾਅਦ ਮਹਿਲਾ ਗਾਰਡ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਜਾਂਚ ਦੇ ਹੁਕਮ ਵੀ ਦਿੱਤੇ ਗਏ।