ਕਾਮੇਡੀਅਨ ਕਪਿਲ ਸ਼ਰਮਾ ਲੋਕਾਂ ਨੂੰ ਹੱਸਾਉਂਦੇ ਨਜ਼ਰ ਆਉਂਦੇ ਹਨ, ਪਰ ਕੁਝ ਸਮਾਂ ਪਹਿਲਾਂ ਉਹ ਮੁਸੀਬਤ ਵਿੱਚ ਫਸ ਗਏ ਸਨ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਵਿੱਚ ਆਪਣਾ ਕੈਫੇ ਖੋਲ੍ਹਿਆ ਸੀ, ਜਿਸ 'ਤੇ ਕੁਝ ਬਦਮਾਸ਼ਾਂ ਨੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਸੀ। ਹਾਲਾਂਕਿ ਕੁਝ ਸਮੇਂ ਬਾਅਦ ਕਪਿਲ ਸ਼ਰਮਾ ਨੇ ਇਸਨੂੰ ਮੁੜ ਖੋਲ੍ਹ ਦਿੱਤਾ ਸੀ। ਪਰ ਫਿਰ ਤੋਂ ਕਪਿਲ ਸ਼ਰਮਾ ਦੇ ਕੈਫੇ ਤੇ ਹਮਲਾ ਕੀਤਾ ਗਿਆ ਸੀ।
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸਥਿਤ ਸਰਰੇ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦਾ ਕੈਫੇ ਮੁੜ ਖੋਲ੍ਹ ਦਿੱਤਾ ਗਿਆ ਹੈ। ਇੱਕ ਮਹੀਨੇ ਵਿੱਚ ਕੈਫੇ ‘ਤੇ ਦੋ ਵਾਰੀ ਫਾਇਰਿੰਗ ਹੋ ਚੁੱਕੀ ਸੀ, ਜਿਸ ਨਾਲ ਖਿੜਕੀਆਂ ਟੁੱਟ ਗਈਆਂ ਸਨ। ਪਰ ਮੁਰੰਮਤ ਤੋਂ ਬਾਅਦ ਇਸਨੂੰ ਫਿਰੋਂ ਆਮ ਜਨਤਾ ਲਈ ਖੋਲ੍ਹ ਦਿੱਤਾ ਗਿਆ ਹੈ। ਫਾਇਰਿੰਗ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਅਤੇ ਗੋਲਡੀ ਢਿੱਲੋਂ ਨੇ ਲਈ ਸੀ।
ਪਹਿਲਾ ਹਮਲਾ ਜੁਲਾਈ ਮਹੀਨੇ 'ਚ ਹੋਇਆ ਸੀ
ਦੱਸ ਦਈਏ ਕਿ ਕਪਿਲ ਸ਼ਰਮਾ ਦੇ ਕੈਫੇ ਵਿੱਚ ਅਚਾਨਕ ਹੀ 10 ਜੁਲਾਈ ਨੂੰ ਫਾਇਰਿੰਗ ਹੋਈ ਸੀ। ਜਦੋਂ ਫਾਇਰਿੰਗ ਹੋਈ, ਉਸ ਤੋਂ ਕੁਝ ਦਿਨ ਪਹਿਲਾਂ ਹੀ ਇਹ ਕੈਫੇ ਖੁਲਿਆ ਸੀ। ਪਰ ਕੁੱਝ ਦਿਨਾਂ ਬਾਅਦ ਹੀ ਕਪਿਲ ਸ਼ਰਮਾ ਦੇ ਕੈਨੇਡਾ ਵਿੱਚ ਸਥਿਤ ਕੈਪਸ ਕੈਫੇ 'ਤੇ ਦੁਬਾਰਾ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਸੀ। ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਦੇ ਇਸ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸੋਸ਼ਲ ਮੀਡੀਆ 'ਤੇ ਇਸ ਘਟਨਾ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੁਝ ਲੋਕ ਗੱਡੀ ਵਿੱਚ ਬੈਠੇ ਕੈਫੇ 'ਤੇ ਧੜੱਲੇ ਨਾਲ ਗੋਲੀਆਂ ਚਲਾਉਂਦੇ ਨਜ਼ਰ ਆਏ ਸਨ। ਇਸੀ ਦੌਰਾਨ ਗੋਲਡੀ ਢਿੱਲੋਂ ਨਾਂ ਦੇ ਇੱਕ ਗੈਂਗਸਟਰ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਹੈ ਕਿ ਇਹ ਫਾਇਰਿੰਗ ਉਸਦੇ ਗੈਂਗ ਵੱਲੋਂ ਕਰਵਾਈ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।