ਮੁੰਬਈ: ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਨਮਦਿਨ ਹੈ। ਅੱਜ ਉਹ ਆਪਣਾ 88 ਵਾਂ ਜਨਮਦਿਨ ਮਨਾ ਰਹੇ ਹਨ। ਦੇਸ਼ ਦੇ ਦਿੱਗਜਾਂ ਵਲੋਂ ਵੀ ਡਾ. ਸਿੰਘ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। ਰਾਹੁਲ ਗਾਂਧੀ, ਪ੍ਰਧਾਨ ਮੰਤਰੀ ਮੋਦੀ, ਮਮਤਾ ਬੈਨਰਜੀ ਤੋਂ ਲੈ ਕੇ ਮਨਮੋਹਨ ਸਿੰਘ ਦੇ ਜਨਮਦਿਨ 'ਤੇ ਬਹੁਤ ਸਾਰੇ ਨੇਤਾਵਾਂ ਨੇ ਟਵੀਟ ਰਾਹੀਂ ਵਧਾਈ ਦਿੱਤੀ। ਹੁਣ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਨੇ ਵੀ ਮਨਮੋਹਨ ਸਿੰਘ ਨਾਲ ਇੱਕ ਫੋਟੋ ਸਾਂਝੀ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੇ ਅੰਦਾਜ਼ ਵਿੱਚ ਵਧਾਈ ਦਿੱਤੀ ਹੈ।

ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਫੋਟੋ ਸਾਂਝੀ ਕੀਤੀ ਅਤੇ ਲਿਖਿਆ: "ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਹਮੇਸ਼ਾਂ ਤੰਦਰੁਸਤ ਅਤੇ ਖੁਸ਼ ਰਹੋ।" ਕਪਿਲ ਸ਼ਰਮਾ ਦੀ ਇਸ ਪੋਸਟ ਨੂੰ 3 ਲੱਖ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ।


ਕਪਿਲ ਸ਼ਰਮਾ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਅੱਜ ਸਿੰਘ ਵਰਗੀ ਡੂੰਘਾਈ ਵਾਲੇ ਪ੍ਰਧਾਨ ਮੰਤਰੀ ਨੂੰ ਯਾਦ ਕਰ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904