Drugs Case: ਕਾਮੇਡੀਅਨ ਭਾਰਤੀ ਸਿੰਘ ਦੇ ਘਰ ਪਹੁੰਚੀ ਡਰੱਗਸ ਜਾਂਚ ਦੀ ਅੱਗ, ਪੁੱਛਗਿੱਚ ਲਈ NCB ਲੈ ਗਈ ਨਾਲ
ਏਬੀਪੀ ਸਾਂਝਾ | 21 Nov 2020 12:09 PM (IST)
ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਹੁਣ ਬਾਲੀਵੁੱਡ ਡਰੱਗਸ ਮਾਮਲੇ ਵਿੱਚ ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਦੇ ਘਰ ਛਾਪਾ ਮਾਰਿਆ ਹੈ ਅਤੇ ਉਸ ਦੇ ਘਰੋਂ ਗਾਂਜਾ ਬਰਾਮਦ ਕੀਤਾ ਗਿਆ।
ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਹੁਣ ਕਾਮੇਡੀਅਨ ਭਾਰਤੀ ਸਿੰਘ (Bharti Singh) ਦੇ ਮੁੰਬਈ ਦੇ ਘਰ ਛਾਪਾ ਮਾਰਿਆ ਹੈ ਅਤੇ ਬਾਲੀਵੁੱਡ ਡਰੱਗਸ ਮਾਮਲੇ ਵਿਚ ਉਸ ਦੇ ਘਰੋਂ ਗਾਂਜਾ ਬਰਾਮਦ ਕੀਤਾ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ (Haarsh limbachiyaa) ਦੇ ਘਰ ਛਾਪਾ ਮਾਰਿਆ। ਐਨਸੀਬੀ ਅੰਧੇਰੀ, ਲੋਖੰਡਵਾਲਾ ਅਤੇ ਵਰਸੋਵਾ ਖੇਤਰਾਂ ਵਿਚ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਨਸ਼ਾ ਤਸਕਰਾਂ ਦੀ ਮੌਕੇ 'ਤੇ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਦੇ ਘਰ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਐਨਸੀਬੀ ਨੂੰ ਇੱਕ ਸ਼ੱਕੀ ਪਦਾਰਥ (ਗਾਂਜਾ) ਮਿਲਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904