Janhvi Kapoor: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ 'ਚ ਅਭਿਨੇਤਰੀ ਜਾਹਨਵੀ ਕਪੂਰ ਖੂਬ ਮਸਤੀ ਕਰਦੀ ਨਜ਼ਰ ਆਈ। ਇਸ ਦੌਰਾਨ ਉਨ੍ਹਾਂ ਕਈ ਤਰ੍ਹਾਂ ਦੇ ਖਾਣਿਆ ਦਾ ਆਨੰਦ ਵੀ ਲਿਆ। ਹੁਣ ਜਾਹਨਵੀ ਕਪੂਰ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ ਹੈ। ਇਕ ਰਿਪੋਰਟ ਮੁਤਾਬਕ ਬੁੱਧਵਾਰ ਨੂੰ ਜਾਹਨਵੀ ਕਮਜ਼ੋਰ ਅਤੇ ਬੇਚੈਨ ਮਹਿਸੂਸ ਕਰ ਰਹੀ ਸੀ, ਜਿਸ ਕਾਰਨ ਉਹ ਬਿਸਤਰ 'ਤੇ ਸੀ। ਵੀਰਵਾਰ ਨੂੰ ਉਸ ਦੀ ਹਾਲਤ 'ਚ ਸੁਧਾਰ ਨਾ ਹੋਣ 'ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਖਬਰਾਂ ਮੁਤਾਬਕ ਜਾਹਨਵੀ ਦੇ ਇਕ ਕਰੀਬੀ ਦੋਸਤ ਨੇ ਦੱਸਿਆ ਕਿ ਉਸ ਨੂੰ ਫੂਡ ਪੋਇਜ਼ਨਿੰਗ ਹੈ, ਜਿਸ ਕਾਰਨ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਅਤੇ ਉਸ ਨੇ ਆਪਣੀਆਂ ਸਾਰੀਆਂ ਅਪਾਇੰਟਮੈਂਟਸ ਮੁਲਤਵੀ ਕਰ ਦਿੱਤੀਆਂ ਹਨ। ਵੀਰਵਾਰ ਨੂੰ ਉਸ ਦੀ ਹਾਲਤ ਵਿਗੜ ਗਈ। ਇਸ ਲਈ ਪਰਿਵਾਰ ਵਾਲਿਆਂ ਨੇ ਉਸ ਨੂੰ ਸਹੀ ਇਲਾਜ ਕਰਵਾਉਣ ਲਈ ਹਸਪਤਾਲ ਦਾਖਲ ਕਰਵਾਇਆ। ਉਹ ਹੁਣ ਠੀਕ ਹੋ ਰਹੀ ਹੈ, ਹਾਲਾਂਕਿ, ਉਸ ਵਿੱਚ ਅਜੇ ਵੀ ਬਹੁਤ ਕਮਜ਼ੋਰੀ ਹੈ। ਦੋਸਤ ਨੇ ਇਹ ਵੀ ਦੱਸਿਆ ਕਿ ਅਦਾਕਾਰਾ ਨੂੰ ਸ਼ੁੱਕਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਹਾਲਾਂਕਿ ਇਸ 'ਤੇ ਅਜੇ ਤੱਕ ਜਾਹਨਵੀ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।