ਨਵੀਂ ਦਿੱਲੀ- 9 ਫਰਵਰੀ ਨੂੰ ਦੇਸ਼ਾਂ-ਵਿਦੇਸ਼ਾਂ 'ਚ ਰਿਲੀਜ਼ ਹੋਈ ਅਕਸ਼ੈ ਕੁਮਾਰ ਦੀ ਫ਼ਿਲਮ 'ਪੈਡਮੈਨ' ਬਾਕਸ ਆਫ਼ਿਸ 'ਤੇ ਵਧੀਆ ਕਮਾਈ ਕਰ ਰਹੀ ਹੈ, ਪਰ ਇਸੇ ਵਿਚਕਾਰ ਪਾਕਿਸਤਾਨ ਨੇ ਇਸ ਫ਼ਿਲਮ 'ਤੇ ਪਾਬੰਦੀ ਲਗਾ ਦਿੱਤੀ ਹੈ। ਪਾਕਿਸਤਾਨ ਦੇ ਫੈੱਡਰਲ ਸੈਂਸਰ ਬੋਰਡ ਨੇ ਇਸ ਫ਼ਿਲਮ ਦੀ ਰਿਲੀਜ਼ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਦਿਆਂ ਫ਼ਿਲਮ ਨੂੰ ਪਾਬੰਦੀਸ਼ੁਦਾ ਐਲਾਨ ਦਿੱਤਾ।
ਫ਼ਿਲਮ ਨੂੰ ਲੈ ਕੇ ਬੋਰਡ ਦੇ ਮੈਂਬਰ ਇਸ਼ਾਕ ਅਹਿਮਦ ਨੇ ਕਿਹਾ ਕਿ ਉਹ ਆਪਣੇ ਫ਼ਿਲਮ ਡਿਸਟ੍ਰੀਬਿਊਟਰਾਂ ਨੂੰ ਅਜਿਹੀਆਂ ਫ਼ਿਲਮ ਆਯਾਤ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ, ਜੋ ਉਨ੍ਹਾਂ ਦੀਆਂ ਪਰੰਪਰਾਵਾਂ ਤੇ ਸੰਸਕ੍ਰਿਤੀ ਦੇ ਖ਼ਿਲਾਫ਼ ਹੋਣ।




ਇਕ ਹੋਰ ਮੈਂਬਰ ਨੇ ਕਿਹਾ ਕਿ ਉਹ ਆਪਣੇ ਸਿਨੇਮਿਆਂ 'ਚ ਮਨਾਹੀ ਵਾਲੇ ਵਿਸ਼ਿਆਂ 'ਤੇ ਫ਼ਿਲਮ ਦੀ ਸਕ੍ਰੀਨਿੰਗ ਦੀ ਇਜਾਜ਼ਤ ਨਹੀਂ ਦੇ ਸਕਦੇ ਕਿਉਂਕਿ ਇਹ ਉਨ੍ਹਾਂ ਦੀ ਸੰਸਕ੍ਰਿਤੀ, ਸਮਾਜ ਜਾਂ ਇੱਥੋਂ ਤੱਕ ਕਿ ਉਨ੍ਹਾਂ ਦੇ ਧਰਮ 'ਚ ਨਹੀਂ ਹੈ।