Actor Hospitalised: ਸਾਹ ਲੈਣ 'ਚ ਪਰੇਸ਼ਾਨੀ ਦੇ ਚੱਲਦੇ ਹਸਪਤਾਲ ਭਰਤੀ ਹੋਇਆ ਮਸ਼ਹੂਰ ਅਦਾਕਾਰ, ਫੈਨਜ਼ ਮੰਗ ਰਹੇ ਦੁਆਵਾਂ
Mohanlal Hospitalised: ਮਸ਼ਹੂਰ ਅਦਾਕਾਰ ਮੋਹਨ ਲਾਲ ਨੂੰ ਲੈ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਪ੍ਰਸ਼ੰਸਕਾਂ ਦੇ ਚਹੇਤੇ ਸੁਪਰਸਟਾਰ ਮੋਹਨ ਲਾਲ ਨੂੰ ਹਸਪਤਾਲ
Mohanlal Hospitalised: ਮਸ਼ਹੂਰ ਅਦਾਕਾਰ ਮੋਹਨ ਲਾਲ ਨੂੰ ਲੈ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਪ੍ਰਸ਼ੰਸਕਾਂ ਦੇ ਚਹੇਤੇ ਸੁਪਰਸਟਾਰ ਮੋਹਨ ਲਾਲ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਫੈਨਜ਼ ਕਾਫੀ ਚਿੰਤਾ ਜ਼ਾਹਿਰ ਕਰ ਰਹੇ ਹਨ। ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਤੇਜ਼ ਬੁਖਾਰ ਦੇ ਨਾਲ-ਨਾਲ ਸਾਹ ਲੈਣ 'ਚ ਤਕਲੀਫ ਅਤੇ ਮਾਸਪੇਸ਼ੀਆਂ 'ਚ ਦਰਦ ਦੀ ਸ਼ਿਕਾਇਤ ਸੀ।
ਸੁਪਰਸਟਾਰ ਦੀ ਖਰਾਬ ਸਿਹਤ ਨੇ ਨਾ ਸਿਰਫ ਪ੍ਰਸ਼ੰਸਕਾਂ ਨੂੰ ਸਗੋਂ ਫਿਲਮ ਇੰਡਸਟਰੀ ਦੇ ਉਨ੍ਹਾਂ ਦੇ ਦੋਸਤਾਂ ਨੂੰ ਵੀ ਚਿੰਤਤ ਕੀਤਾ ਹੈ। ਡਾਕਟਰਾਂ ਨੂੰ ਸ਼ੱਕ ਹੈ ਕਿ ਉਹ ਸਾਹ ਸਬੰਧੀ ਵਾਇਰਲ ਇਨਫੈਕਸ਼ਨ ਤੋਂ ਪੀੜਤ ਹੈ।
ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਹਸਪਤਾਲ ਦੇ ਅਧਿਕਾਰੀਆਂ ਨੇ ਇੱਕ ਬਿਆਨ ਜਾਰੀ ਕਰ ਕੇ ਦੱਸਿਆ ਕਿ 64 ਸਾਲਾ ਮੋਹਨਲਾਲ ਤੇਜ਼ ਬੁਖਾਰ, ਸਾਹ ਲੈਣ 'ਚ ਤਕਲੀਫ ਅਤੇ ਮਾਇਲਜੀਆ ਤੋਂ ਪੀੜਤ ਹਨ। ਉਨ੍ਹਾਂ ਨੂੰ ਵਾਇਰਲ ਸਾਹ ਦੀ ਲਾਗ ਹੋਣ ਦਾ ਸ਼ੱਕ ਹੈ। ਉਨ੍ਹਾਂ ਨੂੰ 5 ਦਿਨਾਂ ਦੇ ਆਰਾਮ ਨਾਲ ਦਵਾਈਆਂ ਲੈਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੋਹਨਲਾਲ ਗੁਜਰਾਤ 'ਚ 'ਐੱਲ 2: ਏਮਪੁਰਾਨ' ਦੀ ਸ਼ੂਟਿੰਗ ਪੂਰੀ ਕਰਕੇ ਕੇਰਲ ਦੇ ਕੋਚੀ ਪਰਤ ਆਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਾ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ 'ਚ ਦਾਖਲ ਕਰਵਾਇਆ ਗਿਆ। ਜਿਵੇਂ ਹੀ ਸੁਪਰਸਟਾਰ ਦੇ ਹਸਪਤਾਲ 'ਚ ਭਰਤੀ ਹੋਣ ਦੀ ਖਬਰ ਆਈ ਤਾਂ ਪ੍ਰਸ਼ੰਸਕਾਂ ਨੇ ਐਕਸ 'ਤੇ ਆ ਕੇ ਚਿੰਤਾ ਪ੍ਰਗਟ ਕੀਤੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਸ਼ੰਸਕ ਸੁਪਰਸਟਾਰ ਦੀ ਸਿਹਤ ਨੂੰ ਲੈ ਕੇ ਚਿੰਤਤ
ਇੱਕ ਪ੍ਰਸ਼ੰਸਕ ਨੇ ਟਿੱਪਣੀ ਕੀਤੀ, 'ਮੈਨੂੰ ਲਗਦਾ ਹੈ ਕਿ ਮੋਹਨ ਲਾਲ ਭਾਰਤ ਦੇ ਉਨ੍ਹਾਂ ਕੁਝ ਅਭਿਨੇਤਾਵਾਂ ਵਿੱਚੋਂ ਇੱਕ ਹੋਣਗੇ ਜੋ ਬਿਨਾਂ ਆਰਾਮ ਦੇ ਲਗਭਗ ਪੂਰਾ ਦਿਨ ਕਿਸੇ ਨਾ ਕਿਸੇ ਕੰਮ ਵਿੱਚ ਰੁੱਝੇ ਰਹਿੰਦੇ ਹਨ। ਮੈਨੂੰ ਉਮੀਦ ਹੈ ਕਿ ਤੁਸੀਂ ਜਲਦੀ ਠੀਕ ਹੋ ਜਾਓਗੇ। ਕੰਮ ਦੀ ਗੱਲ ਕਰੀਏ ਤਾਂ ਮੋਹਨ ਲਾਲ ਅਤੇ ਫਿਲਮਕਾਰ ਸਤਿਆਨ ਅਥਿਕਡ ਇੱਕ ਫਿਲਮ ਲਈ ਇਕੱਠੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਫਿਲਮ 'ਤੇ ਕੰਮ ਸ਼ੁਰੂ ਹੋ ਜਾਵੇਗਾ। ਫਿਲਮ 'ਚ ਮੋਹਨ ਲਾਲ ਨੂੰ ਇਕ ਆਮ ਆਦਮੀ ਦਾ ਉਹੀ ਕਿਰਦਾਰ ਨਿਭਾਉਂਦੇ ਦੇਖਿਆ ਜਾ ਸਕਦਾ ਹੈ, ਜੋ ਉਸ ਨੇ ਸੁਪਰਹਿੱਟ ਫਿਲਮ 'ਨੇਰੂ' 'ਚ ਨਿਭਾਇਆ ਸੀ।