Mahadev App Case: ਹੁਣ 'ਮਹਾਦੇਵ ਸੱਟੇਬਾਜ਼ੀ ਐਪ' ਮਾਮਲੇ 'ਚ ਸਿਨੇਮਾ ਸਿਤਾਰਿਆਂ ਦੇ ਨਾਂ ਵੀ ਜੁੜਦੇ ਨਜ਼ਰ ਆ ਰਹੇ ਹਨ। ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਮੇਡੀਅਨ ਕਪਿਲ ਸ਼ਰਮਾ, ਅਭਿਨੇਤਰੀ ਹੁਮਾ ਕੁਰੈਸ਼ੀ, ਹਿਨਾ ਖਾਨ ਅਤੇ ਰਣਬੀਰ ਕਪੂਰ ਨੂੰ ਸੰਮਨ ਭੇਜ ਕੇ ਵੱਖ-ਵੱਖ ਤਰੀਕਾਂ 'ਤੇ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਸੀ, ਹੁਣ ਅਦਾਕਾਰਾ ਸ਼ਰਧਾ ਕਪੂਰ ਨੂੰ ਵੀ ਸੰਮਨ ਭੇਜੇ ਗਏ ਹਨ। ਰਿਪੋਰਟ ਮੁਤਾਬਕ ਸ਼ੁੱਕਰਵਾਰ ਯਾਨੀਕਿ ਅੱਜ ਸ਼ਰਧਾ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ। ਉੱਧਰ ਰਣਬੀਰ ਕਪੂਰ ਨੇ ਦੋ ਹਫਤਿਆਂ ਦਾ ਸਮਾਂ ਮੰਗਿਆ ਹੈ।
ਰਣਬੀਰ ਨੇ 2 ਹਫ਼ਤਿਆਂ ਦਾ ਸਮਾਂ ਮੰਗਿਆ
ਤੁਹਾਨੂੰ ਦੱਸ ਦੇਈਏ ਕਿ ਈਡੀ ਨੇ ਇਸ ਮਾਮਲੇ ਵਿੱਚ ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਨੂੰ ਪਹਿਲਾਂ ਹੀ ਸੰਮਨ ਭੇਜੇ ਹਨ ਅਤੇ ਉਨ੍ਹਾਂ ਨੂੰ 6 ਅਕਤੂਬਰ ਨੂੰ ਰਾਏਪੁਰ ਖੇਤਰੀ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਣਬੀਰ ਕਪੂਰ ਨੇ ਦੋ ਹਫਤਿਆਂ ਦਾ ਸਮਾਂ ਮੰਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਲ ਹੀ 'ਚ ਤਿੰਨਾਂ ਕਲਾਕਾਰਾਂ ਨੂੰ ਸੰਮਨ ਭੇਜ ਕੇ ਵੱਖ-ਵੱਖ ਤਰੀਕਾਂ 'ਤੇ ਏਜੰਸੀ ਦੇ ਰਾਏਪੁਰ ਦਫ਼ਤਰ 'ਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।
ਐਪ ਪ੍ਰਮੋਸ਼ਨ ਅਤੇ ਵਿਆਹ ਵਿੱਚ ਸੈਲੇਬਸ ਨੇ ਹਿੱਸਾ ਲਿਆ
ਈਡੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਉਨ੍ਹਾਂ ਦੇ ਬਿਆਨ ਦਰਜ ਕਰੇਗਾ ਅਤੇ ਐਪ ਦੇ ਪ੍ਰਮੋਟਰਾਂ ਦੁਆਰਾ ਕਥਿਤ ਤੌਰ 'ਤੇ ਕੀਤੇ ਗਏ ਫੰਡਾਂ ਦੇ ਭੁਗਤਾਨ ਅਤੇ ਪ੍ਰਾਪਤੀ ਦੇ ਤਰੀਕੇ ਨੂੰ ਸਮਝਣ ਦੀ ਕੋਸ਼ਿਸ਼ ਕਰੇਗਾ। ਰਿਪੋਰਟਾਂ ਮੁਤਾਬਕ ਇਨ੍ਹਾਂ ਕਲਾਕਾਰਾਂ ਨੂੰ ਕੇਸ ਵਿੱਚ ਮੁਲਜ਼ਮ ਨਹੀਂ ਬਣਾਇਆ ਜਾਵੇਗਾ। ਦੱਸਿਆ ਜਾਂਦਾ ਹੈ ਕਿ ਇਨ੍ਹਾਂ ਕਲਾਕਾਰਾਂ ਨੇ ਮਹਾਦੇਵ ਐਪ ਦਾ ਪ੍ਰਚਾਰ ਕੀਤਾ ਸੀ ਅਤੇ ਕੁਝ ਨੇ ਐਪ ਦੇ ਪ੍ਰਮੋਟਰਾਂ 'ਚੋਂ ਇਕ ਦੇ ਵਿਦੇਸ਼ੀ ਵਿਆਹ 'ਚ ਮਹਿਮਾਨਾਂ ਦਾ ਮਨੋਰੰਜਨ ਕੀਤਾ ਸੀ। ਰਿਪੋਰਟਾਂ ਮੁਤਾਬਕ ਦੋਸ਼ੀ ਸੌਰਭ ਚੰਦਰਾਕਰ ਅਤੇ ਰਵੀ ਉੱਪਲ ਦੀ ਕੰਪਨੀ ਦੁਬਈ ਤੋਂ ਚੱਲ ਰਹੀ ਸੀ।ਉਨ੍ਹਾਂ 'ਤੇ ਦੋਸ਼ ਹੈ ਕਿ ਉਹ ਨਵੇਂ ਯੂਜ਼ਰਸ ਦੀ ਭਰਤੀ ਕਰਨ, ਯੂਜ਼ਰ ਆਈਡੀ ਬਣਾਉਣ ਅਤੇ ਬੇਨਾਮ ਬੈਂਕ ਖਾਤਿਆਂ ਦੇ ਗੁੰਝਲਦਾਰ ਨੈੱਟਵਰਕ ਰਾਹੀਂ ਮਨੀ ਲਾਂਡਰਿੰਗ ਕਰਨ ਦੀ ਸਕੀਮ ਚਲਾ ਰਹੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।