House Firing: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਫਿਲਮ ਨਿਰਦੇਸ਼ਕ ਦੇ ਘਰ 'ਤੇ ਗੋਲੀਬਾਰੀ ਕਰਨ ਵਾਲਾ ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ...?
Rohit Shetty House Firing Case: ਸਿਨੇਮਾ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਫਿਲਮੀ ਸਿਤਾਰਿਆਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਨਿਵਾਸ ਦੇ...

Rohit Shetty House Firing Case: ਸਿਨੇਮਾ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਫਿਲਮੀ ਸਿਤਾਰਿਆਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਨਿਵਾਸ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਦੌਰਾਨ ਰਾਜਸਥਾਨ ਤੋਂ 6 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਾਜ਼ਾ ਕਾਰਵਾਈ ਤੋਂ ਬਾਅਦ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਕੁੱਲ ਗਿਣਤੀ ਹੁਣ 11 ਹੋ ਗਈ ਹੈ। ਕ੍ਰਾਈਮ ਬ੍ਰਾਂਚ ਨੇ ਮੁਲਜ਼ਮਾਂ ਨੂੰ ਰਾਜਸਥਾਨ ਤੋਂ ਫੜਿਆ ਹੈ ਅਤੇ ਉਨ੍ਹਾਂ ਨੂੰ ਮੁੰਬਈ ਲਿਆਂਦਾ ਜਾ ਰਿਹਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ 1 ਫਰਵਰੀ ਨੂੰ ਹਮਲਾਵਰਾਂ ਨੇ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਕਰੀਬ 5 ਰਾਊਂਡ ਫਾਇਰ ਕੀਤੇ ਸਨ। ਹੁਣ ਤੱਕ ਇਸ ਮਾਮਲੇ ਵਿੱਚ ਵੱਖ-ਵੱਖ ਥਾਵਾਂ ਤੋਂ 11 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ।
ਫਿਲਮ ਜਗਤ 'ਚ ਦਹਿਸ਼ਤ ਦਾ ਮਾਹੌਲ
ਇਸ ਘਟਨਾ ਤੋਂ ਬਾਅਦ ਪੂਰੀ ਫਿਲਮ ਇੰਡਸਟਰੀ ਵਿੱਚ ਸਹਿਮ ਦਾ ਮਾਹੌਲ ਹੈ। ਇੰਡੀਅਨ ਮੋਸ਼ਨ ਪਿਕਚਰ ਪ੍ਰੋਡਿਊਸਰਜ਼ ਐਸੋਸੀਏਸ਼ਨ (IMPPA) ਨੇ ਇਸ ਮਾਮਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਐਸੋਸੀਏਸ਼ਨ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਇੱਕ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
IMPPA ਨੇ ਚੁੱਕੇ ਸਵਾਲ
ਪੱਤਰ ਵਿੱਚ ਕਿਹਾ ਗਿਆ ਹੈ ਕਿ ਰੋਹਿਤ ਸ਼ੈੱਟੀ ਵਰਗੀ ਸ਼ਖਸੀਅਤ ਦੇ ਘਰ ਦੇ ਬਾਹਰ ਅਜਿਹੀ ਵਾਰਦਾਤ ਹੋਣਾ ਬਹੁਤ ਹੀ ਚਿੰਤਾਜਨਕ ਹੈ। ਐਸੋਸੀਏਸ਼ਨ ਨੇ ਕਿਹਾ, ਅਜਿਹੀਆਂ ਘਟਨਾਵਾਂ ਕਲਾਕਾਰਾਂ ਅਤੇ ਤਕਨੀਸ਼ੀਅਨਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਸੂਬਾ ਸਰਕਾਰ ਨੂੰ ਇਸ ਮਾਮਲੇ ਦੀ ਪਾਰਦਰਸ਼ੀ ਅਤੇ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਰੋਹਿਤ ਸ਼ੈੱਟੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਪੁਲਿਸ ਵੱਲੋਂ ਫਿਲਹਾਲ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਸਾਜ਼ਿਸ਼ ਦੇ ਪਿੱਛੇ ਦੇ ਅਸਲ ਮਾਸਟਰਮਾਈਂਡ ਅਤੇ ਮਕਸਦ ਦਾ ਪਤਾ ਲਗਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















