Lata Mangeshkar admitted to ICU: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਵਿਡ-19 ਪੌਜੇਟਿਵ, ਆਈਸੀਯੂ 'ਚ ਦਾਖਲ
Lata Mangeshkar Hospitalised: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਵਿਡ-19 ਪੌਜੇਟਿਵ, ਆਈਸੀਯੂ 'ਚ ਦਾਖਲ
Lata Mangeshkar admitted to ICU: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਵਿਡ-19 ਪੌਜੇਟਿਵ ਪਾਏ ਗਏ ਹਨ। ਟੈਸਟ ਪੌਜੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵਿੱਚ ਹਲਕੇ ਲੱਛਣ ਹਨ। ਉਨ੍ਹਾਂ ਭਤੀਜੀ ਰਚਨਾ ਨੇ ਖਬਰ ਏਜੰਸੀ ਏਐਨਆਈ ਕੋਲ ਪੁਸ਼ਟੀ ਕੀਤੀ ਹੈ।
ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ ਕਿ ਕੋਰੋਨਾ ਦੇ ਮਾਮੂਲੀ ਲੱਛਣ ਹਨ। ਉਮਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਹੈ।
ਕੋਵਿਡ ਕਾਰਨ ਲਤਾ ਮੰਗੇਸ਼ਕਰ ਨੂੰ ਨਿਮੋਨੀਆ ਹੋ ਗਿਆ ਹੈ, ਜਿਸ ਨੂੰ ਕੋਵਿਡ ਨਿਮੋਨੀਆ ਕਿਹਾ ਜਾਂਦਾ ਹੈ। ਲਤਾ ਮੰਗੇਸ਼ਕਰ ਸ਼ਨੀਵਾਰ ਰਾਤ ਤੋਂ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਹੈ। ਕੋਰੋਨਾ ਕਾਰਨ ਉਨ੍ਹਾਂ ਦੀ ਹਾਲਤ ਜ਼ਿਆਦਾ ਠੀਕ ਨਹੀਂ ਦੱਸੀ ਜਾ ਰਹੀ ਹੈ।
Legendary singer Lata Mangeshkar admitted to ICU after testing positive for Covid-19. She has mild symptoms: Her niece Rachna confirms to ANI
— ANI (@ANI) January 11, 2022
(file photo) pic.twitter.com/DR3P0qbIR
ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ
ਦੇਸ਼ 'ਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਹਾਲਾਂਕਿ ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ 1 ਲੱਖ 68 ਹਜ਼ਾਰ 63 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 277 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ ਨਵੇਂ ਮਾਮਲਿਆਂ 'ਚ 6.4 ਫੀਸਦੀ ਦੀ ਕਮੀ ਆਈ ਹੈ। ਸੋਮਵਾਰ ਨੂੰ 1 ਲੱਖ 79 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ।ਹਾਲਾਂਕਿ ਇਸ ਦੌਰਾਨ 69,959 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਨਵੇਂ ਕੇਸ ਦੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਸੰਕ੍ਰਮਿਤ ਦੇ ਕੁੱਲ ਮਾਮਲੇ ਵੱਧ ਕੇ 3 ਕਰੋੜ 58 ਲੱਖ 75 ਹਜ਼ਾਰ 790 ਹੋ ਗਏ ਹਨ। ਜਦਕਿ ਹੁਣ ਤਕ ਇਸ ਮਹਾਮਾਰੀ ਕਾਰਨ 4 ਲੱਖ 84 ਹਜ਼ਾਰ 213 ਲੋਕ ਆਪਣੀ ਜਾਨ ਗੁਆਚੁੱਕੇ ਹਨ।
ਇਹ ਵੀ ਪੜ੍ਹੋ: Arvind Khanna joined BJP: ਅਰਵਿੰਦ ਖੰਨਾ ਸਣੇ ਪੰਜਾਬ ਦੇ ਕਈ ਲੀਡਰ ਬੀਜੇਪੀ 'ਚ ਸ਼ਾਮਲ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: