Kangana Ranaut Case: ਸੋਸ਼ਲ ਮੀਡੀਆ 'ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਮੁੰਬਈ ਪੁਲਿਸ ਸਾਹਮਣੇ ਪੇਸ਼ ਹੋ ਸਕਦੀ ਹੈ ਕੰਗਨਾ ਰਣੌਤ
Kangana Ranaut ਆਪਣੀ ਪੋਸਟ ਨੂੰ ਲੈ ਕੇ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਸੀ ਜਿਸ ਵਿੱਚ ਉਸਨੇ ਕਥਿਤ ਤੌਰ 'ਤੇ ਕਿਸਾਨ ਅੰਦੋਲਨ ਨੂੰ ਇੱਕ ਵੱਖਵਾਦੀ ਸਮੂਹ ਨਾਲ ਜੋੜਿਆ ਸੀ।
Kangana Ranaut On Farmers: ਬਾਲੀਵੁੱਡ ਐਕਟਰਸ ਕੰਗਨਾ ਰਣੌਤ ਅੱਜ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋ ਸਕਦੀ ਹੈ। ਕੰਗਨਾ ਨੇ ਬੁੱਧਵਾਰ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਮੁੰਬਈ ਦੇ ਖਾਰ ਪੁਲਿਸ ਸਟੇਸ਼ਨ ਜਾਣਾ ਸੀ ਪਰ ਉਹ ਆਪਣੇ ਕਿਸੇ ਨਿੱਜੀ ਕੰਮ ਕਾਰਨ ਉੱਥੇ ਨਹੀਂ ਪਹੁੰਚ ਸਕੀ। ਹੁਣ ਹਾਸਲ ਜਾਣਕਾਰੀ ਮੁਤਾਬਕ ਕੰਗਨਾ ਰਣੌਤ ਅੱਜ ਸਵੇਰੇ 11 ਵਜੇ ਦੇ ਕਰੀਬ ਆਪਣਾ ਬਿਆਨ ਦਰਜ ਕਰਵਾਉਣ ਖਾਰ ਥਾਣੇ ਪਹੁੰਚ ਸਕਦੀ ਹੈ।
ਕਿਸਾਨ ਅੰਦੋਲਨ 'ਤੇ ਟਿੱਪਣੀ ਕਰਨ ਕਾਰਨ ਦਰਜ ਹੋਈ ਸੀ FIR
ਕੰਗਨਾ ਨੇ ਉਸ ਪੋਸਟ ਨੂੰ ਲੈ ਕੇ ਮੁੰਬਈ ਵਿੱਚ ਦਰਜ ਐਫਆਈਆਰ ਦੇ ਸਬੰਧ ਵਿੱਚ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਸੀ ਜਿਸ ਵਿੱਚ ਉਸਨੇ ਕਥਿਤ ਤੌਰ 'ਤੇ ਕਿਸਾਨ ਅੰਦੋਲਨ ਨੂੰ ਇੱਕ ਵੱਖਵਾਦੀ ਸਮੂਹ ਨਾਲ ਜੋੜਿਆ ਸੀ। ਇੱਕ ਸਿੱਖ ਸੰਗਠਨ ਦੀ ਸ਼ਿਕਾਇਤ ਤੋਂ ਬਾਅਦ ਪਿਛਲੇ ਮਹੀਨੇ ਖਾਰ ਪੁਲਿਸ ਸਟੇਸ਼ਨ ਵਿੱਚ ਰਣੌਤ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ।
ਪੁਲਿਸ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਉਸਨੂੰ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਸੀ। ਉਦੋਂ ਰਣੌਤ ਦੇ ਵਕੀਲ ਨੇ ਬੰਬੇ ਹਾਈ ਕੋਰਟ ਨੂੰ ਕਿਹਾ ਸੀ ਕਿ ਉਹ 22 ਦਸੰਬਰ ਨੂੰ ਖਾਰ ਪੁਲਿਸ ਸਾਹਮਣੇ ਪੇਸ਼ ਹੋਵੇਗੀ। ਬੁੱਧਵਾਰ ਨੂੰ ਉਸ ਦੇ ਵਕੀਲ ਨੇ ਪੇਸ਼ ਹੋਣ ਲਈ ਦੂਜੀ ਤਰੀਕ ਲਈ ਬੇਨਤੀ ਕੀਤੀ।
ਕੰਗਨਾ 'ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼
ਪੁਲਿਸ ਦਾ ਇਹ ਬਿਆਨ ਹਾਈ ਕੋਰਟ ਦੇ ਕਹਿਣ ਤੋਂ ਬਾਅਦ ਆਇਆ ਹੈ ਕਿ ਇਹ ਵਿਸ਼ਾ ਕੰਗਨਾ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਨਾਲ ਜੁੜਿਆ ਹੋਇਆ ਹੈ। ਇਸ ਤੋਂ ਬਾਅਦ ਅਦਾਲਤ ਨੇ ਕੰਗਨਾ ਨੂੰ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦਿੱਤੀ। ਰਣੌਤ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਮੁੰਬਈ ਹਾਈ ਕੋਰਟ ਦਾ ਰੁਖ ਕੀਤਾ ਸੀ ਅਤੇ ਖਾਰ ਪੁਲਿਸ ਸਟੇਸ਼ਨ ਵਿੱਚ ਉਸਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ।
ਖਾਸ ਗੱਲ ਇਹ ਹੈ ਕਿ ਐਕਟਰਸ ਦੇ ਇੱਕ ਇੰਸਟਾਗ੍ਰਾਮ ਪੋਸਟ ਤੋਂ ਬਾਅਦ ਸਿੱਖ ਭਾਈਚਾਰੇ ਦੇ ਕੁਝ ਮੈਂਬਰਾਂ ਦੁਆਰਾ ਕੰਗਨਾ ਖਿਲਾਫ ਐਫਆਈਆਰ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਪਣੀ ਇੰਸਟਾਗ੍ਰਾਮ ਪੋਸਟ ਰਾਹੀਂ ਰਣੌਤ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਅੰਦੋਲਨ ਨੂੰ ਖਾਲਿਸਤਾਨੀ ਅੰਦੋਲਨ ਦੱਸਿਆ ਸੀ।
ਇਹ ਵੀ ਪੜ੍ਹੋ: Revolution in Potato Farming: ਆਲੂ ਦੀ ਖੇਤੀ 'ਚ ਨਵੀਂ ਕ੍ਰਾਂਤੀ! ਹੁਣ ਬਗੈਰ ਜ਼ਮੀਨ ਤੋਂ ਹੀ ਹਵਾ 'ਚ ਉਗਣਗੇ ਆਲੂ, ਝਾੜ 10 ਗੁਣਾ ਵੱਧ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: