ਪੜਚੋਲ ਕਰੋ

Motivational Speaker Vivek Bindra: ਵਿਵੇਕ ਬਿੰਦਰਾ ਦਾ ਪਤਨੀ ਨਾਲ ਹੋਇਆ ਕਲੇਸ਼, ਮੋਟੀਵੇਸ਼ਨਲ ਸਪੀਕਰ 'ਤੇ ਲੱਗੇ ਘਿਨੌਣੇ ਦੋਸ਼

FIR filed against motivational speaker Vivek Bindra: ਇੰਟਰਨੈਸ਼ਨਲ ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਕੋਈ ਹੋਰ ਨਹੀਂ ਬਲਕਿ ਉਨ੍ਹਾਂ ਦੀ ਪਤਨੀ ਯਾਨਿਕਾ ਹੈ।

FIR filed against motivational speaker Vivek Bindra: ਇੰਟਰਨੈਸ਼ਨਲ ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਕੋਈ ਹੋਰ ਨਹੀਂ ਬਲਕਿ ਉਨ੍ਹਾਂ ਦੀ ਪਤਨੀ ਯਾਨਿਕਾ ਹੈ। ਦਰਅਸਲ, ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ ਖਿਲਾਫ ਉਨ੍ਹਾਂ ਦੀ ਪਤਨੀ ਯਾਨਿਕਾ ਨੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਵਿਵੇਕ ਬਿੰਦਰਾ ਨਾ ਸਿਰਫ਼ ਇੱਕ ਯੂਟਿਊਬਰ, ਸਗੋਂ ਇੱਕ ਵੱਡਾ ਕਾਰੋਬਾਰੀ ਵੀ ਹੈ। ਆਖਿਰ ਇਹ ਮਾਮਲਾ ਕਿਉਂ ਭੱਖਦਾ ਜਾ ਰਿਹਾ ਹੈ, ਜਾਣਨ ਲਈ ਪੜ੍ਹੋ ਪੂਰੀ ਖਬਰ...

ਪਤਨੀ ਦੀ ਕੁੱਟਮਾਰ ਕਰਨ ਦੇ ਲੱਗੇ ਦੋਸ਼

ਦੱਸ ਦੇਈਏ ਕਿ 6 ਦਸੰਬਰ 2023 ਨੂੰ ਵਿਵੇਕ ਨੇ ਯਾਨਿਕਾ ਨਾਲ ਵਿਆਹ ਕਰਵਾਇਆ ਸੀ ਤੇ 14 ਦਸੰਬਰ ਨੂੰ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ। ਵਿਵੇਕ ਬਿੰਦਰਾ 'ਤੇ ਆਪਣੀ ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਦੋਸ਼ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰ ਵਿਵੇਕ ਬਿੰਦਰਾ ਆਪਣੇ ਆਪ ਨੂੰ ਬਿਜ਼ਨਸ ਗੁਰੂ ਕਹਿੰਦੇ ਹਨ। ਉਸ ਦੇ ਯੂਟਿਊਬ 'ਤੇ ਬਹੁਤ ਸਾਰੇ ਚੈਨਲ ਹਨ ਅਤੇ ਉਹ ਲੋਕਾਂ ਨੂੰ ਮਾਰਕੀਟਿੰਗ ਅਤੇ ਕਾਰੋਬਾਰ ਦੇ ਗੁਰ ਸਿਖਾਉਂਦੇ ਹਨ।

ਇੰਝ ਵਧਿਆ ਝਗੜਾ

ਜਾਣਕਾਰੀ ਲਈ ਦੱਸ ਦੇਈਏ ਕਿ ਵਿਵੇਕ ਬਿੰਦਰਾ ਦੇ ਸਾਲੇ ਵੈਭਵ ਕਵਾਤਰਾ ਨੇ ਨੋਇਡਾ ਪੁਲਿਸ ਸਟੇਸ਼ਨ ਸੈਕਟਰ 126 ਖੇਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿਚ ਉਸਨੇ ਲਿਖਿਆ ਕਿ ਉਸਦੀ ਭੈਣ ਦਾ ਵਿਆਹ 6 ਦਸੰਬਰ 2023 ਨੂੰ ਲਲਿਤ ਮਾਨਗਰ ਹੋਟਲ ਵਿਚ ਵਿਵੇਕ ਬਿੰਦਰਾ ਨਾਲ ਹੋਇਆ ਸੀ। ਉਹ ਨੋਇਡਾ ਵਿੱਚ ਸੁਪਰਨੋਵਾ ਵੈਸਟ ਰੈਜ਼ੀਡੈਂਸੀ 4209 ਪਲੇਟ ਸੈਕਟਰ 94 ਵਿੱਚ ਰਹਿੰਦਾ ਹੈ। ਵਿਵੇਕ ਦੀ ਪਤਨੀ ਨਾਲ ਕੁੱਟਮਾਰ ਦਾ ਵੀਡੀਓ ਵੀ ਸਾਹਮਣੇ ਆਇਆ ਹੈ। 7 ਦਸੰਬਰ ਨੂੰ ਤੜਕੇ 3 ਵਜੇ ਦੇ ਕਰੀਬ ਮੇਰਾ ਜੀਜਾ ਵਿਵੇਕ ਬਿੰਦਰਾ ਆਪਣੀ ਮਾਤਾ ਪ੍ਰਭਾ ਨਾਲ ਝਗੜਾ ਕਰ ਰਿਹਾ ਸੀ। ਇਸ ਮਾਮਲੇ 'ਤੇ ਜਦੋਂ ਮੇਰੀ ਭੈਣ ਯਾਨਿਕਾ ਨੇ ਦਖਲ ਦਿੱਤਾ ਤਾਂ ਜੀਜਾ ਵਿਵੇਕ ਨੇ ਮੇਰੀ ਭੈਣ ਨੂੰ ਕਮਰੇ 'ਚ ਬੰਦ ਕਰ ਦਿੱਤਾ ਅਤੇ ਉਸ ਨਾਲ ਬਦਸਲੂਕੀ ਕੀਤੀ। ਇਸ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੇ ਪੂਰੇ ਸਰੀਰ 'ਤੇ ਜ਼ਖ਼ਮ ਹੋ ਗਏ।

ਵਿਵੇਕ ਨੇ ਯਾਨਿਕਾ ਦਾ ਕੀਤਾ ਬੁਰਾ ਹਾਲ

ਇਸ ਤੋਂ ਬਾਅਦ ਵੈਭਵ ਕਵਾਤਰਾ ਨੇ ਦੱਸਿਆ ਕਿ ਉਸ ਦੀ ਭੈਣ ਯਾਨਿਕਾ ਇੰਨੀ ਜ਼ਖਮੀ ਹੋ ਗਈ ਕਿ ਉਸ ਦੀ ਸੁਣਨ ਸ਼ਕਤੀ ਵੀ ਖਤਮ ਹੋ ਗਈ। ਲੜਾਈ ਦੌਰਾਨ ਵਿਵੇਕ ਨੇ ਯਾਨਿਕਾ ਦੇ ਵਾਲ ਵੀ ਜ਼ੋਰ ਨਾਲ ਖਿੱਚ ਲਏ। ਸਿਰ 'ਤੇ ਸੱਟ ਲੱਗਣ ਤੋਂ ਬਾਅਦ ਉਸ ਨੂੰ ਵੀ ਚੱਕਰ ਆਉਣ ਲੱਗੇ। ਯਾਨਿਕਾ ਦਾ ਦਿੱਲੀ ਦੇ ਕੜਕੜਡੂਮਾ ਦੇ ਕੈਲਾਸ਼ ਦੀਪਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਲੜਾਈ ਦੌਰਾਨ ਵਿਵੇਕ ਨੇ ਯਾਨਿਕਾ ਦਾ ਮੋਬਾਈਲ ਵੀ ਤੋੜ ਦਿੱਤਾ। ਅਸੀਂ ਚਾਹੁੰਦੇ ਹਾਂ ਕਿ ਪੁਲਿਸ ਵਿਵੇਕ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget