ਪੜਚੋਲ ਕਰੋ

Jacqueline Fernandez : ਜੈਕਲੀਨ ਫਰਨਾਂਡੀਜ਼ ਨੂੰ ਹਾਲੀਵੁੱਡ ਸਟਾਰ ਨਾਲ ਵੇਖ ਮੀਕਾ ਸਿੰਘ ਬੋਲੇ - 'ਇਹ ਠੱਗ ਸੁਕੇਸ਼ ਤੋਂ ਬਿਹਤਰ...'

Mika Singh Tweet on Jacqueline Fernandez's pic: ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡਿਸ ਹਾਲ ਹੀ 'ਚ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹੈ। ਜਦੋਂ ਤੋਂ ਜੈਕਲੀਨ ਦਾ ਨਾਂ ਠੱਗ ਸੁਕੇਸ਼ ਚੰਦਰਸ਼ੇਖਰ

Mika Singh Tweet on Jacqueline Fernandez's pic: ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡਿਸ ਹਾਲ ਹੀ 'ਚ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹੈ। ਜਦੋਂ ਤੋਂ ਜੈਕਲੀਨ ਦਾ ਨਾਂ ਠੱਗ ਸੁਕੇਸ਼ ਚੰਦਰਸ਼ੇਖਰ ਕੇਸ ਨਾਲ ਜੁੜਿਆ ਹੈ, ਅਭਿਨੇਤਰੀ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦਾ ਅਸਰ ਉਸ ਦੇ ਕਰੀਅਰ 'ਤੇ ਵੀ ਦੇਖਣ ਨੂੰ ਮਿਲਿਆ। ਹੁਣ ਇਕ ਵਾਰ ਫਿਰ ਉਨ੍ਹਾਂ ਦਾ ਨਾਂ ਸੁਕੇਸ਼ ਚੰਦਰਸ਼ੇਖਰ ਨਾਲ ਜੋੜਿਆ ਜਾ ਰਿਹਾ ਹੈ। ਇਸ ਵਾਰ ਉਨ੍ਹਾਂ ਦਾ ਨਾਂ ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਨੇ ਜੋੜਿਆ ਹੈ।

Jean-Claude Van Damme ਨਾਲ ਜੈਕਲੀਨ ਦੀ ਇਹ ਤਸਵੀਰ ਚਰਚਾ 'ਚ  

ਦਰਅਸਲ, ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਹਾਲੀਵੁੱਡ ਸਟਾਰ ਜੀਨ-ਕਲਾਡ ਵੈਨ ਡੈਮ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਨੂੰ ਸਾਂਝਾ ਕਰਦੇ ਹੋਏ, ਅਦਾਕਾਰਾ ਨੇ ਲਿਖਿਆ ਕਿ 'ਲੇਜੈਂਡ ਵੈਨ ਡੈਮ ਨਾਲ ਕੌਲੈਬ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦੀ।' ਉਨ੍ਹਾਂ ਦੀ ਇਸ ਤਸਵੀਰ 'ਤੇ ਕਮੈਂਟਸ ਦੀ ਬਰਸਾਤ ਹੋਣ ਲੱਗੀ। ਯੂਜ਼ਰਸ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਜਿੱਥੇ ਕਿਸੇ ਨੇ ਉਨ੍ਹਾਂ ਦੇ ਆਉਣ ਵਾਲੇ ਪ੍ਰੋਜੈਕਟ ਨੂੰ ਲੈ ਕੇ ਖੁਸ਼ੀ ਜਤਾਈ, ਉੱਥੇ ਹੀ ਕਈਆਂ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਅੰਦਾਜ਼ੇ ਵੀ ਲਗਾਏ।

ਮੀਕਾ ਸਿੰਘ ਨੇ ਸੁਕੇਸ਼ ਨੂੰ ਲੈ ਕੀਤਾ ਮਜ਼ਾਕ  

ਪਰ ਉਦੋਂ ਹਲਚਲ ਮਚ ਗਈ ਜਦੋਂ ਮੀਕਾ ਸਿੰਘ ਨੇ ਵੀ ਅਦਾਕਾਰਾ ਦੀ ਇਸ ਫੋਟੋ 'ਤੇ ਕੁਮੈਂਟ ਕੀਤਾ। ਜੈਕਲੀਨ ਦੀ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਮੀਕਾ ਨੇ ਲਿਖਿਆ, 'ਤੁਸੀਂ ਬਹੁਤ ਖੂਬਸੂਰਤ ਲੱਗ ਰਹੇ ਹੋ... ਉਹ ਸੁਕੇਸ਼ ਤੋਂ ਕਾਫੀ ਬਿਹਤਰ ਹੈ।' ਗਾਇਕ ਵੱਲੋਂ ਕੀਤੀਆਂ ਅਜਿਹੀਆਂ ਟਿੱਪਣੀਆਂ ਨੂੰ ਲੈ ਕੇ ਹੰਗਾਮਾ ਮੱਚ ਗਿਆ। ਵਧਦੇ ਵਿਵਾਦ ਨੂੰ ਦੇਖਦੇ ਹੋਏ ਮੀਕਾ ਨੇ ਇਸ ਟਵੀਟ ਨੂੰ ਆਪਣੇ ਟਵਿਟਰ ਹੈਂਡਲ ਤੋਂ ਕੁਝ ਸਮੇਂ ਲਈ ਡਿਲੀਟ ਕਰ ਦਿੱਤਾ।

ਸੁਕੇਸ਼ ਨਾਲ ਜੈਕਲੀਨ ਦੇ ਰਿਸ਼ਤੇ ਦੀ ਕਾਫੀ ਚਰਚਾ

ਦੱਸ ਦੇਈਏ ਕਿ ਸੁਕੇਸ਼ ਚੰਦਰਸ਼ੇਖਰ ਮਾਮਲੇ ਦੌਰਾਨ ਜੈਕਲੀਨ ਤੋਂ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋਈਆਂ ਹਨ। ਸੁਕੇਸ਼ ਜੈਕਲੀਨ ਨੂੰ ਮਹਿੰਗੇ ਤੋਹਫੇ ਵੀ ਦਿੰਦਾ ਸੀ। ਇੰਨਾ ਹੀ ਨਹੀਂ ਜੇਲ ਜਾਣ ਤੋਂ ਬਾਅਦ ਵੀ ਠੱਗ ਸੁਕੇਸ਼ ਅਦਾਕਾਰਾ ਨੂੰ ਲਵ ਲੈਟਰ ਲਿਖਦਾ ਰਹਿੰਦਾ ਹੈ। ਸੁਕੇਸ਼ ਦੀ ਅਸਲੀਅਤ ਜਾਣਨ ਤੋਂ ਬਾਅਦ ਹੁਣ ਅਦਾਕਾਰਾ ਨੇ ਉਸ ਤੋਂ ਦੂਰੀ ਬਣਾ ਲਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget