Katrina Kaif Pregnancy: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਕੈਟਰੀਨਾ ਕੈਫ ਆਪਣੀ ਪ੍ਰੋਫੈਸ਼ਨਲ ਲਾਈਫ ਨਾਲੋਂ ਨਿੱਜੀ ਜ਼ਿੰਦਗੀ ਲਈ ਜ਼ਿਆਦਾ ਸੁਰਖੀਆਂ 'ਚ ਰਹਿੰਦੀ ਹੈ। ਦਰਅਸਲ, ਕੈਟਰੀਨਾ ਕੈਫ ਲੰਬੇ ਸਮੇਂ ਤੋਂ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੌਰਾਨ ਅਦਾਕਾਰਾ ਨੂੰ ਮੁੰਬਈ ਏਅਰਪੋਰਟ 'ਤੇ ਸਪਾਟ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਕ ਵਾਰ ਫਿਰ ਤੋਂ ਉਨ੍ਹਾਂ ਦੇ ਪ੍ਰੈਗਨੈਂਸੀ ਦੀਆਂ ਅਫਵਾਹਾਂ ਤੇਜ਼ ਹੋ ਗਈਆਂ ਹਨ। 



ਅੱਜ ਸਵੇਰੇ ਕੈਟਰੀਨਾ ਕੈਫ ਨੂੰ ਮੁੰਬਈ ਏਅਰਪੋਰਟ 'ਤੇ ਸਪਾਟ ਕੀਤਾ ਗਿਆ, ਜਿਸ ਦੌਰਾਨ ਅਦਾਕਾਰਾ ਦੇ ਲੁੱਕ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਕੈਟਰੀਨਾ ਕੈਫ ਸੈਕਸੀ ਲੁੱਕ 'ਚ ਨਜ਼ਰ ਆ ਰਹੀ ਹੈ। ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਨੂੰ ਦੇਖਦਿਆਂ ਹੀ ਪ੍ਰਸ਼ੰਸਕਾਂ ਨੇ ਫਿਰ ਤੋਂ ਕਿਆਸ ਲਗਾਉਣੇ ਸ਼ੁਰੂ ਕਰ ਦਿੱਤੇ ਹਨ, ਕਿ ਉਹ ਪ੍ਰੈਗਨੇਂਟ ਹੈ।





ਇਸ ਦੌਰਾਨ ਕੈਟਰੀਨਾ ਕੈਫ ਢਿੱਲੇ ਕੱਪੜਿਆਂ 'ਚ ਨਜ਼ਰ ਆਈ। ਕੈਟਰੀਨਾ ਨੇ ਕਾਲੇ ਹੂਡੀ ਨਾਲ ਢਿੱਲੇ-ਫਿਟਿੰਗ ਜੌਗਰਸ ਦੀ ਜੋੜੀ ਬਣਾਈ। ਦਿੱਖ ਨੂੰ ਓਵਰਸਾਈਜ਼ਡ ਡੈਨੀਮ ਜੈਕਟ, ਸਨਗਲਾਸ ਅਤੇ ਸਨੀਕਰਸ ਨਾਲ ਪੂਰਾ ਕੀਤਾ ਗਿਆ ਸੀ। ਕੈਟਰੀਨਾ ਕੈਫ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਅਤੇ ਬਿਨਾਂ ਮੇਕਅੱਪ ਲੁੱਕ 'ਚ ਨਜ਼ਰ ਆਈ। ਅਦਾਕਾਰਾ ਨੇ ਏਅਰਪੋਰਟ 'ਤੇ ਦਾਖਲ ਹੁੰਦੇ ਸਮੇਂ ਮੁਸਕਰਾਹਟ ਨਾਲ ਪੋਜ਼ ਦਿੰਤੇ। ਕੈਟਰੀਨਾ ਕੈਫ ਨੂੰ ਇਸ ਤਰ੍ਹਾਂ ਦੇ ਪਹਿਰਾਵੇ 'ਚ ਦੇਖ ਕੇ ਉਸ ਦੇ ਗਰਭਵਤੀ ਹੋਣ ਦੀਆਂ ਅਫਵਾਹਾਂ ਅਤੇ ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 



Read More: Bigg Boss OTT 3: ਪੱਤਰਕਾਰ ਦੀਪਕ ਚੌਰਸੀਆ ਦਾ ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ 'ਤੇ ਤਿੱਖਾ ਹਮਲਾ, ਜਾਣੋ ਕਿਵੇਂ ਹੋਇਆ ਵਿਵਾਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।