Kareena Kapoor Corona Positive: ਬਾਲੀਵੁੱਡ 'ਤੇ ਫਿਰ ਪਈ ਕੋਰੋਨਾ ਦੀ ਮਾਰ, ਕਰੀਨਾ ਅਤੇ ਅੰਮ੍ਰਿਤਾ ਅਰੋੜਾ ਕੋਰੋਨਾ ਪੌਜ਼ੇਟਿਵ
Kareena Kapoor Corona Positive: ਬਾਲੀਵੁੱਡ ਐਕਟਰਸ ਕਰੀਨਾ ਕਪੂਰ ਕੋਰੋਨਾ ਪੌਜ਼ੇਟਿਵ ਹੋ ਗਈ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਕਰੀਬੀ ਦੋਸਤ ਅੰਮ੍ਰਿਤਾ ਅਰੋੜਾ ਵੀ ਕੋਰੋਨਾ ਪੌਜ਼ੇਟਿਵ ਹੋ ਗਈ ਹੈ।
Kareena Kapoor Corona Positive: ਬਾਲੀਵੁੱਡ ਐਕਟਰਸ ਕਰੀਨਾ ਕਪੂਰ ਕੋਰੋਨਾ ਪੌਜ਼ੇਟਿਵ ਹੋ ਗਈ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਕਰੀਬੀ ਦੋਸਤ ਅੰਮ੍ਰਿਤਾ ਅਰੋੜਾ ਵੀ ਕੋਰੋਨਾ ਪੌਜ਼ੇਟਿਵ ਪਾਈ ਗਈ ਹੈ। ਹਾਲ ਹੀ 'ਚ ਕਰੀਨਾ ਅਤੇ ਅੰਮ੍ਰਿਤਾ ਦੋਵੇਂ ਅਭਿਨੇਤਰੀਆਂ ਨੂੰ ਆਪਣੇ ਦੋਸਤਾਂ ਨਾਲ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਕਈ ਪਾਰਟੀਆਂ 'ਚ ਸ਼ਾਮਲ ਹੁੰਦੇ ਦੇਖਿਆ ਗਿਆ ਸੀ।
ਇਹ ਖ਼ਬਰ ਆਉਂਦੇ ਹੀ ਬਾਲੀਵੁੱਡ 'ਚ ਹਲਚਲ ਮਚ ਗਈ। ਮੁੰਬਈ ਬੀਐਮਸੀ ਨੇ ਕਰੀਨਾ ਕਪੂਰ ਅਤੇ ਅੰਮ੍ਰਿਤਾ ਅਰੋੜਾ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦਾ ਆਰਟੀਪੀਸੀਟੀ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਬੀਐਮਸੀ ਹੁਣ ਉਨ੍ਹਾਂ ਸਾਰੇ ਲੋਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਪਿਛਲੇ ਸਮੇਂ ਵਿੱਚ ਉਨ੍ਹਾਂ ਨਾਲ ਪਾਰਟੀ ਵਿੱਚ ਸ਼ਾਮਲ ਹੋਏ ਸੀ ਜਾਂ ਕਿਸੇ ਵੀ ਤਰੀਕੇ ਨਾਲ ਸੰਪਰਕ ਵਿੱਚ ਆਏ ਸੀ।
ਦੱਸ ਦੇਈਏ ਕਿ ਪਿਛਲੇ ਦਿਨੀਂ ਕਰੀਨਾ ਕਪੂਰ ਵੀ ਆਪਣੇ ਗਰਲ ਗੈਂਗ ਨਾਲ ਪਾਰਟੀ ਕਰਦੀ ਨਜ਼ਰ ਆਈ ਸੀ। ਇਸ ਪਾਰਟੀ 'ਚ ਉਨ੍ਹਾਂ ਦੀ ਭੈਣ ਕਰਿਸ਼ਮਾ ਕਪੂਰ, ਮਲਾਇਕਾ ਅਰੋੜਾ ਵੀ ਸ਼ਾਮਲ ਹੋਈ। ਇਹ ਪਾਰਟੀ ਅਨਿਲ ਕਪੂਰ ਦੀ ਬੇਟੀ ਰੀਆ ਕਪੂਰ ਦੇ ਘਰ ਰੱਖੀ ਗਈ ਸੀ।
ਸੋਮਵਾਰ ਸ਼ਾਮ ਕਰੀਬ 7 ਵਜੇ ਕਰੀਨਾ ਕਪੂਰ ਨੇ ਇੰਸਟਾਗ੍ਰਾਮ ਸਟੋਰੀ 'ਤੇ ਆਪਣੇ ਕੋਵਿਡ-19 ਇਨਫੈਕਸ਼ਨ ਦੀ ਪੁਸ਼ਟੀ ਕੀਤੀ। ਉਹ ਹੋਮ ਕੁਆਰੰਟੀਨ ਹੈ। ਉਸਨੇ ਆਪਣੀ ਪੋਸਟ ਵਿੱਚ ਲਿਖਿਆ, 'ਮੈਂ ਕੋਵਿਡ ਪੌਜ਼ੇਟਿਵ ਪਾਈ ਗਈ ਹੈ। ਮੈਂ ਆਪਣੇ ਆਪ ਨੂੰ ਤੁਰੰਤ ਅਲੱਗ ਕਰ ਲਿਆ ਹੈ ਅਤੇ ਸਾਰੇ ਮੈਡੀਕਲ ਪ੍ਰੋਟੋਕੋਲ ਦੀ ਪਾਲਣਾ ਕਰ ਰਹੀ ਹਾਂ। ਮੈਂ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਜੇਕਰ ਤੁਸੀਂ ਮੇਰੇ ਸੰਪਰਕ ਵਿੱਚ ਆਏ ਹੋ, ਤਾਂ ਕਿਰਪਾ ਕਰਕੇ ਆਪਣੀ ਜਾਂਚ ਜ਼ਰੂਰ ਕਰਵਾਓ। ਮੇਰਾ ਪਰਿਵਾਰ ਅਤੇ ਮੇਰਾ ਸਟਾਫ਼ ਸਾਰੇ ਡਬਲ ਟੀਕਾਕਰਨ ਵਾਲੇ ਹਨ। ਫਿਲਹਾਲ ਉਨ੍ਹਾਂ 'ਚ ਇਨਫੈਕਸ਼ਨ ਦੇ ਕੋਈ ਲੱਛਣ ਨਹੀਂ ਦਿਖਾਈ ਦੇ ਰਹੇ ਹਨ। ਸ਼ੁਕਰ ਹੈ ਕਿ ਮੈਂ ਵੀ ਠੀਕ ਮਹਿਸੂਸ ਕਰ ਰਹੀ ਹਾਂ ਅਤੇ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਜਾਵਾਂਗੀ।'
ਇਹ ਵੀ ਪੜ੍ਹੋ: Omicron Virus Death: ਕੋਰੋਨਾ ਦੇ Omicron ਵੇਰੀਐਂਟ ਕਰਕੇ ਦੁਨੀਆ 'ਚ ਪਹਿਲੀ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin