ਮੁੰਬਈ: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਹਾਲੇ ਵੀ ਸਥਾਨਕ ਹਸਪਤਾਲ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਗੰਭੀਰ ਹੁੰਦੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਹੈ। ਗਾਇਕਾ ਨਾਲ ਕਿਸੇ ਨੂੰ ਮੁਲਾਕਾਤ ਕਰਨ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ 92 ਸਾਲਾ ਗਾਇਕਾ ਕਰੋਨਾ ਤੋਂ ਪੀੜਤ ਹੈ ਤੇ ਉਨ੍ਹਾਂ ਵਿੱਚ ਵਾਇਰਸ ਦੇ ਹਲਕੇ ਲੱਛਣ ਹਨ। ਮੰਗੇਸ਼ਕਰ ਨੂੰ ਪਿਛਲੇ ਹਫ਼ਤੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ।
ਦੱਸ ਦੇਈਏ ਕਿ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਜਨਮ 28 ਸਤੰਬਰ 1929 ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਹੋਇਆ ਸੀ। ਭਾਰਤ ਰਤਨ ਐਵਾਰਡੀ ਲਤਾ ਦੀਦੀ ਨੇ ਸਾਲ 1942 ਵਿੱਚ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਪਰ ਉਨ੍ਹਾਂ ਨੂੰ ਪਛਾਣ ਫਿਲਮ 'ਮਹਿਲ' ਦੇ ਗੀਤ 'ਆਏਗਾ ਆਨੇ ਵਾਲਾ' ਤੋਂ ਮਿਲੀ। ਇਸ ਦੇ ਨਾਲ ਹੀ ਲਤਾ ਦੀਦੀ ਨੇ 20 ਭਾਸ਼ਾਵਾਂ ਵਿੱਚ 30 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490