ਨਵੀਂ ਦਿੱਲੀ: ਪੰਜਾਬ ਦੀ ਮਸ਼ਹੂਰ ਐਕਟਰਸ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰਕੇ ਅਕਸਰ ਫੈਨਸ ਨਾਲ ਜੁੜੀ ਰਹਿੰਦੀ ਹੈ। ਨੀਰੂ ਬਾਜਵਾ ਨੇ ਹਾਲ ਹੀ ਵਿੱਚ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਨਾਲ ਕਿਸੇ ਦਾ ਵੀ ਦਿਲ ਖੁਸ਼ ਹੋ ਜਾਵੇਗਾ। ਦਰਅਸਲ, ਨੀਰੂ ਬਾਜਵਾ ਨੇ ਨਿਊਜ਼ੀਲੈਂਡ ਦੀ ਪੁਲਿਸ ਵਲੋਂ ਆਕਲੈਂਡ ਦੀਆਂ ਸੜਕਾਂ 'ਤੇ ਭੰਗੜਾ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੇ ਨਜ਼ਰ ਆ ਰਹੇ ਹਨ।


ਨੀਰੂ ਬਾਜਵਾ ਵਲੋਂ ਸ਼ੇਅਰ ਕੀਤੇ ਵੀਡੀਓ ਇੰਸਟਾਗ੍ਰਾਮ ‘ਤੇ 94 ਹਜ਼ਾਰ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਇਸਦੇ ਨਾਲ ਹੀ ਫੈਨਸ ਵੀ ਇਸ ਵੀਡੀਓ ‘ਤੇ ਕੁਮੈਂਟ ਕਰਦੇ ਥੱਕੇ ਨਹੀਂ ਹਨ। ਵੀਡੀਓ ਨੂੰ ਸ਼ੇਅਰ ਕਰਦੇ ਹੋਏ, ਉਸਨੇ ਲਿਖਿਆ, "ਇਸ ਨੇ ਮੇਰਾ ਦਿਨ ਬਣਾ ਦਿੱਤਾ।"


ਦੱਸ ਦੇਈਏ ਕਿ ਵੀਡੀਓ ਵਿਚ ਨਿਊਜ਼ੀਲੈਂਡ ਪੁਲਿਸ ਨੀਰੂ ਬਾਜਵਾ ਅਤੇ ਦਿਲਜੀਤ ਦੁਸਾਂਝ ਦੇ 'ਛੱੜਾ' ਦੇ ਗਾਣੇ 'ਤੇ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਭੰਗੜਾ ਦੇਖਣ ਲਈ ਸੜਕਾਂ 'ਤੇ ਕਾਫੀ ਭੀੜ ਵੀ ਦਿਖਾਈ ਦੇ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ 2019 ਦੇ ਦੀਵਾਲੀ ਦੇ ਜਸ਼ਨ ਦੀ ਹੈ।

ਨੀਰੂ ਬਾਜਵਾ ਦੀ ਇਸ ਵੀਡੀਓ ਵਿਚ ਨਿਊਜ਼ੀਲੈਂਡ ਪੁਲਿਸ ਦਾ ਭੰਗੜਾ ਅਤੇ ਉਨ੍ਹਾਂ ਦਾ ਸਟਾਈਲ ਦੇਖਣ ਵਾਲਾ ਹੈ। ਸੋਸ਼ਲ ਮੀਡੀਆ ਯੂਜ਼ਰਸ ਉਨ੍ਹਾਂ ਦੇ ਡਾਂਸ ਦੇ ਭੰਗੜੇ ਦੀ ਤਾਰੀਫ ਕਰਦੇ ਥੱਕ ਨਹੀਂ ਰਹੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904