ਪੜਚੋਲ ਕਰੋ
Advertisement
ਨਹੀਂ ਰਹੇ ਫਿਲਮ ਨਿਰਮਾਤਾ ਨਿਸ਼ੀਕਾਂਤ ਕਾਮਤ
ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਨਿਰਦੇਸ਼ਕ ਨਿਸ਼ੀਕਾਂਤ ਕਾਮਤ ਦਾ ਦੇਹਾਂਤ ਹੋ ਗਿਆ ਹੈ। ਬਾਲੀਵੁੱਡ ਐਕਟਰ ਰਿਤੇਸ਼ ਦੇਸ਼ਮੁਖ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਨਿਸ਼ੀਕਾਂਤ ਦਾ ਦੇਹਾਂਤ ਹੋ ਗਿਆ ਹੈ।
ਮੁੰਬਈ: ਨਿਰਦੇਸ਼ਕ ਨਿਸ਼ੀਕਾਂਤ ਕਾਮਤ, ਜੋ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸੀ, ਉਨ੍ਹਾਂ ਦਾ ਦਿਹਾਂਤ ਹੋ ਗਿਆ। ਬਾਲੀਵੁੱਡ ਐਕਟਰ ਰਿਤੇਸ਼ ਦੇਸ਼ਮੁਖ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਨਿਸ਼ੀਕਾਂਤ ਦਾ ਦੇਹਾਂਤ ਹੋ ਗਿਆ ਹੈ। ਇਸ ਦੇ ਨਾਲ ਹੀ ਰਿਤੇਸ਼ ਨੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਵੀ ਕੀਤੀ।
ਦੱਸ ਦਈਏ ਕਿ ਹਸਪਤਾਲ ਨੇ ਨਿਸ਼ੀਕਾਂਤ ਕਾਮਤ ਬਾਰੇ ਹੈਲਥ ਬੁਲੇਟਿਨ ਜਾਰੀ ਕੀਤਾ ਸੀ। ਹਸਪਤਾਲ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਉਹ ਵੈਂਟੀਲੇਟਰ ‘ਤੇ ਹਨ। ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹੈ ਤੇ ਉਸ ਦੀ ਸਿਹਤ ਲਗਾਤਾਰ ਗੰਭੀਰ ਬਣੀ ਹੋਈ ਹੈ। ਨਿਸ਼ੀਕਾਂਤ ਕਾਮਤ ਇੱਕ ਬਿਮਾਰੀ ਤੋਂ ਪੀੜਤ ਹੈ ਜਿਸ ਨੂੰ ਲੀਵਰ ਸਿਰੋਸਿਸ ਕਿਹਾ ਜਾਂਦਾ ਹੈ। ਇਸ ਬਿਮਾਰੀ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸੀ। ਦੱਸ ਦਈਏ ਕਿ ਕਾਮਤ ਨੇ ਅਜੈ ਦੇਵਗਨ ਤੇ ਤੱਬੂ ਸਟਾਰਰ ਫਿਲਮ 'ਦ੍ਰਿਸ਼ਯਮ', ਇਰਫਾਨ ਖ਼ਾਨ ਸਟਾਰਰ ਫਿਲਮ 'ਮਦਾਰੀ' ਦਾ ਨਿਰਦੇਸ਼ਨ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜੌਨ ਅਬ੍ਰਾਹਿਮ ਦੀ 'ਫੋਰਸ' ਤੇ 'ਰੌਕੀ ਹੈਂਡਸਮ' ਵਰਗੀਆਂ ਫਿਲਮਾਂ ਬਣਾਈਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904I will miss you my friend. #NishikantKamat Rest In Peace. 🙏🏽 pic.twitter.com/cqEeLbKJPM
— Riteish Deshmukh (@Riteishd) August 17, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement