ਪੜਚੋਲ ਕਰੋ
Advertisement
ਕੰਗਨਾ ਖਿਲਾਫ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਕਸ਼ਨ, ਮੁੰਬਈ ਪੁਲਿਸ ਕੰਗਨਾ ਡਰੱਗ ਕੇਸ ਦੀ ਕਰੇਗੀ ਜਾਂਚ
ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਐਕਟਰਸ ਕੰਗਣਾ ਰਨੌਤ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਕਿ ਡਰੱਗ ਕੇਸ ਵਿੱਚ ਮੁੰਬਈ ਪੁਲਿਸ ਐਕਟਰਸ ਖਿਲਾਫ ਜਾਂਚ ਕਰੇਗੀ।
ਮੁੰਬਈ: ਕੰਗਨਾ ਰਨੌਤ ਤੇ ਮਹਾਰਾਸ਼ਟਰ ਸਰਕਾਰ ਦਰਮਿਆਨ ਤਲਖ਼ੀ ਵਧਦੀ ਹੀ ਜਾ ਰਹੀ ਹੈ। ਦੋਵਾਂ ਧਿਰਾਂ ਨੇ ਇੱਕ-ਦੂਜੇ ਖਿਲਾਫ ਖੂਬ ਜ਼ਹਿਰ ਉਗਲਿਆ। ਹਾਲ ਹੀ 'ਚ ਕੰਗਨਾ ਰਨੌਤ ਮੁੰਬਈ ਲਈ ਰਵਾਨਾ ਹੋ ਗਈ। ਸੂਤਰਾਂ ਮੁਤਾਬਕ ਕੰਗਨਾ ਚੰਡੀਗੜ੍ਹ ਤੋਂ ਮੁੰਬਈ ਲਈ ਫਲਾਈਟ ਚੜ੍ਹੇਗੀ।
ਇਸ ਦੌਰਾਨ ਖ਼ਬਰ ਆਈ ਹੈ ਕਿ ਮਹਾਰਾਸ਼ਟਰ ਸਰਕਾਰ ਦਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਮੁੰਬਈ ਪੁਲਿਸ ਨੂੰ ਹੁਕਮ ਜਾਰੀ ਕਰ ਕੰਗਨਾ ਖਿਲਾਫ ਡਰੱਗ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਪਿੱਛੇ ਕਿਹਾ ਜਾ ਰਿਹਾ ਹੈ ਕਿ ਐਕਟਰ ਅਧਿਐਨ ਸੁਮਨ ਨੇ ਇੰਟਰਵਿਊ 'ਚ ਕਿਹਾ ਸੀ ਕਿ ਕੰਗਨਾ ਡਰੱਗ ਦਾ ਇਸਤੇਮਾਲ ਕਰਦੀ ਸੀ।
ਦੱਸ ਦਈਏ ਕਿ ਬੀਤੇ ਕਈ ਦਿਨਾਂ ਤੋਂ ਮਹਾਰਾਸ਼ਟਰ ਸਰਕਾਰ ਤੇ ਕੰਗਨਾ ਰਨੌਤ ਵੱਲੋਂ ਇੱਕ ਦੂਜੇ ਨੂੰ ਖੂਬ ਖਰੀ-ਖਰੀ ਸੁਣਾਈ ਜਾ ਰਹੀ ਹੈ। ਇਸੇ ਦੌਰਾਨ ਬੀਐਮਸੀ ਵਲੋਂ ਕੰਗਨਾ ਦੇ ਮੁੰਬਈ ਦਫਤਰ ਬਾਹਰ ਵੀ ਨੋਟਿਸ ਲਾ 24 ਘੰਟਿਆਂ 'ਚ ਜਵਾਬ ਦੀ ਮੰਗ ਕੀਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement