Malaika Arora: ਦੁਲਹਨ ਵਾਂਗ ਸਜੀ ਮਲਾਇਕਾ ਅਰੋੜਾ ? ਬਾਲੀਵੁੱਡ ਮੁੰਨੀ ਦਾ ਵੀਡੀਓ ਵੇਖ ਯੂਜ਼ਰਸ ਬੋਲੇ- 'ਬੋਨੀ ਕਪੂਰ ਜੀ ਦੀ ਲਾਡਲੀ ਨੂੰਹ'
Malaika Arora Viral Video: ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਇੰਟਰਨੈੱਟ ਦਾ ਤਾਪਮਾਨ ਵਧਾਉਂਦੀ ਰਹਿੰਦੀ ਹੈ।
Malaika Arora Viral Video: ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਇੰਟਰਨੈੱਟ ਦਾ ਤਾਪਮਾਨ ਵਧਾਉਂਦੀ ਰਹਿੰਦੀ ਹੈ। ਇੱਕ ਵਾਰ ਫਿਰ ਉਸ ਨੇ ਸੋਸ਼ਲ ਮੀਡੀਆ 'ਤੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਿਆ ਹੈ।
ਮਲਾਇਕਾ ਅਰੋੜਾ ਨੇ ਦਿਖਾਇਆ ਮਰਾਠੀ ਲੁੱਕ
ਮਲਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜੋ ਅੱਗ ਵਾਂਗ ਵਾਇਰਲ ਹੋ ਰਹੀ ਹੈ, ਜਿਸ 'ਚ ਮਲਾਇਕਾ ਮਰਾਠੀ ਲੁੱਕ 'ਚ ਨਜ਼ਰ ਆ ਰਹੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਪਰੰਪਰਾਗਤ ਤੋਂ ਵੱਧ ਖੂਬਸੂਰਤ।'
View this post on Instagram
ਦੁਲਹਨ ਦੀ ਤਰ੍ਹਾਂ ਸਜੀ ਮਲਾਇਕਾ
ਵੀਡੀਓ 'ਚ ਮਲਾਇਕਾ ਖੁਦ ਦਾ ਸ਼ਿੰਗਾਰ ਕਰਦੀ ਨਜ਼ਰ ਆ ਰਹੀ ਹੈ, ਜਿੱਥੇ ਉਹ ਆਪਣੇ ਵਾਲਾਂ 'ਚ ਗਜਰੇ ਸਣੇ ਹੋਰ ਵੀ ਸਭ ਕੁਝ ਲਗਾ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਪੋਸਟ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਅਦਾਕਾਰਾ ਦੇ ਇਸ ਲੁੱਕ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ।
ਵੀਡੀਓ 'ਤੇ ਫੈਨਜ਼ ਨੇ ਕੀਤੇ ਕਮੈਂਟਸ
ਇਸ ਵੀਡੀਓ ਉੱਪਰ ਇੱਕ ਯੂਜ਼ਰ ਨੇ ਕਮੈਂਟ 'ਚ ਲਿਖਿਆ, 'ਬੋਨੀ ਕਪੂਰ ਜੀ ਦੀ ਲਾਡਲੀ ਨੂੰਹ।' ਇਕ ਹੋਰ ਯੂਜ਼ਰ ਨੇ ਲਿਖਿਆ, 'ਉਹ 50 ਸਾਲ ਦੀ ਨਹੀਂ ਲੱਗਦੀ, ਯਾਰ।' ਇੱਕ ਪ੍ਰਸ਼ੰਸਕ ਨੇ ਲਿਖਿਆ ਹੈ ਕਿ 'ਤੁਸੀਂ ਬਹੁਤ ਖੂਬਸੂਰਤ ਲੱਗ ਰਹੇ ਹੋ।' ਇੱਕ ਪ੍ਰਸ਼ੰਸਕ ਨੇ ਲਿਖਿਆ ਕਿ 'ਮਲਾਇਕਾ ਇੰਡੀਅਨ ਲੁੱਕ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।' ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਕਿ 'ਮੈਮ, ਤੁਸੀਂ ਹਮੇਸ਼ਾ ਅਜਿਹੇ ਹੀ ਰਿਹਾ ਹੋ।'
ਦੱਸ ਦੇਈਏ ਕਿ ਹਾਲ ਹੀ ਵਿੱਚ ਅਦਾਕਾਰਾ 48 ਸਾਲ ਦੀ ਹੋ ਗਈ ਹੈ। ਉਸਨੇ ਬਾਲੀਵੁੱਡ ਵਿੱਚ ਕਈ ਆਈਟਮ ਗੀਤਾਂ ਵਿੱਚ ਆਪਣੀ ਅਦਾਕਾਰੀ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।