Shah Rukh Khan Mannat: ਬਾਲੀਵੁੱਡ ਦੇ ਕਿੰਗ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਦਰਅਸਲ, ਇੱਕ ਸੰਗਠਨ ਨੇ ਸ਼ਾਹਰੁਖ ਖਾਨ 'ਤੇ ਆਨਲਾਈਨ ਜੂਏ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾ ਕੇ ਵਿਰੋਧ ਕਰਨ ਦਾ ਐਲਾਨ ਕੀਤਾ। ਜਿਸ ਤੋਂ ਬਾਅਦ ਅਨਟਚ ਇੰਡੀਆ ਫਾਊਂਡੇਸ਼ਨ ਵੱਲੋਂ ਵਿਰੋਧ ਕਰਨ ਲਈ ਲੋਕ ਪਹੁੰਚਣ ਵਾਲੇ ਸੀ, ਪਰ ਪੁਲਿਸ ਨੇ ਪ੍ਰਬੰਧ ਵਧਾ ਦਿੱਤਾ। ਸ਼ਾਹਰੁਖ ਨੇ ਇਨ੍ਹਾਂ ਸਾਰੀਆਂ ਐਪਸ ਦੇ ਵਿਗਿਆਪਨ ਕੀਤੇ ਹਨ, ਜਿਸ ਕਾਰਨ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ ਗਈ।
ਸ਼ਾਹਰੁਖ ਖਾਨ 'ਤੇ ਲਗਾਇਆ ਦੋਸ਼
ਸ਼ਾਹਰੁਖ ਖਾਨ ਦੇ ਘਰ ਦੇ ਬਾਹਰ ਅਨਟਚ ਇੰਡੀਆ ਫਾਊਂਡੇਸ਼ਨ ਪ੍ਰਦਰਸ਼ਨ ਕਰਨ ਪਹੁੰਚੀ ਸੀ। ਇਸ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨਚੰਦਰ ਅਦਲ ਨਾਂ ਦਾ ਵਿਅਕਤੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਇਸ਼ਤਿਹਾਰਾਂ ਵਿੱਚ ਮਸ਼ਹੂਰ ਅਦਾਕਾਰ ਅਤੇ ਅਭਿਨੇਤਰੀਆਂ ਕੰਮ ਕਰਦੀਆਂ ਹਨ, ਇਹ ਕੰਮ ਸਮਾਜ ਨੂੰ ਗੁੰਮਰਾਹ ਕਰਨ ਵਾਲਾ ਹੈ।
ਪੁਲਿਸ ਨੇ ਗ੍ਰਿਫਤਾਰ ਕੀਤਾ
ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਸ਼ਾਹਰੁਖ ਖਾਨ ਦੇ ਘਰ ਮੰਨਤ ਦੇ ਬਾਹਰ ਦੁਪਹਿਰ ਕਰੀਬ 1 ਵਜੇ ਅੰਦੋਲਨ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲਿਸ ਨੇ ਅੰਦੋਲਨ ਨਹੀਂ ਹੋਣ ਦਿੱਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ।
ਵਰਕਫਰੰਟ ਦੀ ਗੱਲ ਕਰਿਏ ਤਾਂ ਇਨ੍ਹੀਂ ਦਿਨੀਂ ਸ਼ਾਹਰੁਖ ਖਾਨ ਆਪਣੀ ਫਿਲਮ ਜਵਾਨ ਨੂੰ ਲੈ ਸੁਰਖੀਆਂ ਵਿੱਚ ਹਨ। ਇਸ ਫਿਲਮ ਵਿੱਚ ਪ੍ਰਸ਼ੰਸਕਾਂ ਨੂੰ ਸ਼ਾਹਰੁਖ ਦਾ ਵੱਖਰਾ ਅਵਤਾਰ ਦੇਖਣ ਨੂੰ ਮਿਲੇਗਾ। ਸ਼ਾਹਰੁਖ ਨੇ ਇਨ੍ਹਾਂ ਵੱਖ-ਵੱਖ ਅਵਤਾਰਾਂ ਵਿਚਕਾਰ ਜਿਸ ਖੂਬਸੂਰਤ ਢੰਗ ਨਾਲ ਤਬਦੀਲੀ ਕੀਤੀ ਹੈ, ਉਹ ਉਨ੍ਹਾਂ ਦੀ ਅਦਭੁਤ ਫਲੈਕਸੀਬਿਲਟੀ ਦਾ ਪ੍ਰਮਾਣ ਹੈ। "ਜਵਾਨ" ਨਿਸ਼ਚਿਤ ਤੌਰ 'ਤੇ ਦਰਸ਼ਕਾਂ ਨੂੰ ਸ਼ਾਹਰੁਖ ਦੇ ਇੱਕ ਵੱਖਰੇ ਸੰਸਕਰਣ ਨਾਲ ਜਾਣੂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਸੀ। 'ਜਵਾਨ' ਦਾ ਨਿਰਦੇਸ਼ਨ ਐਟਲੀ ਨੇ ਕੀਤਾ ਹੈ। ਗੌਰੀ ਖਾਨ ਅਤੇ ਗੌਰਵ ਸ਼ਰਮਾ ਦੁਆਰਾ ਫਿਲਮ ਨੂੰ ਪ੍ਰੋਡਿਊਸ ਕੀਤਾ ਗਿਆ ਹੈ। ਇਹ ਫਿਲਮ ਹਿੰਦੀ, ਤਾਮਿਲ ਅਤੇ ਤੇਲਗੂ ਭਾਸ਼ਾਵਾਂ 'ਚ 7 ਸਤੰਬਰ, 2023 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।