ਪੜਚੋਲ ਕਰੋ

Actor: ਇੱਕ ਦਿਨ 'ਚ 60 ਸਿਗਰੇਟ ਪੀਂਦਾ ਸੀ ਇਹ ਮਸ਼ਹੂਰ ਅਦਾਕਾਰ, ਜਾਣੋ ਆਪਣੇ ਹੀ ਪੁੱਤਰ ਨਾਲ ਕਿਉਂ ਕਰ ਬੈਠਾ ਨਫਰਤ ?

Bollywood Actor: ਬਾਲੀਵੁੱਡ ਅਦਾਕਾਰ ਨਾਨਾ ਪਾਟੇਕਰ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੁਝ ਅਜਿਹੇ ਖੁਲਾਸੇ ਕੀਤੇ ਹਨ, ਜਿਨ੍ਹਾਂ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਜੀ ਹਾਂ, ਆਪਣੀ ਨਿੱਜੀ ਜ਼ਿੰਦਗੀ ਬਾਰੇ ਬਹੁਤ ਘੱਟ

Bollywood Actor: ਬਾਲੀਵੁੱਡ ਅਦਾਕਾਰ ਨਾਨਾ ਪਾਟੇਕਰ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੁਝ ਅਜਿਹੇ ਖੁਲਾਸੇ ਕੀਤੇ ਹਨ, ਜਿਨ੍ਹਾਂ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਜੀ ਹਾਂ, ਆਪਣੀ ਨਿੱਜੀ ਜ਼ਿੰਦਗੀ ਬਾਰੇ ਬਹੁਤ ਘੱਟ ਗੱਲ ਕਰਨ ਵਾਲੇ ਨਾਨਾ ਪਾਟੇਕਰ ਨੇ ਹਾਲ ਹੀ 'ਚ ਕੁਝ ਕੌੜੀਆਂ ਸੱਚਾਈਆਂ ਦੱਸੀਆਂ, ਜਿਸ ਤੋਂ ਹਰ ਕੋਈ ਅਣਜਾਣ ਸੀ। ਉਨ੍ਹਾਂ ਦੱਸਿਆ ਕਿ ਉਹ ਸ਼ਰਾਬ ਨਹੀਂ ਪੀਂਦੇ ਸੀ, ਪਰ ਉਨ੍ਹਾਂ ਨੂੰ ਸਿਗਰਟ ਪੀਣ ਦੀ ਬਹੁਤ ਆਦਤ ਸੀ।

ਨਾਨਾ ਪਾਟੇਕਰ ਨੇ ਹਾਲ ਹੀ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਬੇਟੇ ਨਾਲ ਨਫ਼ਰਤ ਕਿਉਂ ਹੋ ਗਈ ਸੀ ਅਤੇ ਜਦੋਂ ਉਸਦੀ ਮੌਤ ਹੋਈ ਸੀ ਤਾਂ ਉਨ੍ਹਾਂ ਨੂੰ ਸਦਮਾ ਲੱਗ ਗਿਆ ਸੀ। ਅਦਾਕਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਗਰਟ ਪੀਣ ਦੀ ਅਜਿਹੀ ਆਦਤ ਪੈ ਗਈ ਸੀ ਕਿ ਉਹ ਦਿਨ ਵਿਚ 60 ਸਿਗਰਟਾਂ ਪੀਂਦੇ ਸੀ, ਪਰ ਕਿਸੇ ਖਾਸ ਵਿਅਕਤੀ ਦੀ ਇਕ ਗੱਲ ਨੇ ਇਸ ਭੈੜੀ ਲਤ ਨੂੰ ਖਤਮ ਕਰ ਦਿੱਤਾ।  

ਨਾਨਾ ਪਾਟੇਕਰ ਨੇ 'ਦਿ ਲਲਨਟੌਪ' ਨਾਲ ਗੱਲਬਾਤ ਦੌਰਾਨ ਆਪਣੀ ਨਿੱਜੀ ਜ਼ਿੰਦਗੀ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਉਹ ਆਪਣੀ ਪਤਨੀ ਨੂੰ ਕਿਵੇਂ ਮਿਲਿਆ, ਉਨ੍ਹਾਂ ਆਪਣੇ ਬੇਟੇ ਨਾਲ ਨਫ਼ਰਤ ਕਿਉਂ ਕਰਨੀ ਸ਼ੁਰੂ ਕੀਤੀ ਅਤੇ ਕਿਵੇਂ ਉਨ੍ਹਾਂ ਨੇ ਸਿਗਰਟ ਪੀਣ ਦੀ ਆਪਣੀ ਬੁਰੀ ਆਦਤ ਨੂੰ ਖਤਮ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾ ਦਾ ਇੱਕ ਬੇਟਾ ਸੀ, ਜਿਸ ਦਾ ਨਾਂ ਉਨ੍ਹਾਂ ਨੇ ਦੁਰਵਾਸਾ ਰੱਖਿਆ। ਜਨਮ ਤੋਂ ਹੀ ਉਸਦੀ ਇੱਕ ਅੱਖ ਵਿੱਚ ਸਮੱਸਿਆ ਸੀ। ਉਹ ਦੇਖ ਨਹੀਂ ਸਕਦਾ ਸੀ।

ਨਾਨਾ ਨੂੰ ਪੁੱਤਰ ਨਾਲ ਇਸ ਕਾਰਨ ਹੋਈ ਨਫਰਤ

ਅਭਿਨੇਤਾ ਨੇ ਦੱਸਿਆ, 'ਮੈਂਨੂੰ ਇੰਨੀ ਨਫ਼ਰਤ ਹੋਣ ਲੱਗੀ ਸੀ ਕਿ ਜਦੋਂ ਮੈਂ ਉਸ ਨੂੰ ਦੇਖਿਆ ਤਾਂ ਮੈਂ ਸੋਚਿਆ ਕਿ ਲੋਕ ਇਸ ਬਾਰੇ ਕੀ ਸੋਚਣਗੇ ਕਿ ਨਾਨਾ ਦਾ ਕਿਹੋ ਜਿਹਾ ਪੁੱਤਰ ਹੈ। ਮੈਂ ਇਸ ਬਾਰੇ ਨਹੀਂ ਸੋਚਿਆ ਕਿ ਉਹ ਕੀ ਮਹਿਸੂਸ ਕਰਦਾ ਹੈ। ਮੈਂ ਸਿਰਫ਼ ਇਹੀ ਸੋਚਿਆ ਕਿ ਲੋਕ ਮੇਰੇ ਪੁੱਤਰ ਬਾਰੇ ਕੀ ਸੋਚਣਗੇ। ਅਦਾਕਾਰ ਨੇ ਦੱਸਿਆ ਕਿ ਅਸੀਂ ਇਸ ਦਾ ਨਾਂ ਦੁਰਵਾਸਾ ਰੱਖਿਆ ਸੀ। ਢਾਈ ਸਾਲ ਸਾਡੇ ਨਾਲ ਬਿਤਾਏ ਤੇ ਫਿਰ ਇਸ ਦੁਨੀਆਂ ਤੋਂ ਚਲੇ ਗਏ। ਉਨ੍ਹਾਂ ਕਿਹਾ ਕਿ, 'ਤੁਸੀਂ ਕੀ ਕਰ ਸਕਦੇ ਹੋ। ਜ਼ਿੰਦਗੀ ਵਿੱਚ ਕੁਝ ਚੀਜ਼ਾਂ ਤੈਅ ਹੁੰਦੀਆਂ ਹਨ।  

ਇਸੇ ਗੱਲਬਾਤ ਵਿੱਚ ਉਨ੍ਹਾਂ ਨੇ ਦੱਸਿਆ ਕਿ ਮੈਂ ਸਿਗਰਟ ਪੀਣ ਦਾ ਆਦੀ ਸੀ। ਮੈਂ ਨਹਾਉਂਦੇ ਸਮੇਂ ਵੀ ਸਿਗਰਟ ਪੀਂਦਾ ਸੀ। ਉਸ ਸਮੇਂ ਮੈਂ ਇੱਕ ਦਿਨ ਵਿੱਚ ਲਗਭਗ 60 ਸਿਗਰਟਾਂ ਪੀਂਦਾ ਸੀ। ਬਦਬੂ ਕਾਰਨ ਮੇਰੀ ਕਾਰ ਵਿਚ ਕੋਈ ਨਹੀਂ ਬੈਠਦਾ ਸੀ। ਹਾਲਾਂਕਿ ਮੈਂ ਕਦੇ ਸ਼ਰਾਬ ਨਹੀਂ ਪੀਤੀ ਪਰ ਸਿਗਰਟ ਬਹੁਤ ਪੀਂਦਾ ਸੀ। ਪਰ, ਮੇਰੀ ਭੈਣ ਦੇ ਕੁਝ ਸ਼ਬਦਾਂ ਨੇ ਮੈਨੂੰ ਇਸ ਭੈੜੀ ਲਤ ਤੋਂ ਸਦਾ ਲਈ ਛੁਟਕਾਰਾ ਦਿਵਾ ਦਿੱਤਾ। 

ਉਨ੍ਹਾਂ ਦੱਸਿਆ ਕਿ ਮੇਰੀ ਭੈਣ ਨੇ ਵੀ ਆਪਣੇ ਇਕਲੌਤੇ ਪੁੱਤਰ ਨੂੰ ਗੁਆਇਆ ਸੀ। ਉਸਨੇ ਮੈਨੂੰ ਸਿਗਰਟ ਪੀਣ ਤੋਂ ਬਾਅਦ ਖੰਘਦੇ ਦੇਖਿਆ। ਉਸ ਨੇ ਕਿਹਾ, 'ਤੁਸੀਂ ਹੋਰ ਕੀ ਵੇਖਣਾ ਚਾਹੁੰਦੇ ਹੋ?' ਇਹ ਸੁਣ ਕੇ ਨਾਨਾ ਪਾਟੇਕਰ ਬਹੁਤ ਦੁਖੀ ਹੋਏ ਅਤੇ ਉਨ੍ਹਾਂ ਨੇ ਉਸੇ ਦਿਨ ਤੋਂ ਸਿਗਰਟ ਪੀਣੀ ਛੱਡ ਦਿੱਤੀ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget