Swara Bhaskar on Moosewala Murder: ਮਸ਼ਹੂਰ ਰੈਪਰ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਿਲਮੀ ਦੁਨੀਆ ਪੂਰੀ ਤਰ੍ਹਾਂ ਨਾਲ ਹਿੱਲ ਗਈ ਹੈ। ਹਰ ਪਾਸੇ, ਸਾਰੀਆਂ ਮਸ਼ਹੂਰ ਹਸਤੀਆਂ ਅਤੇ ਉਨ੍ਹਾਂ ਦੇ ਫੈਨਜ਼ ਸਿੱਧੂ ਮੂਸੇਵਾਲਾ ਨੂੰ ਲੈ ਕੇ ਸੋਗ ਮਨਾ ਰਹੇ ਹਨ। ਇਸ ਦੌਰਾਨ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਵਰਾ ਭਾਸਕਰ ਨੇ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਉਨ੍ਹਾਂ ਦੀ ਮੌਤ 'ਤੇ ਅਫਸੋਸ ਪ੍ਰਗਟ ਕੀਤਾ ਹੈ। ਹਾਲਾਂਕਿ ਹੁਣ ਸੋਸ਼ਲ ਮੀਡੀਆ 'ਤੇ ਫੈਨਜ਼ ਇਸ ਮਾਮਲੇ ਨੂੰ ਲੈ ਕੇ ਸਵਰਾ ਭਾਸਕਰ 'ਤੇ ਨਿਸ਼ਾਨਾ ਸਾਧ ਰਹੇ ਹਨ।
ਸਵਰਾ ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਜਤਾਇਆ ਦੁੱਖ ਦਰਅਸਲ, ਸਿੱਧੂ ਮੂਸੇਵਾਲਾ ਦੇ ਇਸ ਅਚਨਚੇਤ ਕਤਲ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪੰਜਾਬ ਫਿਲਮ ਇੰਡਸਟਰੀ, ਬਾਲੀਵੁੱਡ ਤੋਂ ਲੈ ਕੇ ਦੇਸ਼-ਵਿਦੇਸ਼ ਤੱਕ ਹਰ ਕੋਈ ਆਪਣੀ ਪ੍ਰਤੀਕਿਰਿਆ ਦੇ ਰਿਹਾ ਹੈ। ਇਸ ਕੜੀ 'ਚ ਸਵਰਾ ਭਾਸਕਰ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੈਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਖਬਰ ਸੁਣ ਕੇ ਹੈਰਾਨ ਹਾਂ। ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਸਿੱਧੂ ਮੂਸੇਵਾਲਾ ਉਹ ਵਿਅਕਤੀ ਸਨ ਜਿਨ੍ਹਾਂ ਨੇ ਦੇਸ਼ ਵਿੱਚ ਸਭ ਤੋਂ ਪਹਿਲਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਹਾਲਾਂਕਿ, ਸਵਰਾ ਦਾ ਇਹੀ ਟਵੀਟ ਉਹਨਾਂ 'ਤੇ ਉਲਟਾ ਪੈ ਗਿਆ। ਜਿਸ 'ਤੇ ਫੈਨਜ਼ ਨੇ ਉਹਨਾਂ ਨੂੰ ਕਮੈਂਟ 'ਚ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।